08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-04-2026

6ਵੇਂ ਪੇਅ-ਕਮਿਸ਼ਨ ਨੂੰ ਲਾਗੂ ਕਰਵਾਉਣ ਲਈ ਮੁਲਾਜ਼ਮਾਂ ਨੇ ਪੰਜਾਬ ਸਰਕਾਰ ਅਤੇ ਮੈਨੇਜਮੈਂਟ ਖਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ <br/>

Ad Position 21
No active advertisement
ਅਜੀਤ ਡੈਸਕ 23-04-2026
ਮਲੇਰਕੋਟਲਾ, 22 ਅਪ੍ਰੈਲ (ਮੁਹੰਮਦ ਹਨੀਫ਼ ਥਿੰਦ) - ਪੀ.ਐਸ.ਪੀ.ਸੀ.ਐਲ. ਮੁਲਾਜ਼ਮਾਂ ਵਲੋਂ 6ਵੇਂ ਪੇਅ-ਕਮਿਸ਼ਨ ਨੂੰ ਲਾਗੂ ਕਰਨ ਲਈ ਅੱਜ ਬਿਜਲੀ ਘਰ ਨੇੜੇ ਸੱਟਾ ਚੌਂਕ ਮਲੇਰਕੋਟਲਾ ਦੇ ਅੱਗੇ ਗੇਟ ਰੈਲੀ ਕੱਢ ਕੇ ਪੰਜਾਬ ਸਰਕਾਰ ਅਤੇ ਮੈਨੇਜਮੈਂਟ ਦਾ ਪਿੱਟ ਸਿਆਪਾ ਕਰਦਿਆਂ ਨਾਅਰੇਬਾਜ਼ੀ ਕੀਤੀ ਗਈ | ਇਸ ਮੌਕੇ ਆਗੂਆਂ ਨੇ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੰਨ 2020 'ਚ ਇਕ ਪੱਤਰ ਜਾਰੀ ਕਰ ਕੇ ਮੁਲਾਜ਼ਮਾਂ ਦੇ ਹੱਕਾਂ ਉੱਪਰ ਡਾਕਾ ਮਾਰ ਦਿੱਤਾ ਗਿਆ ਸੀ | ਜਿਸ ਵਿਚ ਮਹਿੰਗਾਈ ਵਧਣ ਨਾਲ ਪੰਜਾਬ ਸਰਕਾਰ ਨੇ ਮੁਲਾਜ਼ਮਾਂ ਦੀ ਤਨਖ਼ਾਹ ਵਿਚ ਵਾਧਾ ਕਰਨ ਦੀ ਬਜਾਏ ਕੇਂਦਰ ਸਰਕਾਰ ਦਾ 7ਵਾਂ ਪੇਅ-ਕਮਿਸ਼ਨ ਲਾਗੂ ਕਰ ਦਿੱਤਾ ਹੈ | ਜਿਸ ਨਾਲ ਮੁਲਾਜ਼ਮਾਂ ਦੀ ਤਨਖ਼ਾਹ 50 ਫ਼ੀਸਦੀ ਤੱਕ ਘੱਟ ਕਰ ਦਿੱਤੀ ਹੈ ਜੋ ਕਿ ਲੇਬਰ ਕਾਨੂੰਨ ਦੀ ਸ਼ਰ੍ਹੇਆਮ ਘੋਰ ਉਲੰਘਣਾ ਕਰ ਕੇ ਸਰਕਾਰ ਵੱਲੋਂ ਧੱਕਾ ਕੀਤਾ ਗਿਆ ਹੈ, ਜਿਸ ਕਾਰਨ ਪੰਜਾਬ ਦੇ ਸਾਰੇ ਸਰਕਾਰੀ ਮੁਲਾਜ਼ਮਾਂ 'ਚ ਭਾਰੀ ਰੋਸ ਪਾਇਆ ਜਾ ਰਿਹਾ ਹੈ | ਉਨ੍ਹਾਂ ਦੱਸਿਆ ਕਿ ਮੁਲਾਜ਼ਮਾਂ ਨੇ ਕੋਰਟ ਦਾ ਦਰਵਾਜ਼ਾ ਵੀ ਖੜਕਾਇਆ, ਕੋਰਟ ਨੇ ਫ਼ੈਸਲਾ ਸੁਣਾ ਦਿੱਤਾ ਕਿ ਬਰਾਬਰ ਕੰਮ ਬਰਾਬਰ ਤਨਖ਼ਾਹ ਦਾ ਸਿਧਾਂਤ ਲਾਗੂ ਕੀਤਾ ਜਾਵੇ | ਮੁਲਾਜ਼ਮਾਂ ਵਿਚ ਕਿਸੇ ਤਰ੍ਹਾਂ ਦਾ ਕੋਈ ਵਿਤਕਰਾ ਨਾ ਕੀਤਾ ਜਾਵੇ ਅਤੇ ਜੇਕਰ ਸਰਕਾਰ ਮੁਲਾਜ਼ਮਾਂ ਦੀਆਂ ਇਨ੍ਹਾਂ ਮੰਗਾਂ ਨੂੰ ਹੱਲ ਨਹੀਂ ਕਰਦੀ ਤਾਂ ਆਉਣ ਵਾਲੇ ਸਮੇਂ ਵਿਚ ਸੰਘਰਸ਼ ਨੂੰ ਹੋਰ ਵੀ ਤਿੱਖਾ ਕੀਤਾ ਜਾਵੇਗਾ | ਜਿਸ ਦੀ ਸਾਰੀ ਜ਼ਿੰਮੇਵਾਰੀ ਪੰਜਾਬ ਸਰਕਾਰ ਅਤੇ ਬਿਜਲੀ ਬੋਰਡ ਮੈਨੇਜਮੈਂਟ ਦੀ ਹੋਵੇਗੀ | ਇਸ ਮੌਕੇ ਜਸਪ੍ਰੀਤ ਸਿੰਘ, ਪ੍ਰਦੀਪ ਸ਼ਰਮਾ, ਹਰਦੀਪ ਸਿੰਘ, ਜਮਸ਼ੇਰ ਸਿੰਘ, ਗੁਰਪ੍ਰੀਤ ਸਿੰਘ, ਮਨਦੀਪ ਸਿੰਘ, ਸਾਬਰ ਅਲੀ ਸੂਬਾ ਮੀਤ ਪ੍ਰਧਾਨ, ਜਸਵੀਰ ਸਿੰਘ ਡਵੀਜ਼ਨ ਪ੍ਰਧਾਨ ਹਰਵਿੰਦਰ ਸਿੰਘ ਪੈੱ੍ਰਸ ਸਕੱਤਰ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਲੌਂਗੋਵਾਲ ਪੁਲਿਸ ਨੇ ਚਿੱਟੇ ਸਮੇਤ ਦੋਸ਼ੀ ਕੀਤਾ ਕਾਬੂ ਅਗਲੀ ਖ਼ਬਰ ਸਾਬਕਾ ਵਿਧਾਇਕ ਝੂੰਦਾਂ ਪੰਥਕ ਏਕਤਾ ਦੇ ਕਾਰਜ ਨੂੰ ਪੂਰਾ ਕਰਨ ਲਈ ਪੰਥ ਦਰਦੀਆਂ ਦੀਆਂ ਉਮੀਦਾਂ 'ਤੇ ਖਰੇ ਉੱਤਰਨਗੇ-ਅਕਾਲੀ...
Ad Position 24