08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-04-2026

ਕਿਸਾਨਾਂ ਵਲੋਂ ਠੇਕਾ ਮੁਲਾਜ਼ਮਾਂ ਦੇ ਰੋਸ ਪ੍ਰਦਰਸ਼ਨ ਨੂੰ ਸਮਰਥਨ ਦੇਣ ਦਾ ਐਲਾਨ <br/>

Ad Position 21
No active advertisement
ਅਜੀਤ ਡੈਸਕ 23-04-2026
ਸੁਨਾਮ ਊਧਮ ਸਿੰਘ ਵਾਲਾ, 22 ਅਪ੍ਰੈਲ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ) - ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਅਮਰੀਕ ਸਿੰਘ ਗੰਢੂਆਂ ਅਤੇ ਜ਼ਿਲ੍ਹਾ ਜਨਰਲ ਸਕੱਤਰ ਦਰਬਾਰਾ ਸਿੰਘ ਛਾਜਲਾ ਦੀ ਪ੍ਰਧਾਨਗੀ ਹੇਠ ਸਥਾਨਕ ਗੁਰਦੁਆਰਾ ਸੱਚਖੰਡ ਵਿਖੇ ਹੋਈ | ਮੀਟਿੰਗ ਵਿਚ ਕਿਸਾਨੀ ਮਸਲਿਆਂ ਬਾਰੇ ਵਿਚਾਰ ਕਰਨ ਦੇ ਨਾਲ-ਨਾਲ ਫ਼ੰਡ ਇਕੱਠਾ ਕਰਨ 'ਤੇ ਵਿਚਾਰ ਚਰਚਾ ਕੀਤੀ ਗਈ | ਇਸ ਉਪਰੰਤ ਠੇਕਾ ਮੁਲਾਜ਼ਮਾਂ ਵਲੋਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਸੰਗਰੂਰ ਕੋਠੀ ਅੱਗੇ 1 ਮਈ ਨੂੰ ਕੀਤੇ ਜਾ ਰਹੇ ਰੋਸ ਪ੍ਰਦਰਸ਼ਨ 'ਚ ਸਮਰਥਨ ਦੇਣ ਦਾ ਫੈਸਲਾ ਕੀਤਾ ਗਿਆ | ਕਿਸਾਨ ਆਗੂ ਜਗਤਾਰ ਸਿੰਘ ਕਾਲਾਝਾੜ ਨੇ ਕਿਹਾ ਕਿ ਬੀ.ਬੀ.ਐਮ.ਬੀ. 'ਤੇ ਪੰਜਾਬ ਦਾ ਹੱਕ ਹੈ ਜਿਸ ਨੂੰ ਕੇਂਦਰ ਸਰਕਾਰ ਖੋਹਣਾ ਚਾਹੁੰਦੀ ਹੈ | ਜਿਸ ਨੂੰ ਲੈ ਕੇ ਜਥੇਬੰਦੀ ਵਲੋਂ 24 ਅਪ੍ਰੈਲ ਨੂੰ ਰਾਜਪਾਲ ਪੰਜਾਬ ਨੂੰ ਇੱਕ ਮੰਗ ਪੱਤਰ ਸੌਂਪਿਆ ਜਾਵੇਗਾ | ਇਸ ਮੌਕੇ ਜਸਵੰਤ ਸਿੰਘ ਤੋਲਾਵਾਲ, ਬਹਾਦਰ ਸਿੰਘ ਭਟਾਲ ਖੁਰਦ, ਬੰਟੀ ਮੂਣਕ, ਹਰਬੰਸ ਸਿੰਘ ਲੱਡਾ, ਹਰਜੀਤ ਸਿੰਘ ਮਹਿਲਾਂ, ਬਲਵਿੰਦਰ ਸਿੰਘ ਘਨੌੜ ਜੱਟਾਂ ਅਤੇ ਜਗਤਾਰ ਸਿੰਘ ਲੱਡੀ ਆਦਿ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਰੋਟਰੀ ਕਲੱਬ ਚੈਂਪੀਅਨ ਵਲੋਂ ਹੱਡੀਆਂ ਤੇ ਨਸਾਂ ਦੀ ਮੁਫ਼ਤ ਜਾਂਚ ਸੰਬੰਧੀ ਕੈਂਪ <br/> ਅਗਲੀ ਖ਼ਬਰ ਏ ਆਈ ਰੋਬੋਟਿਕ ਡੈਮੋ ਦੌਰਾਨ ਰੋਬੋ ਡੌਗ ਨੇ ਵਿਦਿਆਰਥੀਆਂ ਨੂੰ ਕੀਤਾ ਹੈਰਾਨ <br/>
Ad Position 24