06-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-04-2026

ਪ੍ਰੋ. ਧਨੋਆ ਬਣੇ ਅਕਾਲੀ ਦਲ ਵਾਰਿਸ ਪੰਜਾਬ ਦੇ ਮੀਡੀਆ ਸਲਾਹਕਾਰ ਅਤੇ ਮੁੱਖ ਬੁਲਾਰੇ <br/>

Ad Position 21
No active advertisement
ਅਜੀਤ ਡੈਸਕ 24-04-2026
ਸ਼ੇਰਪੁਰ, 23 ਅਪ੍ਰੈਲ (ਮੇਘ ਰਾਜ ਜੋਸ਼ੀ) - 'ਅਕਾਲੀ ਦਲ ਵਾਰਿਸ ਪੰਜਾਬ ਦੇ' ਜਥੇਬੰਦੀ ਵੱਲੋਂ ਪ੍ਰੋਫੈਸਰ ਰਣਜੀਤ ਸਿੰਘ ਧਨੋਆ ਵਾਸੀ ਸ਼ੇਰਪੁਰ ਨੂੰ ਮੀਡੀਆ ਸਲਾਹਕਾਰ ਅਤੇ ਜਥੇਬੰਦੀ ਦਾ ਮੁੱਖ ਬੁਲਾਰਾ ਨਿਯੁਕਤ ਕੀਤਾ | ਇਸ ਸਬੰਧੀ ਜਾਰੀ ਕੀਤੇ ਗਏ ਪੱਤਰ ਅਨੁਸਾਰ ਜਥੇਬੰਦੀ ਦੇ ਵੱਡੇ ਅਹੁਦੇਦਾਰਾਂ ਨੇ ਇਹ ਫੈਸਲਾ ਕਰਦੇ ਹੋਏ ਪ੍ਰੋ. ਧਨੋਆ ਦੀ ਸੇਵਾਵਾਂ 'ਤੇ ਭਰੋਸਾ ਜਤਾਇਆ ਹੈ | ਪ੍ਰੋ. ਰਣਜੀਤ ਸਿੰਘ ਧਨੋਆ ਲੰਮੇ ਸਮੇਂ ਤੋਂ ਉਚੇਰੀ ਸਿੱਖਿਆ ਵਿਭਾਗ ਵਿੱਚ ਅਧਿਆਪਨ ਕਰਦੇ ਆ ਰਹੇ ਹਨ ਅਤੇ ਆਪਣੇ ਨਿਮਰ ਸੁਭਾਅ ਤੇ ਮਿਲਣਸਾਰ ਵਿਅਕਤੀਤਵ ਕਾਰਨ ਸਮਾਜ ਦੇ ਵੱਖ-ਵੱਖ ਵਰਗਾਂ ਵਿੱਚ ਖ਼ਾਸ ਪਛਾਣ ਰੱਖਦੇ ਹਨ | ਉਹ ਪਿਛਲੇ ਡੇਢ ਦਹਾਕੇ ਤੋਂ ਅਖ਼ਬਾਰਾਂ ਰਾਹੀ ਸਮਾਜਿਕ, ਇਤਿਹਾਸਕ ਅਤੇ ਰਾਜਨੀਤਿਕ ਮਸਲਿਆਂ 'ਤੇ ਲਿਖਤਾਂ ਰਾਹੀਂ ਲੋਕਾਂ ਨੂੰ ਜਾਗਰੂਕ ਕਰਦੇ ਆ ਰਹੇ ਹਨ | ਸੋਸ਼ਲ ਮੀਡੀਆ 'ਤੇ ਵੀ ਉਹ ਸਿੱਖ ਇਤਿਹਾਸ ਅਤੇ ਸਮਕਾਲੀ ਮਸਲਿਆਂ 'ਤੇ ਲਗਾਤਾਰ ਆਪਣੀ ਰਾਏ ਸਾਂਝੀ ਕਰਦੇ ਰਹਿੰਦੇ ਹਨ | ਇਸ ਨਿਯੁਕਤੀ ਨਾਲ ਇਲਾਕੇ ਦੇ ਲੋਕਾਂ ਵਿੱਚ ਖ਼ੁਸ਼ੀ ਦੀ ਲਹਿਰ ਹੈ | ਗੱਲਬਾਤ ਦੌਰਾਨ ਪ੍ਰੋ. ਧਨੋਆ ਨੇ ਕਿਹਾ ਕਿ ਉਹ ਜਥੇਬੰਦੀ ਵੱਲੋਂ ਦਿੱਤੀ ਗਈ ਜ਼ਿੰਮੇਵਾਰੀ ਨੂੰ ਇਮਾਨਦਾਰੀ ਨਾਲ ਨਿਭਾਉਣਗੇ ਅਤੇ ਸਮਾਜ ਦੇ ਹਰ ਵਰਗ ਦੇ ਮਸਲਿਆਂ ਨੂੰ ਮੀਡੀਆ ਰਾਹੀਂ ਸਰਕਾਰ ਤੱਕ ਪਹੁੰਚਾਉਣ ਲਈ ਯਤਨਸ਼ੀਲ ਰਹਿਣਗੇ | ਉਨ੍ਹਾਂ ਕਿਹਾ ਕਿ ਜਥੇਬੰਦੀ ਦੇ ਕਾਰਜਾਂ ਅਤੇ ਵਿਚਾਰਧਾਰਾ ਨੂੰ ਧਰਾਤਲ ਪੱਧਰ 'ਤੇ ਹਰ ਨਾਗਰਿਕ ਤੱਕ ਪਹੁੰਚਾਉਣ ਲਈ ਲਈ ਯਤਨਸ਼ੀਲ ਰਹਿਣਗੇ |

Ad Position 22
No active advertisement
ਪਿਛਲੀ ਖ਼ਬਰ ਅਕਾਲੀ ਦਲ (ਪੁਨਰ ਸੁਰਜੀਤ) ਪੰਜਾਬ ਵਿੱਚ ਤੀਜੀ ਧਿਰ ਬਣ ਕੇ ਉੱਭਰ ਰਿਹਾ ਹੈ - ਰਿਪੂ ਢਿੱਲੋਂ <br/> ਅਗਲੀ ਖ਼ਬਰ ਵੱਡੀ ਗਿਣਤੀ ਵਿਚ ਮਰੀਜ਼ਾਂ ਨੇ ਮੈਡੀਕਲ ਕੈਂਪ ਦਾ ਲਿਆ ਲਾਹਾ <br/>
Ad Position 24