ਸੰਗਰੂਰ, 23 ਅਪ੍ਰੈਲ (ਅਮਨਦੀਪ ਸਿੰਘ ਬਿੱਟਾ) - ਦੂਨ ਇੰਟਰਨੈਸ਼ਨਲ ਸਕੂਲ ਸੰਗਰੂਰ ਵਿਖੇ 'ਵਿਸ਼ਵ ਧਰਤੀ ਦਿਵਸ' ਬਹੁਤ ਹੀ ਉਤਸ਼ਾਹ ਅਤੇ ਵਚਨਬੱਧਤਾ ਨਾਲ ਮਨਾਇਆ ਗਿਆ | ਵਿਦਿਆਰਥੀਆਂ ਨੂੰ ਕੁਦਰਤ ਦੀ ਮਹੱਤਤਾ ਬਾਰੇ ਜਾਗਰੂਕ ਕਰਨ ਦੇ ਉਦੇਸ਼ ਨਾਲ ਵਿਸ਼ੇਸ਼ ਸਭਾ ਦਾ ਆਯੋਜਨ ਕੀਤਾ ਗਿਆ ਜਿਸ ਵਿਚ ਵਿਦਿਆਰਥੀਆਂ ਵਲੋਂ ਸ਼ਬਦ ਗਾਇਨ, ਕਵਿਤਾਵਾਂ ਅਤੇ ਭਾਸ਼ਣ ਪੇਸ਼ ਕੀਤੇ ਗਏ | ਧਰਤੀ ਅਤੇ ਪਾਣੀ ਬਚਾਓ ਨਾਲ ਸੰਬੰਧਿਤ ਇੱਕ ਲਘੂ ਨਾਟਕ ਪੇਸ਼ ਕਰ ਕੇ ਬੱਚਿਆਂ ਨੂੰ ਧਰਤੀ ਦੀ ਸੰਭਾਲ ਲਈ ਪ੍ਰੇਰਿਤ ਕੀਤਾ ਗਿਆ | ਧਰਤੀ ਨਾਲ ਸੰਬੰਧਿਤ ਸਲੋਗਨ ਲਿਖਣ, ਪੋਸਟਰ ਮੇਕਿੰਗ ਮੁਕਾਬਲਾ, ਧਰਤੀ ਵਿਚ ਰੰਗ ਭਰਨਾ, ਹੈਪੀ ਅਰਥ ਅਤੇ ਸੈਡ ਅਰਥ ਗਤੀਵਿਧੀਆਂ ਕਰਵਾਈਆਂ ਗਈਆਂ | ਸਕੂਲ ਦੇ ਚੇਅਰਮੈਨ ਅਜੀਤਇੰਦਰ ਸਿੰਘ ਮਾਨਸ਼ਾਹੀਆ, ਡਾਇਰੈਕਟਰ ਸ੍ਰੀਮਤੀ ਹਰਨੀਤ ਕੌਰ ਮਾਨਸ਼ਾਹੀਆ ਅਤੇ ਪਿ੍ੰਸੀਪਲ ਸ੍ਰੀਮਤੀ ਅੰਜਲੀ ਸਿੱਧੂ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਜੇਕਰ ਅਸੀਂ ਅੱਜ ਆਪਣੀ ਧਰਤੀ ਨੂੰ ਨਾ ਬਚਾਇਆ ਤਾਂ ਆਉਣ ਵਾਲੀਆਂ ਨਸਲਾਂ ਦਾ ਜੀਵਨ ਖ਼ਤਰੇ ਵਿਚ ਪੈ ਜਾਵੇਗਾ | ਉਨ੍ਹਾਂ ਕਿਹਾ ਕਿ ਹਰੇਕ ਬੱਚੇ ਨੂੰ ਆਪਣੇ ਜਨਮਦਿਨ 'ਤੇ ਇੱਕ ਬੂਟਾ ਜ਼ਰੂਰ ਲਗਾਉਣਾ ਚਾਹੀਦਾ ਹੈ | ਅਖ਼ੀਰ ਵਿਚ ਜੇਤੂ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ |