ਖਨੌਰੀ, 19 ਅਪ੍ਰੈਲ (ਬਲਵਿੰਦਰ ਸਿੰਘ ਥਿੰਦ)-ਆਰ ਟੀ ਆਈ ਐਕਟਿਵਿਸਟ ਫ਼ਰੰਟ ਆਫ਼ ਪੰਜਾਬ ਵਲੋਂ ਮਹੱਤਵਪੂਰਨ ਫ਼ੈਸਲਾ ਲੈਂਦੇ ਹੋਏ ਪ੍ਰੋਫੈਸਰ ਅਮਨਜੀਤ ਸਿੰਘ ਖਨੌਰੀ ਨੂੰ ਜ਼ਿਲ੍ਹਾ ਪਟਿਆਲਾ ਤੇ ਸੰਗਰੂਰ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ | ਸੰਸਥਾ ਦੇ ਅਹੁਦੇਦਾਰਾਂ ਸੂਬਾ ਪ੍ਰਧਾਨ ਐਡਵੋਕੇਟ ਪ੍ਰਦੀਪ ਸਿੰਘ ਪਟਿਆਲਾ ਅਤੇ ਸਕੱਤਰ ਜਨਰਲ ਚਰਨਜੀਤ ਸਿੰਘ ਥਿੰਦ ਨੇ ਦੱਸਿਆ ਕਿ ਪ੍ਰੋਫੈਸਰ ਅਮਨਜੀਤ ਸਿੰਘ ਲੰਬੇ ਸਮੇਂ ਤੋਂ ਸਮਾਜ ਸੇਵਾ ਅਤੇ ਆਰਟੀਆਈ (ਸੂਚਨਾ ਦਾ ਅਧਿਕਾਰ) ਦੇ ਖੇਤਰ ਵਿੱਚ ਅਤੇ ਹੋਰ ਜਨਤਕ ਜਥੇਬੰਦੀਆਂ ਵਿੱਚ ਸਰਗਰਮ ਹਨ | ਉਨ੍ਹਾਂ ਦੀ ਇਮਾਨਦਾਰੀ, ਕੰਮ ਕਰਨ ਦੀ ਸ਼ੈਲੀ ਅਤੇ ਲੋਕ-ਹਿਤ ਦੇ ਮਸਲਿਆਂ ਨੂੰ ਉਭਾਰਨ ਦੀ ਲਗਨ ਨੂੰ ਵੇਖਦੇ ਹੋਏ ਉਨ੍ਹਾਂ ਨੂੰ ਇਹ ਜ਼ਿੰਮੇਵਾਰੀ ਸੌਂਪੀ ਗਈ ਹੈ | ਸੰਗਠਨ ਹੋਰ ਮਜ਼ਬੂਤੀ ਨਾਲ ਕੰਮ ਕਰੇਗਾ ਅਤੇ ਆਮ ਲੋਕਾਂ ਨੂੰ ਉਨ੍ਹਾਂ ਦੇ ਹੱਕ ਦਿਵਾਉਣ ਵਿਚ ਅਹਿਮ ਭੂਮਿਕਾ ਨਿਭਾਏਗਾ | ਆਪਣੀ ਨਿਯੁਕਤੀ ਤੇ ਪ੍ਰੋਫੈਸਰ ਅਮਨਜੀਤ ਨੇ ਸੰਸਥਾ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਉਹ ਪੂਰੀ ਨਿਸ਼ਠਾ ਨਾਲ ਆਪਣੀ ਜ਼ਿੰਮੇਵਾਰੀ ਨਿਭਾਉਣਗੇ ਅਤੇ ਆਰਟੀਆਈ ਰਾਹੀਂ ਭਿ੍ਸ਼ਟਾਚਾਰ ਖਿਲਾਫ਼ ਲੜਾਈ ਨੂੰ ਹੋਰ ਤੇਜ਼ ਕਰਨਗੇ |