ਸ਼ੇਰਪੁਰ, 22 ਅਪ੍ਰੈਲ (ਮੇਘ ਰਾਜ ਜੋਸ਼ੀ) - ਹਲਕਾ ਮਹਿਲ ਕਲਾਂ ਤੋਂ ਇੰਚਾਰਜ ਜਥੇਦਾਰ ਨਾਥ ਸਿੰਘ ਹਮੀਦੀ, ਸ਼੍ਰੋਮਣੀ ਅਕਾਲੀ ਦਲ ਯੂਥ ਵਿੰਗ ਦੇ ਸੂਬਾ ਮੀਤ ਪ੍ਰਧਾਨ ਜਸਪ੍ਰੀਤ ਸਿੰਘ ਜੱਸੀ ਖੇੜੀ ਅਤੇ ਸੰਗਰੂਰ ਤੋਂ ਮੁੱਖ ਬੁਲਾਰੇ ਡਾ. ਕਰਨਵੀਰ ਸਿੰਘ ਘਨੋਰੀ ਵੱਲੋਂ ਸੰਗਰੂਰ ਦੇ ਹਲਕਾ ਇੰਚਾਰਜ ਅਰਵਿੰਦ ਖੰਨਾ ਨਾਲ ਉਨ੍ਹਾਂ ਦੇ ਦਫ਼ਤਰ ਵਿਖੇ ਵਿਸ਼ੇਸ਼ ਮੁਲਾਕਾਤ ਕੀਤੀ ਗਈ | ਆਗੂਆਂ ਨੇ ਇਹ ਵੀ ਦੱਸਿਆ ਕਿ ਇਲਾਕੇ ਵਿੱਚ ਲੋਕਾਂ ਨੂੰ ਦਰਪੇਸ਼ ਮੁਸ਼ਕਲਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਉਨ੍ਹਾਂ ਦੇ ਹੱਲ ਲਈ ਸਾਂਝੇ ਤੌਰ 'ਤੇ ਆਵਾਜ਼ ਉਠਾਈ ਜਾਵੇਗੀ | ਉਨ੍ਹਾਂ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹਮੇਸ਼ਾ ਲੋਕ ਹਿਤਾਂ ਦੀ ਰੱਖਿਆ ਲਈ ਵਚਨਬੱਧ ਰਹੀ ਹੈ ਅਤੇ ਅੱਗੇ ਵੀ ਇਹ ਯਤਨ ਜਾਰੀ ਰਹਿਣਗੇ | ਇਸ ਦੌਰਾਨ ਅਰਵਿੰਦ ਖੰਨਾ ਨੇ ਆਏ ਹੋਏ ਆਗੂਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਨੂੰ ਮਜ਼ਬੂਤ ਬਣਾਉਣ ਲਈ ਸਾਰੇ ਵਰਗਾਂ ਦੀ ਭੂਮਿਕਾ ਮਹੱਤਵਪੂਰਨ ਹੈ ਅਤੇ ਇੱਕਜੁੱਟ ਹੋ ਕੇ ਹੀ ਲੋਕਾਂ ਦੀ ਸੇਵਾ ਕੀਤੀ ਜਾ ਸਕਦੀ ਹੈ |