01-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-04-2026

ਡਾਇਰੈਕਟਰ ਸਿਹਤ ਪੰਜਾਬ ਨੇ ਸੰਗਰੂਰ ਹਸਪਤਾਲ ਦਾ ਕੀਤਾ ਅਚਨਚੇਤ ਦੌਰਾ <br/>

Ad Position 21
No active advertisement
ਅਜੀਤ ਡੈਸਕ 25-04-2026
ਸੰਗਰੂਰ 24 ਅਪ੍ਰੈਲ (ਸੁਖਵਿੰਦਰ ਸਿੰਘ ਫੁੱਲ)-ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਪੰਜਾਬ ਡਾ. ਹਿਤਿੰਦਰ ਕੌਰ ਨੇ ਅੱਜ ਜ਼ਿਲ੍ਹਾ ਹਸਪਤਾਲ ਸੰਗਰੂਰ ਦੀ ਅਚਨਚੇਤ ਚੈਕਿੰਗ ਕੀਤੀ | ਇਸ ਚੈਕਿੰਗ ਦੌਰਾਨ, ਹਸਪਤਾਲ ਦੀ ਓ.ਪੀ.ਡੀ, ਅਪਰੇਸ਼ਨ ਥੀਏਟਰ, ਵਾਰਡ, ਐਮਰਜੈਂਸੀ ਸਿਹਤ ਸੇਵਾਵਾਂ, ਜੱਚਾ-ਬੱਚਾ ਸਿਹਤ ਸੇਵਾਵਾਂ, ਲੈਬ, ਆਈ.ਸੀ.ਟੀ.ਸੀ. ਸੈਂਟਰ ਆਦਿ ਦਾ ਨਿਰੀਖਣ ਕੀਤਾ | ਉਨ੍ਹਾਂ ਵਾਰਡ ਵਿੱਚ ਦਾਖਲ ਮਰੀਜ਼ਾਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਨੂੰ ਮਿਲ ਰਹੀਆਂ ਸਿਹਤ ਸਹੂਲਤਾਂ ਬਾਰੇ ਪੁੱਛ-ਗਿੱਛ ਕੀਤੀ | ਉਨ੍ਹਾਂ ਦਾਖਲ ਮਰੀਜ਼ਾਂ ਨੂੰ ਕਿਹਾ ਕਿ ਜੇਕਰ ਉਨ੍ਹਾਂ ਨੂੰ ਸਿਹਤ ਸੇਵਾਵਾਂ ਲੈਣ ਵਿੱਚ ਕੋਈ ਮੁਸ਼ਕਿਲ ਆਈ ਹੋਵੇ ਤਾਂ ਉਹ ਹਸਪਤਾਲ ਦੇ ਸਬੰਧਿਤ ਅਧਿਕਾਰੀਆਂ ਦੇ ਧਿਆਨ ਵਿੱਚ ਲਿਆਉਣ | ਉਨ੍ਹਾਂ ਹਸਪਤਾਲ ਦੀ ਸਾਫ਼ ਸਫ਼ਾਈ ਵੱਲ ਵਿਸ਼ੇਸ਼ ਧਿਆਨ ਦੇਣ ਅਤੇ ਮਰੀਜ਼ਾਂ ਨੂੰ ਸਾਰੀਆਂ ਲੋੜੀਂਦੀਆਂ ਦਵਾਈਆਂ ਹਸਪਤਾਲ ਦੇ ਅੰਦਰੋਂ ਹੀ ਉਪਲਬਧ ਕਰਾਉਣ ਲਈ ਵੀ ਕਿਹਾ | ਉਨ੍ਹਾਂ ਸੰਸਥਾਗਤ ਜਣੇਪੇ ਵਧਾਉਣ ਤੇ ਜ਼ੋਰ ਦੇਣ ਲਈ ਕਿਹਾ | ਇਸ ਦੇ ਨਾਲ ਹੀ ਉਨ੍ਹਾਂ ਨੇ ਸਮੂਹ ਸਟਾਫ਼ ਨੂੰ ਹਦਾਇਤ ਕਰਦਿਆਂ ਕਿਹਾ ਕਿ ਉਹ ਆਪੋ ਆਪਣੀ ਡਿਊਟੀ ਮਿਹਨਤ, ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣੀ ਯਕੀਨੀ ਬਣਾਉਣ ਅਤੇ ਹਸਪਤਾਲ ਵਿੱਚ ਇਲਾਜ ਕਰਾਉਣ ਲਈ ਆਏ ਮਰੀਜ਼ਾਂ ਨਾਲ ਆਪਣਾ ਵਿਵਹਾਰ ਚੰਗਾ ਰੱਖਣ ਤੇ ਸਰਕਾਰ ਆਮ ਲੋਕਾਂ ਲਈ ਉਪਲਬਧ ਸਾਰੀਆਂ ਸਿਹਤ ਸਹੂਲਤਾਂ ਉਨ੍ਹਾਂ ਨੂੰ ਪ੍ਰਦਾਨ ਕਰਨੀਆਂ ਯਕੀਨੀ ਬਣਾਉਣ | ਇਸ ਦੌਰਾਨ ਉਨ੍ਹਾਂ ਨੇ ਜ਼ਿਲੇ੍ਹ ਭਰ ਦੇ ਪ੍ਰੋਗਰਾਮ ਅਫ਼ਸਰਾਂ ਅਤੇ ਸੀਨੀਅਰ ਮੈਡੀਕਲ ਅਫ਼ਸਰਾਂ ਨਾਲ ਕੌਮੀ ਪ੍ਰੋਗਰਾਮਾਂ ਸਬੰਧੀ ਰੀਵਿਊ ਮੀਟਿੰਗ ਕੀਤੀ | ਇਸ ਮੌਕੇ ਸਿਵਲ ਸਰਜਨ ਡਾ. ਅਮਰਜੀਤ ਕੌਰ, ਸਹਾਇਕ ਡਾਇਰੈਕਟਰ ਕਮ ਸਟੇਟ ਪ੍ਰੋਗਰਾਮ ਅਫ਼ਸਰ (ਐਨ.ਸੀ.ਡੀ.) ਡਾ. ਗਗਨਦੀਪ ਸਿੰਘ ਗਰੋਵਰ, ਕੰਸਲਟੈਂਟ ਡਾ. ਅਰੁਣ ਚੌਧਰੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਮਲੇਰਕੋਟਲਾ ਦੇ ਅੰਦਰ ਪੰਜਾਬ ਸਟੇਟ ਫੂਡ ਕਮਿਸ਼ਨ ਦੇ ਮੈਂਬਰ ਵਲੋਂ ਸਕੂਲਾਂ, ਆਂਗਣਵਾੜੀ ਕੇਂਦਰਾਂ ਤੇ ਡੀਪੂਆਂ ਦੀ... ਅਗਲੀ ਖ਼ਬਰ ਮੈਡੀਕਲ ਪੈ੍ਰਕਟੀਸ਼ਨਰਜ਼ ਐਸੋਸੀਏਸ਼ਨ ਦੀ ਹੋਈ ਚੋਣ
Ad Position 24