ਸੰਗਰੂਰ, 23 ਅਪ੍ਰੈਲ (ਬਿੱਟਾ, ਪਸ਼ੌਰੀਆ, ਗਾਂਧੀ)-ਜਨਰਲ ਗੁਰਨਾਮ ਸਿੰਘ ਪਬਲਿਕ ਸਕੂਲ, ਸੰਗਰੂਰ ਦਾ 58ਵਾਂ ਸਾਲਾਨਾ ਸਮਾਰੋਹ ਸਕੂਲ ਦੇ ਆਡੀਟੋਰੀਅਮ ਵਿੱਚ ਬਹੁਤ ਹੀ ਉਤਸ਼ਾਹ ਤੇ ਸ਼ਾਨੋ-ਸ਼ੌਕਤ ਨਾਲ ਮਨਾਇਆ ਗਿਆ | ਇਸ ਸਮਾਰੋਹ ਵਿੱਚ ਵਿਦਿਆਰਥੀਆਂ ਦੀ ਪ੍ਰਤਿਭਾ, ਰਚਨਾਤਮਿਕਤਾ ਅਤੇ ਪ੍ਰਾਪਤੀਆਂ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ ਗਿਆ | ਡਾ. ਹਤਿੰਦਰ ਕੌਰ ਸੋਹਲ (ਡਾਇਰੈਕਟਰ, ਸਿਹਤ ਤੇ ਪਰਿਵਾਰ ਭਲਾਈ, ਪੰਜਾਬ) ਨੇ ਮੁੱਖ ਮਹਿਮਾਨ ਵੱਜੋਂ ਸ਼ਿਰਕਤ ਕੀਤੀ | ਸਕੂਲ ਦੇ ਟੱਰਸਟੀਡਾ. ਕੇ.ਜੀ. ਸਿੰਗਲਾ ਅਤੇ ਡਾ. ਰੇਨੂੰ ਸਿੰਗਲਾ ਵੀ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਿਲ ਹੋਏ | ਦਿੱਲੀ ਪਬਲਿਕ ਸਕੂਲ ਦੇ ਪਿੰ੍ਰਸੀਪਲ ਅਰੁਣਾ ਜੈਸਵਾਲ ਅਤੇ ਜ਼ਿਲ੍ਹਾ ਟ੍ਰੈਫਿਕ ਇੰਚਾਰਜ ਪਵਨ ਸ਼ਰਮਾ ਨੇ ਵੀ ਇਸ ਮੌਕੇ 'ਤੇ ਸ਼ਿਰਕਤ ਕੀਤੀ | ਬੱਚਿਆਂ ਵੱਲੋਂ ਵੱਖ-ਵੱਖ ਵਿਸ਼ਿਆਂ ਨਾਲ ਸੰਬੰਧਤ ਲਗਾਈਆਂ ਪ੍ਰਦਰਸ਼ਨੀ ਦਾ ਮੁੱਖ ਮਹਿਮਾਨ ਨੇ ਉਦਘਾਟਨ ਕੀਤਾ | ਇਨ੍ਹਾਂ ਪ੍ਰਦਰਸ਼ਨੀਆਂ ਵਿੱਚ ਵਿਦਿਆਰਥੀਆਂ ਨੇ ਆਪਣੀਆਂ ਕਲਾਤਮਕ ਹੁਨਰ ਪੇਸ਼ ਕਰਦੇ ਹੋਏ ਵੱਖ-ਵੱਖ ਮਾਡਲ ਤੇ ਕਲਾਕਿ੍ਤੀਆਂ ਪੇਸ਼ ਕੀਤੀਆਂ | ਸਮਾਰੋਹ ਦੀ ਸ਼ੁਰੂਆਤ ਦੀਪ ਜਲਾ ਕੇ ਤੇ ਸਵਾਗਤੀ ਗੀਤ ਨਾਲ ਹੋਈ | ਮੁੱਖ ਮਹਿਮਾਨ ਦਾ ਸਵਾਗਤ ਸਿਤਾਰ ਵਾਦਨ ਨਾਲ ਕੀਤਾ ਗਿਆ | ਸਮਾਰੋਹ ਦਾ ਮੁੱਖ ਆਕਰਸ਼ਣ ਇਨਾਮ ਵੰਡ ਸਮਾਰੋਹ ਰਿਹਾ, ਜਿਸ ਵਿੱਚ ਵਿਦਿਆਰਥੀਆਂ ਨੂੰ ਸਿੱਖਿਆ, ਖੇਡਾਂ ਤੇ ਹੋਰ ਗਤੀਵਿਧੀਆਂ ਵਿੱਚੋਂ ਵਧੀਆ ਪ੍ਰਦਰਸ਼ਨ ਲਈ ਸਨਮਾਨਿਤ ਕੀਤਾ ਗਿਆ | ਸੱਭਿਆਚਾਰਕ ਪ੍ਰੋਗਰਾਮ ਦੀ ਸ਼ੁਰੂਆਤ ਮਨਮੋਹਕ ਸ਼ਾਸਤਰੀ ਕੱਥਕ ਡਾਂਸ ਨਾਲ ਹੋਈ | ਬੱਚਿਆਂ ਵੱਲੋਂ ਸਕੂਲ ਦੀ ਸਾਲਾਨਾ ਰਿਪੋਰਟ ਪੇਸ਼ ਕੀਤੀ ਗਈ, ਜਿਸ ਵਿੱਚ ਸਾਲ ਭਰ ਦੀਆਂ ਪ੍ਰਾਪਤੀਆਂ ਦਾ ਜ਼ਿਕਰ ਕੀਤਾ ਗਿਆ | ਪੰਜਾਬੀ ਲੋਕ ਨਾਚ ਭੰਗੜੇ ਦੀ ਪੇਸ਼ਕਾਰੀ ਸ਼ਲਾਘਾਯੋਗ ਸੀ | ਮੁੱਖ ਮਹਿਮਾਨ ਨੇ ਪ੍ਰੋਗਰਾਮ ਦੀ ਸਰਾਹਨਾ ਕਰਦੇ ਹੋਏ ਬੱਚਿਆਂ ਨੂੰ ਚੰਗੇ ਭਵਿੱਖ ਦੀਆਂ ਸ਼ੁੱਭ ਕਾਮਨਾਵਾਂ ਦਿੱਤੀਆਂ | ਵਾਈਸ ਪਿ੍ੰਸੀਪਲ ਗੀਤਾ ਸ਼ਰਮਾ ਨੇ ਪ੍ਰੋਗਰਾਮ ਨੰੂ ਸਫ਼ਲ ਬਣਾਉਣ ਲਈ ਵਿਦਿਆਰਥੀਆਂ ਤੇ ਅਧਿਆਪਕਾਂ ਦਾ ਧੰਨਵਾਦ ਕੀਤਾ ਤੇ ਦੱਸਿਆ ਕਿ ਅਜਿਹੇ ਪ੍ਰੋਗਰਾਮ ਬੱਚਿਆਂ ਦਾ ਆਤਮ ਵਿਸ਼ਵਾਸ ਵਧਾਉਂਦੇ ਹਨ |