ਸ਼ੇਰਪੁਰ, 22 ਅਪੈ੍ਰਲ (ਦਰਸ਼ਨ ਸਿੰਘ ਖੇੜੀ) - ਵਪਾਰ ਮੰਡਲ ਸ਼ੇਰਪੁਰ ਦੇ ਪ੍ਰਧਾਨ ਮਨਦੀਪ ਸਿੰਘ ਖੀਪਲ ਤੇ ਸਮਾਜਸੇਵੀ ਗੁਰਦੀਪ ਸਿੰਘ ਖੀਪਲ ਦੇ ਪਿਤਾ ਅਮਰਜੀਤ ਸਿੰਘ ਸਿੰਘ ਖੀਪਲ (73) ਦਿਲ ਦਾ ਦੌਰਾ ਪੈਣ ਕਾਰਨ ਇਸ ਨਾਸ਼ਵਾਨ ਸੰਸਾਰ ਤੋਂ ਰੁਖ਼ਸਤ ਹੋ ਗਏ ਹਨ | ਉਹ ਕਈ ਸਾਲ ਪਹਿਲਾਂ ਬਿਜਲੀ ਬੋਰਡ ਦੀ ਸਰਵਿਸ ਤੋਂ ਸੇਵਾ ਮੁਕਤ ਹੋ ਗਏ ਸਨ | ਭਾਈ ਖੀਪਲ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਦੇ ਫਾਉਂਡਰ ਮੈਂਬਰ ਸਨ | ਅੱਜ ਉਨ੍ਹਾਂ ਦੇ ਸਸਕਾਰ ਸਮੇਂ ਵੱਖ- ਵੱਖ ਪਾਰਟੀਆਂ ਦੇ ਆਗੂਆਂ, ਸਮਾਜ ਸੇਵੀ ਸੰਸਥਾਵਾਂ ਅਤੇ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਦੇ ਨਾਲ-ਨਾਲ ਇਲਾਕੇ ਭਰ ਦੇ ਲੋਕਾਂ ਨੇ ਸ਼ਮੂਲੀਅਤ ਕਰ ਕੇ ਆਪਣੇ ਸਾਥੀ ਨੂੰ ਅਲਵਿਦਾ ਕਿਹਾ |