07-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-04-2026

ਪੰਪ ਓਪਰੇਟਰਾਂ ਵਲੋਂ 1 ਮਈ ਨੂੰ ਵਿੱਤ ਮੰਤਰੀ ਚੀਮਾ ਦੇ ਦਫ਼ਤਰ ਅੱਗੇ ਸੂਬਾ ਪੱਧਰੀ ਧਰਨਾ ਦੇਣ ਦਾ ਐਲਾਨ <br/>

Ad Position 21
No active advertisement
ਅਜੀਤ ਡੈਸਕ 24-04-2026
ਸੰਗਰੂਰ, 23 ਅਪ੍ਰੈਲ (ਦਮਨਜੀਤ ਸਿੰਘ, ਅਮਨਦੀਪ ਸਿੰਘ ਬਿੱਟਾ) - ਗ੍ਰਾਮ ਪੰਚਾਇਤ ਜਲ ਸਪਲਾਈ ਪੰਪ ਓਪਰੇਟਰ ਐਸੋਸੀਏਸ਼ਨ ਪੰਜਾਬ ਵਲੋਂ ਪੰਜਾਬ ਸਰਕਾਰ ਅਤੇ ਖ਼ਿਲਾਫ਼ ਤਿੱਖਾ ਸੰਘਰਸ਼ ਕਰਨ ਦਾ ਐਲਾਨ ਕੀਤਾ ਗਿਆ ਹੈ | ਯੂਨੀਅਨ ਦੇ ਸੂਬਾ ਪ੍ਰਧਾਨ ਬੇਅੰਤ ਸਿੰਘ ਨੇ ਦੱਸਿਆ ਕਿ ਪੰਪ ਓਪਰੇਟਰਾਂ ਦੀਆਂ ਲੰਬੇ ਸਮੇਂ ਤੋਂ ਚੱਲ ਰਹੀਆਂ ਮੰਗਾਂ ਨੂੰ ਲੈ ਕੇ ਸਰਕਾਰ ਵਲੋਂ ਹਾਲੇ ਤੱਕ ਕੋਈ ਢੰਗ ਦਾ ਹੱਲ ਨਹੀਂ ਕੀਤਾ ਗਿਆ, ਜਿਸ ਕਾਰਨ ਕਰਮਚਾਰੀਆਂ ਵਿਚ ਨਾਰਾਜ਼ਗੀ ਵਧ ਰਹੀ ਹੈ | ਉਨ੍ਹਾਂ ਕਿਹਾ ਕਿ ਜਲ ਸਪਲਾਈ ਸਕੀਮਾਂ ਵਿਚ ਕੰਮ ਕਰ ਰਹੇ ਪੰਪ ਓਪਰੇਟਰਾਂ ਨੂੰ ਪੱਕਾ ਕਰਨ, ਤਨਖ਼ਾਹ ਵਿਚ ਵਾਧਾ ਕਰਨ ਅਤੇ ਹੋਰ ਬੁਨਿਆਦੀ ਸਹੂਲਤਾਂ ਦੇਣ ਦੀ ਮੰਗ ਕਾਫੀ ਸਮੇਂ ਤੋਂ ਕੀਤੀ ਜਾ ਰਹੀ ਹੈ ਪਰ ਸਰਕਾਰ ਵਲੋਂ ਵਾਰ-ਵਾਰ ਭਰੋਸੇ ਦੇ ਬਾਵਜੂਦ ਵੀ ਹਾਲਾਤ ਜਿਉਂ ਦੇ ਤਿਉਂ ਹਨ | ਉਨ੍ਹਾਂ ਇਹ ਵੀ ਕਿਹਾ ਕਿ ਜੇਕਰ ਮੰਗਾਂ ਨੂੰ ਜਲਦੀ ਪੂਰਾ ਨਾ ਕੀਤਾ ਗਿਆ ਤਾਂ ਐਸੋਸੀਏਸ਼ਨ ਵਲੋਂ 1 ਮਈ ਨੂੰ ਤਿੱਖਾ ਸੰਘਰਸ਼ ਕਰਦਿਆਂ ਵਿੱਤ ਹਰਪਾਲ ਸਿੰਘ ਚੀਮਾ ਦੇ ਦਿੜ੍ਹਬਾ ਸਥਿਤ ਦਫ਼ਤਰ ਅੱਗੇ ਪੰਜਾਬ ਭਰ ਤੋਂ ਪੰਪ ਓਪਰੇਟਰ ਇਕੱਤਰ ਹੋ ਕੇ ਧਰਨਾ ਪ੍ਰਦਰਸ਼ਨ ਕਰਨਗੇ ਅਤੇ ਦਿੜ੍ਹਬਾ ਵਿਚ ਹੀ ਮੱਖ ਸੜਕ ਉੱਤੇ ਚੱਕਾ ਜਾਮ ਵੀ ਕੀਤਾ ਜਾ ਸਕਦਾ ਹੈ | ਆਗੂਆਂ ਨੇ ਸਰਕਾਰ ਨੂੰ ਚੇਤਾਵਨੀ ਦਿੰਦਿਆਂ ਕਿਹਾ ਕਿ ਪੰਪ ਓਪਰੇਟਰਾਂ ਦੀਆਂ ਸਮੱਸਿਆਵਾਂ ਨੂੰ ਅਣਡਿੱਠਾ ਨਾ ਕੀਤਾ ਜਾਵੇ, ਨਹੀਂ ਤਾਂ ਆਉਣ ਵਾਲੇ ਸਮੇਂ ਵਿਚ ਇਸ ਦਾ ਜਵਾਬ ਸਰਕਾਰ ਨੂੰ ਦੇਣਾ ਪਵੇਗਾ | ਐਸੋਸੀਏਸ਼ਨ ਦੇ ਆਗੂਆਂ ਨੇ ਸਾਰੇ ਮੈਂਬਰਾਂ ਨੂੰ ਇਕੱਠੇ ਰਹਿਣ ਅਤੇ ਸੰਘਰਸ਼ ਲਈ ਤਿਆਰ ਰਹਿਣ ਦਾ ਸੱਦਾ ਦਿੱਤਾ |

Ad Position 22
No active advertisement
ਪਿਛਲੀ ਖ਼ਬਰ ਦੂਨ ਇੰਟਰਨੈਸ਼ਨਲ ਸਕੂਲ ਵਿਚ ਮਨਾਇਆ ਗਿਆ 'ਵਿਸ਼ਵ ਧਰਤੀ ਦਿਵਸ' <br/> ਅਗਲੀ ਖ਼ਬਰ ਹਜਰਤ ਹਲੀਮਾ ਹਸਪਤਾਲ ਦੇ ਦੂਰਬੀਨ ਅਤੇ ਲੇਜ਼ਰ ਦੇ ਮਾਹਿਰ ਸਰਜਨ ਡਾ. ਪਿਆਰਾ ਸਿੰਘ ਵਲੋਂ 43 ਸਾਲਾ ਮਹਿਲਾ ਦੀ ਕੀਤੀ ਗਈ ਨਿ...
Ad Position 24