01-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-04-2026

ਜ਼ਿਲ੍ਹਾ ਮਲੇਰਕੋਟਲਾ ਦੇ ਅੰਦਰ ਪੰਜਾਬ ਸਟੇਟ ਫੂਡ ਕਮਿਸ਼ਨ ਦੇ ਮੈਂਬਰ ਵਲੋਂ ਸਕੂਲਾਂ, ਆਂਗਣਵਾੜੀ ਕੇਂਦਰਾਂ ਤੇ ਡੀਪੂਆਂ ਦੀ ਅਚਾਨਕ ਜਾਂਚ <br/>

Ad Position 21
No active advertisement
ਅਜੀਤ ਡੈਸਕ 25-04-2026
ਮਲੇਰਕੋਟਲਾ, 24 ਅਪ੍ਰੈਲ (ਮਨਜਿੰਦਰ ਸਿੰਘ ਸਰੌਦ, ਪਾਰਸ ਜੈਨ)-ਪੰਜਾਬ ਸਟੇਟ ਫੂਡ ਕਮਿਸ਼ਨ ਦੇ ਮੈਂਬਰ ਜਸਵੀਰ ਸਿੰਘ ਸੇਖੋਂ ਵੱਲੋਂ ਜ਼ਿਲ੍ਹਾ ਮਲੇਰਕੋਟਲਾ ਦੇ ਅੰਦਰ ਵੱਖ-ਵੱਖ ਸਰਕਾਰੀ ਸਕੂਲਾਂ, ਆਂਗਣਵਾੜੀ ਸੈਂਟਰਾਂ ਤੇ ਰਾਸ਼ਨ ਡਿਪੂਆਂ ਦਾ ਅਚਾਨਕ ਦੌਰਾ ਕਰਕੇ ਪ੍ਰਬੰਧਾਂ ਦੀ ਵਿਸਥਾਰਪੂਰਵਕ ਜਾਂਚ ਕੀਤੀ ਗਈ | ਉਨ੍ਹਾਂ ਨੇ ਖ਼ਾਸ ਤੌਰ 'ਤੇ ਮਿਡ ਡੇ ਮੀਲ ਦੀ ਗੁਣਵੱਤਾ, ਪੈਕਿੰਗ ਵਾਲੇ ਭੋਜਨ ਪਦਾਰਥਾਂ ਦੀ ਮਿਆਦ, ਸਫ਼ਾਈ ਪ੍ਰਬੰਧ ਤੇ ਪੀਣ ਵਾਲੇ ਪਾਣੀ ਦੀ ਉਪਲਬਧਤਾ ਦਾ ਜਾਇਜ਼ਾ ਲਿਆ | ਉਨ੍ਹਾਂ ਸਕੂਲਾਂ ਅਤੇ ਆਂਗਣਵਾੜੀ ਕੇਂਦਰਾਂ ਵਿੱਚ ਪੀਣ ਵਾਲੇ ਪਾਣੀ ਦੇ ਸੈਂਪਲ ਲਏ ਤੇ ਪਾਣੀ ਦੇ ਟੀ.ਡੀ.ਐਸ ਪੱਧਰ ਚੈਕਿੰਗ ਵੀ ਕੀਤੀ | ਉਨ੍ਹਾਂ ਮਿਡ ਡੇ ਮੀਲ ਵਿੱਚ ਤਿਆਰ ਕੀਤੀ ਸਬਜ਼ੀ ਦਾ ਸੁਆਦ ਤੇ ਕੁਆਲਿਟੀ ਤੇ ਤਸੱਲੀ ਦਾ ਪ੍ਰਗਟਾਵਾ ਵੀ ਕੀਤਾ | ਸੇਖੋਂ ਨੇ ਕਿਹਾ ਕਿ ਵਿਦਿਆਰਥੀਆਂ ਦੀ ਸਿਹਤ ਨਾਲ ਕਿਸੇ ਵੀ ਤਰ੍ਹਾਂ ਦਾ ਸਮਝੌਤਾ ਨਹੀਂ ਕੀਤਾ ਜਾ ਸਕਦਾ, ਇਸ ਲਈ ਮਿਡ ਡੇ ਮੀਲ ਦੀ ਗੁਣਵੱਤਾ ਅਤੇ ਸੁਰੱਖਿਆ ਯਕੀਨੀ ਬਣਾਉਣਾ ਅਤਿ ਜ਼ਰੂਰੀ ਹੈ | ਉਨ੍ਹਾਂ ਨੇ ਹਦਾਇਤ ਕੀਤੀ ਕਿ ਕੁਕਿੰਗ ਸਟਾਫ਼ ਦੀ ਨਿਯਮਿਤ ਮੈਡੀਕਲ ਜਾਂਚ ਕਰਵਾਈ ਜਾਵੇ ਅਤੇ ਖਾਣਾ ਤਿਆਰ ਕਰਨ ਸਮੇਂ ਸਫ਼ਾਈ ਦੇ ਸਾਰੇ ਮਾਪਦੰਡਾਂ ਦੀ ਪਾਲਣਾ ਕੀਤੀ ਜਾਵੇ | ਉਨ੍ਹਾਂ ਸਿੱਖਿਆ ਵਿਭਾਗ ਅਤੇ ਬਾਲ ਵਿਕਾਸ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਜ਼ਿਲ੍ਹੇ ਦੇ ਸਾਰੇ ਸਕੂਲਾਂ ਅਤੇ ਆਂਗਣਵਾੜੀ ਕੇਂਦਰਾਂ ਵਿੱਚ ਪੀਣ ਵਾਲੇ ਪਾਣੀ ਦੇ ਸੈਂਪਲ ਲਏ ਜਾਣ ਅਤੇ ਟੀ.ਡੀ.ਐਸ. ਦੇ ਨਿਰਧਾਰਿਤ ਮਾਪਦੰਡਾਂ ਅਨੁਸਾਰ ਹੀ ਸਾਫ਼ ਪਾਣੀ ਉਪਲਬਧ ਕਰਵਾਇਆ ਜਾਵੇ | ਉਨ੍ਹਾਂ ਕਿਹਾ ਕਿ ਪਾਣੀ ਦੀ ਗੁਣਵੱਤਾ ਸਿੱਧੇ ਤੌਰ 'ਤੇ ਬੱਚਿਆਂ ਦੀ ਸਿਹਤ ਨਾਲ ਜੁੜੀ ਹੋਈ ਹੈ, ਇਸ ਲਈ ਇਸ ਵਿੱਚ ਕੋਈ ਵੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ | ਮੈਂਬਰ ਸੇਖੋਂ ਨੇ ਮਿਡ ਡੇ ਮੀਲ ਲਈ ਵਰਤੇ ਜਾਣ ਵਾਲੇ ਅਨਾਜ ਅਤੇ ਰਸਦ ਦੇ ਸਟੋਰੇਜ ਤਰੀਕਿਆਂ ਦੀ ਵੀ ਜਾਂਚ ਕੀਤੀ ਅਤੇ ਹਦਾਇਤ ਕੀਤੀ ਕਿ ਅਨਾਜ ਨੂੰ ਲੰਮੇ ਸਮੇਂ ਲਈ ਸਟੋਰ ਨਾ ਕੀਤਾ ਜਾਵੇ ਅਤੇ ਸਮੇਂ-ਸਮੇਂ 'ਤੇ ਧੁੱਪ ਅਤੇ ਹਵਾ ਲਗਾ ਕੇ ਇਸ ਦੀ ਗੁਣਵੱਤਾ ਬਣਾਈ ਰੱਖੀ ਜਾਵੇ | ਫ਼ੀਲਡ ਵਿਜ਼ਟ ਦੌਰਾਨ ਉਨ੍ਹਾਂ ਪੀ.ਐਮ. ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭੋਗੀਵਾਲ ਵਿਖੇ ਸਥਾਪਿਤ ਕਸਤੂਰਬਾ ਗਾਂਧੀ ਬਾਲਿਕਾ ਵਿਦਿਆਲਾ ਦੇ ਹੋਸਟਲ ਮੈਸ, ਮਾਡਲ ਆਂਗਣਵਾੜੀ ਸੈਂਟਰ ਰਾਣਵਾਂ ਆਦਿ ਦੇ ਪ੍ਰਬੰਧਾਂ ਦਾ ਵੀ ਜਾਇਜ਼ਾ ਲਿਆ | ਇਸ ਮੌਕੇ ਉਨ੍ਹਾਂ ਨੇ ਹਦਾਇਤ ਕੀਤੀ ਕਿ ਹਰ ਸਕੂਲ ਅਤੇ ਆਂਗਣਵਾੜੀ ਕੇਂਦਰ ਵਿੱਚ ਪੰਜਾਬ ਸਟੇਟ ਫੂਡ ਕਮਿਸ਼ਨ ਦਾ ਹੈਲਪ ਲਾਈਨ ਨੰਬਰ ਸਪਸ਼ਟ ਤੌਰ 'ਤੇ ਦਰਸਾਇਆ ਜਾਵੇ ਅਤੇ ਸ਼ਿਕਾਇਤ ਪੇਟੀ ਲਗਾਈ ਜਾਵੇ, ਤਾਂ ਜੋ ਲੋਕ ਆਪਣੀਆਂ ਸਮੱਸਿਆਵਾਂ ਸਿੱਧੇ ਤੌਰ 'ਤੇ ਦਰਜ ਕਰਵਾ ਸਕਣ | ਉਨ੍ਹਾਂ ਨੇ ਕਿਹਾ ਕਿ ਨਿਗਰਾਨੀ ਅਤੇ ਜਾਗਰੂਕਤਾ ਰਾਹੀਂ ਹੀ ਭੋਜਨ ਦੀ ਗੁਣਵੱਤਾ ਅਤੇ ਸੁਰੱਖਿਆ ਨੂੰ ਯਕੀਨੀ ਬਣਾਇਆ ਜਾ ਸਕਦਾ ਹੈ |

Ad Position 22
No active advertisement
ਪਿਛਲੀ ਖ਼ਬਰ ਵਾਰਡ ਨੰਬਰ 7 ਦੀ ਵੋਟਰ ਸੂਚੀ ਵਿਚ ਕਰੀਬ 141 ਵੋਟਾਂ ਗ਼ਲਤ ਢੰਗ ਨਾਲ ਕੱਟਣ ਦੀ ਕਾਂਗਰਸੀ ਆਗੂ ਨੇ ਐੱਸ.ਡੀ.ਐੱਮ. ਨੂੰ ਕੀ... ਅਗਲੀ ਖ਼ਬਰ ਡਾਇਰੈਕਟਰ ਸਿਹਤ ਪੰਜਾਬ ਨੇ ਸੰਗਰੂਰ ਹਸਪਤਾਲ ਦਾ ਕੀਤਾ ਅਚਨਚੇਤ ਦੌਰਾ <br/>
Ad Position 24