01-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-04-2026

ਵਪਾਰੀਆਂ ਦੀਆਂ ਮੁਸ਼ਕਿਲਾਂ ਦੇ ਹੱਲ ਲਈ ਪੰਜਾਬ ਸਰਕਾਰ ਨੇ ਟਰੇਡ ਕਮਿਸ਼ਨ ਦਾ ਗਠਨ ਕੀਤਾ-ਓ.ਐੱਸ.ਡੀ. ਸੁਖਵੀਰ ਸਿੰਘ <br/>

Ad Position 21
No active advertisement
ਅਜੀਤ ਡੈਸਕ 25-04-2026
ਧੂਰੀ, 24 ਅਪ੍ਰੈਲ (ਸੁਖਵੰਤ ਸਿੰਘ ਭੁੱਲਰ)-ਧੂਰੀ ਦੇ ਵਾਰਡ ਨੰਬਰ 4 ਵਿੱਚ ਓ.ਐੱਸ.ਡੀ. ਸੁਖਵੀਰ ਸਿੰਘ ਵੱਲੋਂ ਵਪਾਰੀਆਂ ਨਾਲ ਬੈਠਕ ਕੀਤੀ ਗਈ, ਜਿਸ ਦੌਰਾਨ ਇਲਾਕੇ ਦੇ ਜੁੱਤੀਆਂ ਦੇ ਵਪਾਰ ਨਾਲ ਜੁੜੇ ਵਪਾਰੀਆਂ ਦੀਆਂ ਸਮੱਸਿਆਵਾਂ ਅਤੇ ਮੰਗਾਂ ਬਾਰੇ ਵਿਸਥਾਰ ਨਾਲ ਚਰਚਾ ਕੀਤੀ ਗਈ | ਇਸ ਮੌਕੇ ਸੰਬੋਧਨ ਕਰਦਿਆਂ ਓ.ਐੱਸ.ਡੀ. ਸੁਖਵੀਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵਪਾਰੀਆਂ ਦੀਆਂ ਮੁਸ਼ਕਲਾਂ ਦੇ ਹੱਲ ਲਈ ਪੂਰੀ ਤਰ੍ਹਾਂ ਸੰਵੇਦਨਸ਼ੀਲ ਹੈ ਅਤੇ ਇਸੇ ਮਕਸਦ ਨਾਲ ਟਰੇਡ ਕਮਿਸ਼ਨ ਦਾ ਗਠਨ ਕੀਤਾ ਗਿਆ ਹੈ, ਤਾਂ ਜੋ ਵਪਾਰੀਆਂ ਨੂੰ ਦਰਪੇਸ਼ ਸਮੱਸਿਆਵਾਂ ਦਾ ਸਮੇਂ ਸਿਰ ਅਤੇ ਪ੍ਰਭਾਵਸ਼ਾਲੀ ਹੱਲ ਯਕੀਨੀ ਬਣਾਇਆ ਜਾ ਸਕੇ | ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਹਰ ਵਰਗ ਦੇ ਲੋਕਾਂ ਦੀ ਭਲਾਈ ਲਈ ਵਚਨਬੱਧ ਹੈ ਅਤੇ ਵਪਾਰੀਆਂ ਦੇ ਹਿਤਾਂ ਦੀ ਰੱਖਿਆ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ | ਉਨ੍ਹਾਂ ਨੇ ਵਪਾਰੀਆਂ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਦੀਆਂ ਜਾਇਜ਼ ਮੰਗਾਂ ਨੂੰ ਸਰਕਾਰ ਤੱਕ ਪਹੁੰਚਾਇਆ ਜਾਵੇਗਾ ਅਤੇ ਉਨ੍ਹਾਂ ਦੇ ਹੱਲ ਲਈ ਜ਼ਰੂਰੀ ਕਾਰਵਾਈ ਕੀਤੀ ਜਾਵੇਗੀ | ਬੈਠਕ ਦੌਰਾਨ ਵਪਾਰੀਆਂ ਨੇ ਆਪਣੀਆਂ ਵੱਖ-ਵੱਖ ਸਮੱਸਿਆਵਾਂ ਰੱਖੀਆਂ, ਜਿਨ੍ਹਾਂ ਨੂੰ ਧਿਆਨ ਨਾਲ ਸੁਣਦਿਆਂ ਓ.ਐੱਸ.ਡੀ. ਸੁਖਵੀਰ ਸਿੰਘ ਨੇ ਉਨ੍ਹਾਂ ਦੇ ਹੱਲ ਲਈ ਸੰਬੰਧਿਤ ਵਿਭਾਗਾਂ ਨਾਲ ਗੱਲਬਾਤ ਕਰਨ ਦਾ ਭਰੋਸਾ ਦਿੱਤਾ | ਇਸ ਮੌਕੇ ਡਾ. ਅਨਵਰ ਭਸੌੜ, ਅਨਿਲ ਮਿੱਤਲ, ਪੁਸ਼ਪਿੰਦਰ ਸ਼ਰਮਾ, ਐਡਵੋਕੇਟ ਰਾਜੀਵ ਚੌਧਰੀ, ਐਡਵੋਕੇਟ ਹੈਪੀ ਗਰਗ, ਸਪਰਸ਼ ਜਿੰਦਲ, ਰਾਜਨ ਕੁਮਾਰ ਗਰਗ, ਸੁਰੇਸ਼ ਜਿੰਦਲ, ਮੋਹਿਤ ਜਿੰਦਲ, ਸ਼ੂਜ ਮਰਚੈਂਟ ਐੱਸੋਸੀਏਸ਼ਨ ਦੇ ਮੈਂਬਰਾਂ ਸਮੇਤ ਵੱਡੀ ਗਿਣਤੀ ਵਾਰਡ ਨੰਬਰ 4 ਦੇ ਵਸਨੀਕ ਤੇ ਵਪਾਰੀ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਧੂਰੀ ਵਿਖੇ ਘਰ ਵਿੱਚ ਪੈਟਰੋਲ ਬੰਬ ਸੁੱਟਣ ਵਾਲੇ ਤਿੰਨ ਵਿਅਕਤੀ ਗਿ੍ਫ਼ਤਾਰ <br/> ਅਗਲੀ ਖ਼ਬਰ ਦਰਜਨਾਂ ਏਕੜ ਕਣਕ ਦਾ ਨਾੜ ਅੱਗ ਨਾਲ ਸੜਿਆ, ਕਿਸਾਨਾਂ ਨੇ ਜੱਦੋ-ਜਹਿਦ ਨਾਲ ਪਾਇਆ ਅੱਗ 'ਤੇ ਕਾਬੂ
Ad Position 24