07-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-04-2026

ਸੰਗਰੂਰ ਦੇ ਮਸੀਹੀ ਭਾਈਚਾਰੇ ਲਈ ਕਬਰਸਤਾਨ ਜਲਦ ਦੇਣ ਦੀ ਹਦਾਇਤ <br/>

Ad Position 21
No active advertisement
ਅਜੀਤ ਡੈਸਕ 24-04-2026
ਸੰਗਰੂਰ, 23 ਅਪ੍ਰੈਲ (ਚੌਧਰੀ ਨੰਦ ਲਾਲ ਗਾਂਧੀ) -ਮਸੀਹੀ, ਮੁਸਲਿਮ, ਬੋਧੀ, ਪਾਰਸੀ ਤੇ ਜੈਨ ਆਦਿ ਘੱਟ ਗਿਣਤੀ ਭਾਈਚਾਰੇ ਦੇ ਲੋਕਾਂ ਦੀਆਂ ਸਮੱਸਿਆਵਾਂ ਦਾ ਨਿਪਟਾਰਾ ਕਰਨ ਲਈ ਪੰਜਾਬ ਰਾਜ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਸ਼੍ਰੀ ਜਤਿੰਦਰ ਮਸੀਹ ਗੌਰਵ ਨੇ ਸੰਗਰੂਰ ਵਿਖੇ ਡਿਪਟੀ ਕਮਿਸ਼ਨਰ ਰਾਹੁਲ ਚਾਬਾ ਅਤੇ ਹੋਰ ਅਧਿਕਾਰੀਆਂ ਨਾਲ ਇੱਕ ਅਹਿਮ ਮੀਟਿੰਗ ਕੀਤੀ | ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਹਦਾਇਤ ਕੀਤੀ ਕਿ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਮੂਹ ਵਿਭਾਗਾਂ ਦੇ ਅਧਿਕਾਰੀ ਘੱਟ ਗਿਣਤੀਆਂ ਦੀ ਭਲਾਈ ਲਈ ਸਕੀਮਾਂ ਦਾ ਲਾਭ ਹੇਠਲੇ ਪੱਧਰ ਤੱਕ ਪਹੁੰਚਾਇਆ ਜਾਣ ਲਈ ਕੰਮ ਕਰਨ | ਚੇਅਰਮੈਨ ਜਤਿੰਦਰ ਮਸੀਹ ਗੌਰਵ ਨੇ ਕਿਹਾ ਕਿ ਘੱਟ ਗਿਣਤੀਆਂ ਵਿਰੁੱਧ ਕਿਸੇ ਵੀ ਤਰ੍ਹਾਂ ਦੇ ਅਪਰਾਧਾਂ ਤੇ ਅੱਤਿਆਚਾਰਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ ਅਤੇ ਇਸ ਵਿੱਚ ਕੋਈ ਵੀ ਕੁਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ | ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਜੇਕਰ ਕੋਈ ਵੀ ਅਧਿਕਾਰੀ ਕੋਈ ਅਣਗਹਿਲੀ ਕਰੇਗਾ ਤਾਂ ਉਸ ਵਿਰੁੱਧ ਵੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ | ਡਿਪਟੀ ਕਮਿਸ਼ਨਰ ਰਾਹੁਲ ਚਾਬਾ ਨੇ ਵਿਸ਼ਵਾਸ ਦਿਵਾਇਆ ਕਿ ਕਮਿਸ਼ਨ ਦੀਆਂ ਹਦਾਇਤਾਂ ਦੀ ਪਾਲਣਾ ਇੰਨ-ਬਿੰਨ ਕਰਨੀ ਯਕੀਨੀ ਬਣਾਈ ਜਾਵੇਗੀ | ਇਸ ਬੈਠਕ ਦੌਰਾਨ ਚੇਅਰਮੈਨ ਸ਼੍ਰੀ ਜਤਿੰਦਰ ਮਸੀਹ ਗੌਰਵ ਵੱਲੋਂ ਸੰਗਰੂਰ ਜ਼ਿਲ੍ਹੇ ਦੇ ਘੱਟ ਗਿਣਤੀ ਭਾਈਚਾਰੇ ਦੀਆਂ ਸਮੱਸਿਆਵਾਂ 'ਤੇ ਚਰਚਾ ਕਰਦਿਆਂ ਕਈ ਸਮੱਸਿਆਵਾਂ ਦਾ ਤੁਰੰਤ ਨਿਪਟਾਰਾ ਕੀਤਾ ਗਿਆ | ਇਸ ਮੀਟਿੰਗ ਵਿੱਚ ਸੰਗਰੂਰ, ਸੁਨਾਮ, ਦਿੜ੍ਹਬਾ, ਲਹਿਰਾ ਅਤੇ ਧੂਰੀ ਸਮੇਤ ਇਸ ਨਾਲ ਲੱਗਦੇ ਪਿੰਡਾਂ ਦੇ ਘੱਟ ਗਿਣਤੀ ਭਾਈਚਾਰੇ ਦੀਆਂ ਸਮਾਜਿਕ, ਧਾਰਮਿਕ, ਪ੍ਰਸ਼ਾਸਕੀ ਤੇ ਪੁਲਿਸ ਨਾਲ ਜੁੜੀਆਂ ਸਮੱਸਿਆਵਾਂ 'ਤੇ ਵਿਸਥਾਰ ਨਾਲ ਚਰਚਾ ਕੀਤੀ ਗਈ, ਜਿਨ੍ਹਾਂ ਦੇ ਹੱਲ ਲਈ ਚੇਅਰਮੈਨ ਨੇ ਤੁਰੰਤ ਕਾਰਵਾਈ ਕਰਨ ਦੀ ਹਦਾਇਤ ਕੀਤੀ | ਇਸ ਮੀਟਿੰਗ ਵਿੱਚ ਖ਼ਾਸ ਤੌਰ 'ਤੇ ਕਬਰਸਤਾਨਾਂ ਨਾਲ ਜੁੜੀਆਂ ਸਮੱਸਿਆਵਾਂ, ਉਨ੍ਹਾਂ ਦੇ ਰੱਖ-ਰਖਾਅ, ਜਗ੍ਹਾ ਦੀ ਘਾਟ ਅਤੇ ਸਰਕਾਰ ਵੱਲੋਂ ਮਿਲ ਰਹੀਆਂ ਸਹੂਲਤਾਂ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ | ਕਈ ਪ੍ਰਤੀਨਿਧੀਆਂ ਨੇ ਇਸ ਗੱਲ 'ਤੇ ਚਿੰਤਾ ਜਤਾਈ ਕਿ ਪਿੰਡਾਂ ਅਤੇ ਸ਼ਹਿਰੀ ਇਲਾਕਿਆਂ ਵਿੱਚ ਘੱਟ ਗਿਣਤੀ ਭਾਈਚਾਰੇ ਲਈ ਕਬਰਸਤਾਨਾਂ ਦੀ ਉਚਿੱਤ ਸਹੂਲਤ ਨਹੀਂ ਹੈ, ਜਿਸ ਕਰ ਕੇ ਲੋਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ | ਜਿਸ 'ਤੇ ਜਤਿੰਦਰ ਮਸੀਹ ਗੌਰਵ ਨੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਹਦਾਇਤਾਂ ਦਿੱਤੀਆਂ ਕਿ ਸੰਗਰੂਰ ਦੇ ਮਸੀਹੀ ਭਾਈਚਾਰੇ ਲਈ ਕਬਰਸਤਾਨ ਵਾਸਤੇ ਢੁਕਵੀਂ ਜਗ੍ਹਾ ਜਲਦ ਦੇਣ ਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇ | ਇਸ ਮੌਕੇ ਕਮਿਸ਼ਨ ਦੇ ਮੁੱਖ ਸਲਾਹਕਾਰ ਡਾ. ਲੁਕਸ ਮਸੀਹ, ਵਧੀਕ ਡਿਪਟੀ ਕਮਿਸ਼ਨਰ ਅੰਕੁਰ ਮਹਿੰਦਰੂ ਤੇ ਸੁਖਚੈਨ ਸਿੰਘ ਪਾਪੜਾ, ਐੱਸ ਪੀ ਰਜੇਸ਼ ਛਿੱਬਰ ਤੇ ਡੀਐੱਸਪੀ ਸੁਖਦੇਵ ਸਿੰਘ, ਜ਼ਿਲ੍ਹਾ ਸਮਾਜਿਕ ਅਧਿਕਾਰਤਾ ਅਤੇ ਨਿਆਂ ਅਫ਼ਸਰ ਸੁਖ ਸਾਗਰ ਸਿੰਘ, ਪਾਸਟਰ ਹਰਦੀਪ ਧੂਰੀ, ਰਾਜ ਸਿੱਧੂ, ਪਲਵਿੰਦਰ ਵਿਰਕ, ਜਗਤਾਰ ਸਿੰਘ, ਪਾਸਟਰ ਰਮੇਸ਼ ਪਾਲ ਸਮੇਤ ਹੋਰਨਾਂ ਵਿਭਾਗਾਂ ਦੇ ਸੀਨੀਅਰ ਅਧਿਕਾਰੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਸਕੂਲੀ ਬੱਚਿਆਂ ਦੀ ਸੁਰੱਖਿਆ ਨੂੰ ਲੈ ਕੇ ਜ਼ਿਲ੍ਹਾ ਟਾਸਕ ਫੋਰਸ ਵਲੋਂ ਵਿਸ਼ੇਸ਼ ਚੈਕਿੰਗ ਅਗਲੀ ਖ਼ਬਰ ਸੁਨਾਮ 'ਚ ਕੁੜੀਆਂ ਵਾਲੇ ਸਕੂਲ ਦੇ ਮਗਰ ਟੋਭੇ ਵਾਲੀ ਜਗ੍ਹਾ 'ਤੇ ਸਵਾ ਚਾਰ ਕਰੋੜ ਰੁਪਏ ਦਾ ਪੋ੍ਰਜੈਕਟ ਮਨਜ਼ੂਰ ਦਾਮਨ ਥਿੰਦ...
Ad Position 24