ਸੁਨਾਮ ਊਧਮ ਸਿੰਘ ਵਾਲਾ, 22 ਅਪ੍ਰੈਲ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ) - ਸੁਨਾਮ ਪੁਲਿਸ ਵੱਲੋਂ ਰਾਮਪੁਰਾ ਫੂਲ ਜ਼ਿਲ੍ਹਾ ਬਠਿੰਡਾ ਤੋਂ ਆਕੇ ਹੈਰੋਇਨ/ਚਿੱਟਾ ਸਪਲਾਈ ਕਰਨ ਵਾਲੇ ਵਿਅਕਤੀ ਸਮੇਤ ਦੋ ਨੂੰ 15 ਗ੍ਰਾਮ ਹੈਰੋਇਨ/ਚਿੱਟਾ ਸਮੇਤ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ | ਪੁਲਿਸ ਤੋਂ ਮਿਲੀ ਜਾਣਕਾਰੀ ਅਨੁਸਾਰ ਸਬ-ਇੰਸਪੈਕਟਰ ਸਵਰਨ ਸਿੰਘ ਵੱਲੋਂ ਸਮੇਤ ਪੁਲਿਸ ਪਾਰਟੀ ਨੇੜੇ ਸਥਾਨਕ ਅੰਡਰ ਬਿ੍ਜ ਸਟੇਡੀਅਮ ਰੋਡ 'ਤੇ ਗਸ਼ਤ ਅਤੇ ਸ਼ੱਕੀ ਵਿਅਕਤੀਆਂ ਤੇ ਵਾਹਨਾਂ ਦੀ ਚੈਕਿੰਗ ਦੌਰਾਨ ਮਿਲੀ ਗੁਪਤ ਸੂਚਨਾ ਦੇ ਆਧਾਰ 'ਤੇ ਤੁਰੰਤ ਕਾਰਵਾਈ ਕਰਦਿਆਂ ਰੇਲਵੇ ਲਾਈਨ ਦੀ ਕੱਚੀ ਪਟੜੀ ਮਾਇਆ ਗਾਰਡਨ ਕਲੋਨੀ ਤੋਂ ਅੱਗੇ ਸੂਏ ਦੇ ਪੁਲ ਨੇੜੇ ਰਾਜੂ ਵਾਸੀ ਸੁਨਾਮ ਅਤੇ ਉਸ ਨੂੰ ਹੈਰੋਇਨ/ਚਿੱਟਾ ਸਪਲਾਈ ਕਰਨ ਵਾਲੇ ਬਲਜੀਤ ਸਿੰਘ ਉਰਫ਼ ਵਿੱਕੀ ਵਾਸੀ ਰਾਮਪੁਰਾ ਫੂਲ ਜ਼ਿਲ੍ਹਾ ਬਠਿੰਡਾ ਨੂੰ ਕਾਬੂ ਕੀਤਾ ਗਿਆ | ਜਿੰਨ੍ਹਾ ਕੋਲੋਂ 15 ਗ੍ਰਾਮ ਹੈਰੋਇਨ/ਚਿੱਟਾ ਬਰਾਮਦ ਕੀਤੀ ਗਈ | ਪੁਲਿਸ ਵੱਲੋਂ ਦੋਵਾਂ ਕਥਿਤ ਦੋਸ਼ੀਆਨ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਆਰੰਭ ਦਿੱਤੀ ਗਈ ਹੈ |