08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-04-2026

ਨਗਰ ਕੌਂਸਲ ਚੋਣਾਂ ਲਈ ਕਾਂਗਰਸ ਦੀ ਵੱਡੀ ਰਣਨੀਤੀ-ਗੋਲਡੀ ਖੰਗੂੜਾ ਵਲੋਂ 11 ਮੈਂਬਰੀ ਸਕਰੀਨਿੰਗ ਕਮੇਟੀ ਦਾ ਗਠਨ <br/>

Ad Position 21
No active advertisement
ਅਜੀਤ ਡੈਸਕ 23-04-2026
ਧੂਰੀ, 22 ਅਪ੍ਰੈਲ (ਲਖਵੀਰ ਸਿੰਘ ਧਾਂਦਰਾ) - ਧੂਰੀ ਹਲਕੇ ਦੀ ਸਿਆਸਤ ਵਿਚ ਅਗਾਮੀ ਨਗਰ ਕੌਂਸਲ ਚੋਣਾਂ ਨੂੰ ਲੈ ਕੇ ਸਰਗਰਮੀਆਂ ਤੇਜ਼ ਹੋ ਗਈਆਂ ਹਨ | ਸਾਬਕਾ ਵਿਧਾਇਕ ਅਤੇ ਸੀਨੀਅਰ ਕਾਂਗਰਸੀ ਆਗੂ ਦਲਵੀਰ ਸਿੰਘ ਗੋਲਡੀ ਖੰਗੂੜਾ ਨੇ ਪਾਰਟੀ ਦੀ ਮਜ਼ਬੂਤੀ ਅਤੇ ਚੋਣ ਪ੍ਰਕਿਰਿਆ ਨੂੰ ਪਾਰਦਰਸ਼ੀ ਬਣਾਉਣ ਲਈ ਇੱਕ ਅਹਿਮ ਕਦਮ ਚੁੱਕਿਆ ਹੈ | ਉਨ੍ਹਾਂ ਨੇ ਚੋਣ ਲੜਨ ਦੇ ਇਛੁੱਕ ਉਮੀਦਵਾਰਾਂ ਦੀਆਂ ਦਰਖਾਸਤਾਂ ਦੀ ਪੜਤਾਲ ਅਤੇ ਚੋਣ ਕਰਨ ਲਈ ਉੱਚ ਪੱਧਰੀ ਕਮੇਟੀ ਦੇ ਗਠਨ ਦਾ ਐਲਾਨ ਕੀਤਾ ਹੈ | ਗੋਲਡੀ ਖੰਗੂੜਾ ਨੇ ਦੱਸਿਆ ਕਿ ਇਸ ਕਮੇਟੀ ਵਿਚ ਪਾਰਟੀ ਦੇ ਉਨ੍ਹਾਂ ਨਿਸ਼ਠਾਵਾਨ ਅਤੇ ਟਕਸਾਲੀ ਆਗੂਆਂ ਨੂੰ ਸ਼ਾਮਲ ਕੀਤਾ ਗਿਆ ਹੈ, ਜੋ ਜ਼ਮੀਨੀ ਪੱਧਰ 'ਤੇ ਲੋਕਾਂ ਦੀਆਂ ਭਾਵਨਾਵਾਂ ਅਤੇ ਵਾਰਡਾਂ ਦੀ ਸਿਆਸੀ ਸਥਿਤੀ ਨੂੰ ਚੰਗੀ ਤਰ੍ਹਾਂ ਸਮਝਦੇ ਹਨ | ਇਸ ਟੀਮ ਵਿਚ ਸੀਨੀਅਰ ਕਾਂਗਰਸੀ ਆਗੂ ਗੁਰਬਖ਼ਸ਼ ਸਿੰਘ ਗੁੱਡ,ਹੰਸ ਰਾਜ ਗੁਪਤਾ, ਇੰਦਰਪਾਲ ਸਿੰਘ ਗੋਲਡੀ, ਗੁਰਪਿਆਰ ਸਿੰਘ ਧੂਰਾ, ਜਗਤਾਰ ਸਿੰਘ ਤਾਰਾ ਬੇਨੜਾ, ਚਮਕੌਰ ਸਿੰਘ ਕੁੰਬੜਵਾਲ, ਨਰੇਸ਼ ਕੁਮਾਰ ਮੰਗੀ, ਜਗਜੀਤ ਸਿੰਘ ਰਾਏ ਸਾਬਕਾ ਪ੍ਰਧਾਨ ਟਰੱਕ ਯੂਨੀਅਨ ਧੂਰੀ, ਅਸ਼ੋਕ ਕੁਮਾਰ ਮਹਿਤਾ, ਨਰਿੰਦਰ ਬਖ਼ਸੀ ਅਤੇ ਪ੍ਰਕਾਸ਼ ਚੰਦ ਵਰਗੇ ਤਜ਼ਰਬੇਕਾਰ ਆਗੂਆਂ ਨੂੰ ਜ਼ਿੰਮੇਵਾਰੀ ਸੌਂਪੀ ਗਈ ਹੈ | ਸ੍ਰੀ ਗੋਲਡੀ ਖੰਗੂੜਾ ਨੇ ਦੱਸਿਆ ਕਿ ਇਹ ਕਮੇਟੀ ਹਰੇਕ ਵਾਰਡ ਵਿਚੋਂ ਆਉਣ ਵਾਲੀਆਂ ਅਰਜ਼ੀਆਂ ਦਾ ਡੂੰਘਾਈ ਨਾਲ ਨਿਰੀਖਣ ਕਰੇਗੀ | ਕਮੇਟੀ ਦਾ ਮੁੱਖ ਕਾਰਜ ਉਮੀਦਵਾਰਾਂ ਦੀ ਯੋਗਤਾ ਅਤੇ ਜਿੱਤਣ ਦੀ ਸਮਰੱਥਾ ਨੂੰ ਪਰਖਣਾ ਹੋਵੇਗਾ | ਦਰਖਾਸਤਾਂ ਪ੍ਰਾਪਤ ਕਰਨ ਤੋਂ ਬਾਅਦ, ਇਹ ਕਮੇਟੀ ਜ਼ਿਲ੍ਹਾ ਕਾਂਗਰਸ ਕਮੇਟੀ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਨਾਲ ਸਿੱਧਾ ਸੰਪਰਕ ਸਾਧੇਗੀ, ਤਾਂ ਜੋ ਯੋਗ ਉਮੀਦਵਾਰਾਂ ਨੂੰ ਪਾਰਟੀ ਦੇ ਚੋਣ ਨਿਸ਼ਾਨ 'ਤੇ ਮੈਦਾਨ ਵਿਚ ਉਤਾਰਿਆ ਜਾ ਸਕੇ | ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਗੋਲਡੀ ਖੰਗੂੜਾ ਨੇ ਭਰੋਸਾ ਜਤਾਇਆ ਕਿ ਕਾਂਗਰਸ ਪਾਰਟੀ ਨਗਰ ਕੌਂਸਲ ਦੇ ਹਰੇਕ ਵਾਰਡ ਵਿਚ ਆਪਣੇ ਮਜ਼ਬੂਤ ਉਮੀਦਵਾਰ ਖੜ੍ਹੇ ਕਰੇਗੀ | ਉਨ੍ਹਾਂ ਕਿਹਾ ਕਿ ਸ਼ਹਿਰ ਦੇ ਸਰਵਪੱਖੀ ਵਿਕਾਸ ਅਤੇ ਲੋਕਾਂ ਦੀਆਂ ਮੁਸ਼ਕਲਾਂ ਦੇ ਹੱਲ ਲਈ ਕਾਂਗਰਸ ਹਮੇਸ਼ਾ ਤਤਪਰ ਰਹੀ ਹੈ | ਉਨ੍ਹਾਂ ਦਾਅਵਾ ਕੀਤਾ ਕਿ ਪਾਰਟੀ ਵਰਕਰਾਂ ਦੇ ਉਤਸ਼ਾਹ ਅਤੇ ਲੋਕਾਂ ਦੇ ਸਹਿਯੋਗ ਸਦਕਾ ਕਾਂਗਰਸ ਇਨ੍ਹਾਂ ਚੋਣਾਂ ਵਿਚ ਹੂੰਝਾ ਫੇਰ ਜਿੱਤ ਪ੍ਰਾਪਤ ਕਰੇਗੀ ਅਤੇ ਸ਼ਹਿਰ ਦੀ ਸੱਤਾ ਵਿਚ ਸ਼ਾਨਦਾਰ ਵਾਪਸੀ ਕਰੇਗੀ |

Ad Position 22
No active advertisement
ਪਿਛਲੀ ਖ਼ਬਰ ਮਨੁੱਖੀ ਅਧਿਕਾਰ ਕਮਿਸ਼ਨ ਨੇ ਸੰਗਰੂਰ ਲਈ ਬਣਾਈ ਟੀਮ <br/> ਅਗਲੀ ਖ਼ਬਰ ਕਰੀਬ 90 ਸਾਲ ਪੁਰਾਣੀ ਖਸਤਾ ਇਮਾਰਤ ਵਿੱਚ ਚੱਲ ਰਿਹਾ ਹੈ ਜ਼ਿਲ੍ਹੇ ਦਾ ਟੀ.ਬੀ ਕਲੀਨਿਕ <br/>
Ad Position 24