ਅਮਰਗੜ੍ਹ, 23 ਅਪ੍ਰੈਲ (ਜਤਿੰਦਰ ਮੰਨਵੀ, ਪਵਿੱਤਰ ਸਿੰਘ) - ਪੰਜਾਬ 'ਚ ਹੋਣ ਜਾ ਰਹੀਆਂ ਨਗਰ ਪੰਚਾਇਤ ਅਤੇ ਮਿਊਾਸੀਪਲ ਕਮੇਟੀ ਦੀਆਂ ਚੋਣਾਂ ਨੂੰ ਲੈ ਕੇ ਸਿਆਸੀ ਮਾਹੌਲ ਭੱਖਣਾ ਸ਼ੁਰੂ ਹੋ ਗਿਆ ਹੈ | ਇਸੇ ਲੜੀ ਤਹਿਤ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਅਤੇ ਨੌਜਵਾਨ ਆਗੂ ਜਸਬੀਰ ਸਿੰਘ ਜੱਸੀ ਮੰਨਵੀ ਵੱਲੋਂ ਅਮਰਗੜ੍ਹ ਦੇ ਵਾਰਡ ਨੰਬਰ ਇੱਕ 'ਚ ਪਾਰਟੀ ਵਰਕਰਾਂ ਨਾਲ ਇੱਕ ਪ੍ਰਭਾਵਸ਼ਾਲੀ ਮੀਟਿੰਗ ਕੀਤੀ ਗਈ | ਇਸ ਮੌਕੇ ਉਨ੍ਹਾਂ ਨਾਲ ਸ਼੍ਰੋਮਣੀ ਅਕਾਲੀ ਦਲ ਦੀ ਵਰਕਿੰਗ ਕਮੇਟੀ ਦੇ ਮੈਂਬਰ ਭੀਮ ਸਿੰਘ ਵੜੈਚ ਤੋਲੇਵਾਲ ਵਿਸ਼ੇਸ਼ ਤੌਰ ਤੇ ਮੌਜੂਦ ਸਨ | ਰਾਜਨ ਸਿੰਘ ਲਾਡੀ ਦੇ ਗ੍ਰਹਿ ਵਿਖੇ ਹੋਈ ਇਸ ਮੀਟਿੰਗ ਦੌਰਾਨ ਵੱਡੀ ਗਿਣਤੀ 'ਚ ਅਕਾਲੀ ਵਰਕਰਾਂ ਨੇ ਸ਼ਮੂਲੀਅਤ ਕੀਤੀ | ਹਲਕਾ ਇੰਚਾਰਜ ਦੀ ਜ਼ਿੰਮੇਵਾਰੀ ਸੰਭਾਲਣ ਤੋਂ ਬਾਅਦ ਪਹਿਲੀ ਵਾਰ ਅਮਰਗੜ੍ਹ ਪਹੁੰਚੇ ਜੱਸੀ ਮੰਨਵੀ ਦਾ ਵਰਕਰਾਂ ਵੱਲੋਂ ਗਰਮਜੋਸ਼ੀ ਨਾਲ ਸਵਾਗਤ ਕੀਤਾ ਗਿਆ | ਮੀਡੀਆ ਨਾਲ ਗੱਲਬਾਤ ਕਰਦਿਆਂ ਜੱਸੀ ਮੰਨਵੀ ਨੇ ਕਿਹਾ ਕਿ ਪਾਰਟੀ ਵੱਲੋਂ ਮਿਲੀ ਜ਼ਿੰਮੇਵਾਰੀ ਤੋਂ ਬਾਅਦ ਅਮਰਗੜ੍ਹ ਦੇ ਵਰਕਰਾਂ 'ਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ | ਉਨ੍ਹਾਂ ਕਿਹਾ ਕਿ ਆਉਣ ਵਾਲੀਆਂ ਚੋਣਾਂ 'ਚ ਅਕਾਲੀ ਦਲ ਪੂਰੀ ਮਜ਼ਬੂਤੀ ਨਾਲ ਉੱਤਰਨ ਦੀ ਤਿਆਰੀ ਕਰ ਚੁੱਕਾ ਹੈ ਤੇ ਅਮਰਗੜ੍ਹ ਅਤੇ ਅਹਿਮਦਗੜ੍ਹ ਦੇ ਲੋਕਾਂ ਨਾਲ ਸਿੱਧਾ ਰਾਬਤਾ ਕਾਇਮ ਕੀਤਾ ਜਾ ਰਿਹਾ ਹੈ | ਅਸੀਂ ਅਜਿਹੇ ਉਮੀਦਵਾਰਾਂ ਨੂੰ ਚੋਣ ਮੈਦਾਨ 'ਚ ਉਤਾਰਾਂਗੇ ਜੋ ਇਮਾਨਦਾਰ, ਕਾਬਲ ਅਤੇ ਹਮੇਸ਼ਾ ਲੋਕਾਂ ਦੀ ਸੇਵਾ ਵਿਚ ਹਾਜ਼ਰ ਰਹਿਣ ਵਾਲੇ ਹੋਣ | ਮੀਟਿੰਗ 'ਚ ਡਾ. ਦਵਿੰਦਰ ਸਿੰਘ ਗੁਰਨਾ ਨੈਸ਼ਨਲ ਮੀਡੀਆ ਐਡਵਾਈਜ਼ਰ ਯੂਥ ਅਕਾਲੀ ਦਲ, ਮਨਸਾਂਤ ਸਿੰਘ ਜਲਾਲਗੜ੍ਹ, ਸਾਬਕਾ ਸਰਪੰਚ ਗੁਰਿੰਦਰ ਸਿੰਘ ਬੁੱਲਾਪੁਰ, ਸਤਿੰਦਰਪਾਲ ਸਿੰਘ ਕਾਲਾ, ਜੋਗਾ ਸਿੰਘ, ਰਾਜਨ ਸਿੰਘ ਲਾਡੀ, ਰਮਨਦੀਪ ਸਿੰਘ, ਮਨਦੀਪ ਸਿੰਘ, ਕੁਲਵਿੰਦਰ ਸਿੰਘ, ਬਲਵੀਰ ਸਿੰਘ, ਤਾਰਾ ਚੰਦ ਅਤੇ ਮਿੰਟੂ ਨਿਆਮਤਪੁਰ ਸਮੇਤ ਵੱਡੀ ਗਿਣਤੀ ਵਿਚ ਵਰਕਰ ਮੌਜੂਦ ਸਨ |