08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-04-2026

ਜਗਤਾਰ ਸਿੰਘ ਤਾਰਾ ਬੇਨੜਾ ਜ਼ਿਲ੍ਹਾ ਮੀਤ ਪ੍ਰਧਾਨ ਨਿਯੁਕਤ-ਸਾਥੀਆਂ ਵਲੋਂ ਭਰਵਾਂ ਸਵਾਗਤ <br/>

Ad Position 21
No active advertisement
ਅਜੀਤ ਡੈਸਕ 23-04-2026
ਧੂਰੀ, 22 ਅਪ੍ਰੈਲ (ਲਖਵੀਰ ਸਿੰਘ ਧਾਂਦਰਾ) - ਪੰਜਾਬ ਕਾਂਗਰਸ ਦੇ ਜਥੇਬੰਦਕ ਢਾਂਚੇ ਵਿਚ ਕੀਤੇ ਗਏ ਤਾਜ਼ਾ ਵਿਸਥਾਰ ਦੌਰਾਨ, ਪਾਰਟੀ ਪ੍ਰਤੀ ਲੰਮੇ ਸਮੇਂ ਤੋਂ ਵਫ਼ਾਦਾਰੀ ਨਿਭਾ ਰਹੇ ਸੀਨੀਅਰ ਆਗੂ ਜਗਤਾਰ ਸਿੰਘ ਤਾਰਾ ਬੇਨੜਾ ਨੂੰ ਜ਼ਿਲ੍ਹਾ ਕਾਂਗਰਸ ਕਮੇਟੀ ਸੰਗਰੂਰ ਦਾ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ | ਅੱਜ ਸਾਬਕਾ ਹਲਕਾ ਵਿਧਾਇਕ ਦਲਵੀਰ ਸਿੰਘ ਗੋਲਡੀ ਨੇ ਤਾਰਾ ਬੇਨੜਾ ਦਾ ਵਿਸ਼ੇਸ਼ ਤੌਰ 'ਤੇ ਮੂੰਹ ਮਿੱਠਾ ਕਰਵਾਇਆ ਅਤੇ ਸਨਮਾਨ ਕੀਤਾ | ਆਪਣੀ ਇਸ ਨਿਯੁਕਤੀ 'ਤੇ ਖ਼ੁਸ਼ੀ ਦਾ ਪ੍ਰਗਟਾਵਾ ਕਰਦਿਆਂ ਜਗਤਾਰ ਸਿੰਘ ਤਾਰਾ ਬੇਨੜਾ ਨੇ ਪਾਰਟੀ ਹਾਈਕਮਾਂਡ, ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਸਾਬਕਾ ਮੰਤਰੀ ਵਿਜੈਇੰਦਰ ਸਿੰਗਲਾ, ਜ਼ਿਲ੍ਹਾ ਪ੍ਰਧਾਨ ਜਗਤਾਰ ਸਿੰਘ ਗਾਗਾ ਅਤੇ ਦਲਵੀਰ ਸਿੰਘ ਗੋਲਡੀ ਦਾ ਤਹਿ ਦਿਲੋਂ ਧੰਨਵਾਦ ਕੀਤਾ | ਉਨ੍ਹਾਂ ਕਿਹਾ ਕਿ ਪਾਰਟੀ ਨੇ ਮੇਰੀਆਂ ਸੇਵਾਵਾਂ ਨੂੰ ਦੇਖਦੇ ਹੋਏ ਜੋ ਜ਼ਿੰਮੇਵਾਰੀ ਮੈਨੂੰ ਸੌਂਪੀ ਹੈ, ਮੈਂ ਉਸ ਨੂੰ ਪੂਰੀ ਤਨਦੇਹੀ, ਇਮਾਨਦਾਰੀ ਅਤੇ ਨਿਸ਼ਕਾਮ ਭਾਵਨਾ ਨਾਲ ਨਿਭਾਉਣਗੇ | ਉਨ੍ਹਾਂ ਕਿਹਾ ਕਿ ਸਾਡਾ ਮੁੱਖ ਮਕਸਦ ਕਾਂਗਰਸ ਪਾਰਟੀ ਦੀਆਂ ਲੋਕ-ਪੱਖੀ ਨੀਤੀਆਂ ਨੂੰ ਘਰ-ਘਰ ਪਹੁੰਚਾਉਣਾ ਅਤੇ ਜਥੇਬੰਦੀ ਨੂੰ ਜ਼ਮੀਨੀ ਪੱਧਰ 'ਤੇ ਹੋਰ ਮਜ਼ਬੂਤ ਕਰਨਾ ਹੈ | ਇਸ ਮੌਕੇ ਟਕਸਾਲੀ ਕਾਂਗਰਸੀ ਆਗੂ ਗੁਰਬਖ਼ਸ਼ ਸਿੰਘ ਗੁੱਡੂ ਅਤੇ ਗੁਰਪਿਆਰ ਸਿੰਘ ਧੂਰਾ ਸਮੇਤ ਹੋਰ ਵੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਜਥੇਦਾਰ ਗੜਗੱਜ ਵਲੋਂ ਨਿਊਜ਼ੀਲੈਂਡ ਦੀਆਂ ਗੁਰਦੁਆਰਾ ਕਮੇਟੀਆਂ ਨਾਲ ਏਕਤਾ, ਮਰਿਯਾਦਾ ਤੇ ਭਵਿੱਖੀ ਤਰਜੀਹਾਂ ਬਾਰੇ ਵਿਚਾਰ-ਵ... ਅਗਲੀ ਖ਼ਬਰ ਉੱਘੇ ਸਮਾਜ ਸੇਵੀ ਅਮਰਜੀਤ ਸਿੰਘ ਖੀਪਲ ਨਹੀਂ ਰਹੇ
Ad Position 24