07-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-04-2026

ਬਲਵੰਤ ਸਿੰਘ ਮਹੋਲੀ ਜ਼ਿਲ੍ਹਾ ਸੈਕਟਰੀ ਅਤੇ ਸੁਖਵਿੰਦਰ ਸਿੰਘ ਲਾਲੀ ਜ਼ਿਲ੍ਹਾ ਮੀਤ ਪ੍ਰਧਾਨ ਨਿਯੁਕਤ <br/>

Ad Position 21
No active advertisement
ਅਜੀਤ ਡੈਸਕ 24-04-2026
ਸੰਦੌੜ, 23 ਅਪੈ੍ਰਲ (ਗੁਰਪ੍ਰੀਤ ਸਿੰਘ ਚੀਮਾ) - ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਆਦੇਸ਼ਾਂ ਤੇ ਸੰਗਠਨ ਸਿਰਜਣ ਅਭਿਆਨ ਦੇ ਤਹਿਤ ਹਲਕਾ ਮਲੇਰਕੋਟਲਾ ਦੇ ਟਕਸਾਲੀ ਕਾਂਗਰਸੀ ਆਗੂ ਸੁਖਵਿੰਦਰ ਸਿੰਘ ਲਾਲੀ ਖ਼ੁਰਦ ਅਤੇ ਬਲਵੰਤ ਸਿੰਘ ਮਹੋਲੀ ਖ਼ੁਰਦ ਨੂੰ ਜ਼ਿਲ੍ਹਾ ਕਾਂਗਰਸ ਕਮੇਟੀ ਵਿਚ ਨਵੀਂ ਜ਼ਿੰਮੇਵਾਰੀ ਸੌਂਪੀ ਹੈ |ਕੈਪਟਨ ਸੰਦੀਪ ਸਿੰਘ ਸੰਧੂ ਜਨਰਲ ਸਕੱਤਰ ਇੰਚਾਰਜ ਸੰਗਠਨ ਵੱਲੋਂ ਜਾਰੀ ਕੀਤੀ ਸੂਚੀ ਮੁਤਾਬਿਕ ਸੁਖਵਿੰਦਰ ਸਿੰਘ ਲਾਲੀ ਨੂੰ ਜ਼ਿਲ੍ਹਾ ਮੀਤ ਪ੍ਰਧਾਨ ਅਤੇ ਬਲਵੰਤ ਸਿੰਘ ਮਹੋਲੀ ਨੂੰ ਜ਼ਿਲ੍ਹਾ ਸੈਕਟਰੀ ਨਿਯੁਕਤ ਕੀਤਾ ਗਿਆ ਹੈ | ਜ਼ਿਕਰਯੋਗ ਹੈ ਕਿ ਸ. ਸੁਖਵਿੰਦਰ ਸਿੰਘ ਲਾਲੀ ਅਤੇ ਬਲਵੰਤ ਸਿੰਘ ਮਹੋਲੀ ਸਾਬਕਾ ਕੈਬਨਿਟ ਮੰਤਰੀ ਰਜ਼ੀਆ ਸੁਲਤਾਨਾ ਅਤੇ ਸਾਬਕਾ ਡੀ.ਜੀ.ਪੀ ਮੁਹੰਮਦ ਮੁਸਤਫ਼ਾ ਦੇ ਵਿਸ਼ਵਾਸਪਾਤਰ ਮੰਨੇ ਜਾਂਦੇ ਹਨ | ਨਵ ਨਿਯੁਕਤ ਦੋਵੇਂ ਆਗੂਆਂ ਨੇ ਪਾਰਟੀ ਹਾਈਕਮਾਨ ਸਮੇਤ ਸਾਬਕਾ ਕੈਬਨਿਟ ਮੰਤਰੀ ਰਜ਼ੀਆ ਸੁਲਤਾਨਾ ਅਤੇ ਜ਼ਿਲ੍ਹਾ ਕਾਂਗਰਸ ਕਮੇਟੀ ਮਲੇਰਕੋਟਲਾ ਦੀ ਪ੍ਰਧਾਨ ਬੀਬਾ ਨਿਸ਼ਾਤ ਅਖਤਰ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਪਾਰਟੀ ਵੱਲੋਂ ਦਿੱਤੀ ਗਈ ਇਸ ਜ਼ਿੰਮੇਵਾਰੀ ਨੂੰ ਉਹ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾ ਕੇ ਪਾਰਟੀ ਦੀ ਬਿਹਤਰੀ ਲਈ ਕੰਮ ਕਰਾਂਗੇ |

Ad Position 22
No active advertisement
ਪਿਛਲੀ ਖ਼ਬਰ ਮਾਮਲਾ ਸਰਪੰਚਾਂ ਨੂੰ ਮੀਡੀਏਟਰ ਨਿਯੁਕਤ ਕਰਨ ਦਾ ਕਾਨੂੰਨੀ ਯੋਗਤਾ ਵਾਲੇ ਵਿਅਕਤੀਆਂ ਨੂੰ ਹੀ ਕਾਨੂੰਨੀ ਮਾਮਲਿਆਂ 'ਚ ਮੀਡੀ... ਅਗਲੀ ਖ਼ਬਰ ਮਾਰਕੀਟ ਕਮੇਟੀ ਧੂਰੀ ਨੇ ਭਾਰੀ ਪੁਲਿਸ ਫੋਰਸ ਦੀ ਮਦਦ ਨਾਲ ਛੁਡਵਾਇਆ ਸਰਕਾਰੀ ਜ਼ਮੀਨ ਦਾ ਕਬਜ਼ਾ <br/>
Ad Position 24