07-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-04-2026

ਗੁਰਤੇਜ ਸਿੰਘ ਗਰੇਵਾਲ ਪੰਜਾਬ ਹਰਿਆਣਾ ਬਾਰ ਕੌਂਸਲ ਦੇ ਮੈਂਬਰ ਬਣੇ <br/>

Ad Position 21
No active advertisement
ਅਜੀਤ ਡੈਸਕ 24-04-2026
ਸੰਗਰੂਰ, 23 ਅਪ੍ਰੈਲ (ਧੀਰਜ ਪਸ਼ੌਰੀਆ)-ਪੰਜਾਬ ਹਰਿਆਣਾ ਚੰਡੀਗੜ੍ਹ ਬਾਰ ਕੌਂਸਲ ਦੀਆਂ 17 ਅਤੇ 18 ਮਾਰਚ ਨੂੰ ਹੋਈਆਂ ਚੋਣਾਂ ਦੀ ਹੋ ਰਹੀ ਗਿਣਤੀ ਦੌਰਾਨ ਐਡਵੋਕੇਟ ਗੁਰਤੇਜ ਸਿੰਘ ਗਰੇਵਾਲ 3317 ਵੋਟਾਂ ਪ੍ਰਾਪਤ ਕਰ ਕੇ ਬਾਰ ਕੌਂਸਲ ਦੇ ਮੈਂਬਰ ਚੁਣੇ ਗਏ ਹਨ | ਜ਼ਿਕਰਯੋਗ ਹੈ ਕਿ ਗਰੇਵਾਲ ਪਿਛਲੀਆਂ ਚੋਣਾਂ ਵਿੱਚ ਵੀ ਬਾਰ ਦੇ ਮੈਂਬਰ ਚੁਣੇ ਜਾਣ ਤੋਂ ਬਾਅਦ ਵਾਇਸ ਚੇਅਰਮੈਨ ਦੇ ਅਹੁਦੇ ਤੇ ਸੇਵਾਵਾਂ ਨਿਭਾ ਚੁੱਕੇ ਹਨ | ਇੱਥੇ ਹੀ ਇਹ ਵੀ ਦੱਸਣਾ ਜ਼ਰੂਰੀ ਹੈ ਕਿ ਐਡਵੋਕੇਟ ਗੁਰਤੇਜ ਸਿੰਘ ਗਰੇਵਾਲ ਸੱਤ ਵਾਰ ਜ਼ਿਲ੍ਹਾ ਬਾਰ ਸੰਗਰੂਰ ਦੇ ਪ੍ਰਧਾਨ ਦੇ ਅਹੁਦੇ ਤੇ ਰਹਿੰਦਿਆਂ ਆਪਣੀ ਜ਼ਿੰਮੇਵਾਰੀ ਬਾਖ਼ੂਬੀ ਨਿਭਾ ਚੁੱਕੇ ਹਨ | ਉਨ੍ਹਾਂ ਦੇ ਬਾਰ ਕੌਂਸਲ ਮੈਂਬਰ ਚੁਣੇ ਜਾਣ ਉੱਤੇ ਜ਼ਿਲ੍ਹਾ ਬਾਰ ਦੇ ਪ੍ਰਧਾਨ ਸੁਖਜਿੰਦਰ ਸਿੰਘ ਢੀਂਡਸਾ, ਸਾਬਕਾ ਪ੍ਰਧਾਨ ਗਗਨਦੀਪ ਸਿੰਘ ਸੀਬੀਆ, ਸੈਕਟਰੀ ਸਿਮਰਨਦੀਪ ਸਿੰਘ ਬਲੱਗਣ, ਉਪ ਪ੍ਰਧਾਨ ਜਗਮੀਤ ਸਿੰਘ, ਸਰਜੀਤ ਸਿੰਘ ਗਰੇਵਾਲ, ਲਲਿਤ ਕੁਮਾਰ ਗਰਗ, ਸੰਜੀਵ ਕੁਮਾਰ ਗੋਇਲ, ਦਲਜੀਤ ਸਿੰਘ ਸੇਖੋਂ, ਬੇਅੰਤ ਸਿੰਘ ਛਾਜਲੀ, ਚਮਕੌਰ ਸਿੰਘ ਲਿੱਟ, ਗੁਰਿੰਦਰਪਾਲ ਕਰਤਾਰਪੁਰਾ, ਜਸਵੀਰ ਸਿੰਘ ਸਰਾਓ, ਐਮਏ ਸ਼ਾਹ ਜੱਗਾ ਮਲੇਰਕੋਟਲਾ, ਰਣਜੀਤ ਸਿੰਘ ਦਿਓਲ, ਸਵਰਨ ਸਿੰਘ ਰਟੋਲ, ਨਵੀਨ ਮੜਕਨ, ਕੁਲਵਿੰਦਰ ਸਿੰਘ ਤੂਰ, ਸੋਨੂੰ ਮੜਕਨ, ਜੂਹੀ ਕੌਸ਼ਲ, ਅੰਕੁਰ ਜਿੰਦਲ, ਲਵਪ੍ਰੀਤ ਸਿੰਘ ਵਾਲੀਆ ਅਤੇ ਹੋਰਨਾਂ ਨੇ ਖੁਸ਼ੀ ਦਾ ਪ੍ਰਗਟਾਵਾ ਕੀਤਾ ਹੈ |

Ad Position 22
No active advertisement
ਪਿਛਲੀ ਖ਼ਬਰ ਮੁਲਾਜ਼ਮ ਅਤੇ ਪੈਨਸ਼ਨਰ 1 ਨੰੂ ਮਨਾਉਣਗੇ ਮਜਦੂਰ ਦਿਹਾੜਾ <br/> ਅਗਲੀ ਖ਼ਬਰ ਪ੍ਰੋ. ਅਮਨਜੀਤ ਸਿੰਘ ਖਨੌਰੀ ਸੂਚਨਾ ਅਧਿਕਾਰ ਫ਼ਰੰਟ ਪੰਜਾਬ ਵੱਲੋਂ ਜ਼ਿਲ੍ਹਾ ਸੰਗਰੂਰ ਅਤੇ ਪਟਿਆਲਾ ਪ੍ਰਧਾਨ ਨਿਯੁਕਤ <b...
Ad Position 24