06-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-04-2026

ਅਕਾਲੀ ਦਲ (ਪੁਨਰ ਸੁਰਜੀਤ) ਪੰਜਾਬ ਵਿੱਚ ਤੀਜੀ ਧਿਰ ਬਣ ਕੇ ਉੱਭਰ ਰਿਹਾ ਹੈ - ਰਿਪੂ ਢਿੱਲੋਂ <br/>

Ad Position 21
No active advertisement
ਅਜੀਤ ਡੈਸਕ 24-04-2026
ਸੰਗਰੂਰ, 23 ਅਪ੍ਰੈਲ (ਅਮਨਦੀਪ ਸਿੰਘ ਬਿੱਟਾ) - ਸ਼ੋ੍ਰਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਜ਼ਿਲ੍ਹਾ ਪ੍ਰਧਾਨ ਅਤੇ ਨਗਰ ਕੌਂਸਲ ਸੰਗਰੂਰ ਦੇ ਸਾਬਕਾ ਪ੍ਰਧਾਨ ਰਿਪੁਦਮਨ ਸਿੰਘ ਰਿਪੂ ਢਿੱਲੋਂ ਨੇ ਕਿਹਾ ਕਿ ਉਨ੍ਹਾਂ ਦੀ ਪਾਰਟੀ ਵਿਧਾਨ ਸਭਾ ਚੋਣਾ 2027 ਵਿੱਚ ਜਿੱਥੇ ਪੰਜਾਬ ਅੰਦਰ ਤੀਸਰੀ ਧਿਰ ਦਾ ਦਰਜਾ ਹਾਸਲ ਕਰਨ ਦਾ ਦਮ ਭਰ ਰਹੀ ਹੈ ਉੱਥੇ ਪਾਰਟੀ ਮਾਲਵਾ ਖ਼ਿੱਤੇ ਵਿੱਚ ਹੂੰਝਾ ਫੇਰ ਪ੍ਰਦਰਸ਼ਨ ਕਰਨ ਵਿੱਚ ਵੀ ਸਮਰੱਥ ਨਜ਼ਰ ਆ ਰਹੀ ਹੈ | ਉਨ੍ਹਾਂ ਕਿਹਾ ਕਿ ਸੰਗਰੂਰ ਜ਼ਿਲੇ੍ਹ ਅੰਦਰ ਪਾਰਟੀ ਸਾਬਕਾ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਦੀ ਰਹਿਨੁਮਾਈ ਹੇਠ ਵੱਡਾ ਜਨ ਆਧਾਰ ਰੱਖਦੀ ਹੈ ਅਤੇ ਪੇਂਡੂ ਹਲਕਿਆਂ ਦੀ ਤਰ੍ਹਾਂ ਸ਼ਹਿਰੀ ਖੇਤਰਾਂ ਵਿੱਚ ਵੀ ਇਸ ਜ਼ਿਲੇ੍ਹ ਅੰਦਰ ਚੰਗਾ ਪ੍ਰਦਰਸ਼ਨ ਕਰੇਗੀ | ਪਾਰਟੀ ਦੇ ਜਥੇਬੰਦਕ ਢਾਂਚੇ ਦੀ ਗੱਲ ਕਰਦਿਆਂ ਰਿਪੂ ਢਿੱਲੋਂ ਨੇ ਕਿਹਾ ਕਿ ਸ਼ਹਿਰੀ ਜਥੇਬੰਦੀ ਜਿਸ ਵਿੱਚ ਯੂਥ ਵਿੰਗ, ਇਸਤਰੀ ਵਿੰਗ, ਵਿਦਿਆਰਥੀ ਵਿੰਗ ਨੂੰ ਮਜ਼ਬੂਤੀ ਨਾਲ ਉਭਾਰਿਆ ਜਾਵੇਗਾ ਅਤੇ ਮਿਹਨਤ ਆਗੂਆਂ ਨੂੰ ਢਾਂਚੇ ਵਿੱਚ ਯੋਗ ਨੁਮਾਇੰਦਗੀ ਦਿੱਤੀ ਜਾਵੇਗੀ | ਕੁੱਝ ਕੁ ਦਿਨਾਂ ਵਿੱਚ ਪਾਰਟੀ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਅਤੇ ਪਰਮਿੰਦਰ ਸਿੰਘ ਢੀਂਡਸਾ ਨਾਲ ਸਲਾਹ ਮਸ਼ਵਰੇ ਉਪਰੰਤ ਨਵੇਂ ਜਥੇਬੰਦਕ ਢਾਂਚੇ ਦਾ ਐਲਾਨ ਕਰ ਦਿੱਤਾ ਜਾਵੇਗਾ |

Ad Position 22
No active advertisement
ਪਿਛਲੀ ਖ਼ਬਰ ਪਹਿਲੀ ਚੈਂਪੀਅਨਸ਼ਿਪ ਧੂਰੀ ਦੀ ਆਲੀਆ ਬਾਂਸਲ ਨੇ ਜਿੱਤੀ <br/> ਅਗਲੀ ਖ਼ਬਰ ਪ੍ਰੋ. ਧਨੋਆ ਬਣੇ ਅਕਾਲੀ ਦਲ ਵਾਰਿਸ ਪੰਜਾਬ ਦੇ ਮੀਡੀਆ ਸਲਾਹਕਾਰ ਅਤੇ ਮੁੱਖ ਬੁਲਾਰੇ <br/>
Ad Position 24