ਸੰਗਰੂਰ, 22 ਅਪ੍ਰੈਲ (ਧੀਰਜ ਪਸ਼ੌਰੀਆ) - ਵਿਧਾਨ ਸਭਾ ਹਲਕਾ ਸੰਗਰੂਰ ਦੇ ਸਰਬਪੱਖੀ ਵਿਕਾਸ ਲਈ ਯਤਨ ਲਗਾਤਾਰ ਜਾਰੀ ਹਨ | ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਹਲਕੇ ਦੇ ਸ਼ਹਿਰੀ ਇਲਾਕਿਆਂ ਅਤੇ ਵੱਖ ਵੱਖ ਪਿੰਡਾਂ ਵਿੱਚ ਵਿਕਾਸ ਕਾਰਜ ਲਗਾਤਾਰ ਜਾਰੀ ਹਨ | ਇਨ੍ਹਾਂ ਵਿਕਾਸ ਕਾਰਜਾਂ ਦੇ ਤਹਿਤ ਵਿਧਾਨ ਸਭਾ ਹਲਕਾ ਸੰਗਰੂਰ ਨੂੰ 19 ਕਰੋੜ 62 ਲੱਖ ਰੁਪਏ ਲਾਗਤ ਦੀਆਂ ਨਵੀਆਂ ਸੜਕਾਂ ਅਤੇ ਨਵੀਨੀਕਰਨ ਕੀਤੀਆਂ ਜਾਣ ਵਾਲੀਆਂ ਸੜਕਾਂ ਦਾ ਤੋਹਫ਼ਾ ਮਿਲਿਆ ਹੈ | ਇਸ ਸਾਲ ਬਣਨ ਵਾਲੀਆਂ ਅਤੇ ਨਵੀਨੀਕਰਨ ਹੋਣ ਵਾਲੀਆਂ ਸੜਕਾਂ ਦਾ ਕੰਮ ਸ਼ੁਰੂ ਹੋ ਚੁੱਕਾ ਹੈ | ਵਿਧਾਇਕਾ ਭਰਾਜ ਨੇ ਕਿਹਾ ਕਿ ਇੰਨਾ ਸੜਕਾਂ ਦੇ ਨਿਰਮਾਣ ਹੋਣ ਨਾਲ ਲੋਕਾਂ ਲਈ ਸੁਰੱਖਿਅਤ ਅਤੇ ਸੁਵਿਧਾਜਨਕ ਆਵਾਜਾਈ ਯਕੀਨੀ ਬਣੇਗੀ ਅਤੇ ਇਹ ਸੁਰੱਖਿਅਤ ਆਵਾਜਾਈ ਹਲਕੇ ਦੇ ਵਿਕਾਸ ਨੂੰ ਹੋਰ ਗਤੀ ਦੇਵੇਗੀ | ਵਿਧਾਇਕਾ ਭਰਾਜ ਨੇ ਕਿਹਾ ਕਿ ਉਹ ਲੋਕਾਂ ਦੀ ਸੇਵਾ ਅਤੇ ਹਲਕੇ ਦੀ ਤਰੱਕੀ ਲਈ ਹਮੇਸ਼ਾ ਵਚਨਬੱਧ ਹਨ |