ਮਸਤੂਆਣਾ ਸਾਹਿਬ, 24 ਅਪ੍ਰੈਲ (ਦਮਦਮੀ) -ਨੇੜਲੇ ਪਿੰਡ ਚੰਗਾਲ ਵਿਖੇ ਸਰਪੰਚ ਅਤੇ ਸਮੂਹ ਗ੍ਰਾਮ ਪੰਚਾਇਤ ਵੱਲੋਂ ਪਿੰਡ ਦੇ ਵਿਕਾਸ ਦੇ ਕੰਮ ਜੰਗੀ ਪੱਧਰ ਤੇ ਜਾਰੀ ਹਨ | ਸਰਪੰਚ ਗਿਆਨ ਸਿੰਘ ਚੰਗਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਹਰੇੜੀ ਰੋਡ 'ਤੇ ਸੀਵਰੇਜ, ਗਲੀ 'ਚ ਇੰਟਰਲੋਕ ਟਾਈਲਾਂ ਦੇ ਕੰਮ ਦਾ ਉਦਘਾਟਨ ਸੰਤ ਬਾਬਾ ਭਰਪੂਰ ਸਿੰਘ ਚੰਗਾਲ ਮੁੱਖ ਸੇਵਾਦਾਰ ਸ਼ਹੀਦ ਬਾਬਾ ਦੇਸਾ ਸਿੰਘ ਜੀ ਵੱਲੋਂ ਆਪਣੇ ਘਰ ਕਮਲਾਂ ਨਾਲ ਕੀਤਾ ਗਿਆ | ਇਸੇ ਤਰ੍ਹਾਂ ਪਿੰਡ ਚੰਗਾਲ ਵਿਖੇ ਬਣਾਈ ਗਈ ਨਵੀਂ ਆਂਗਣਵਾੜੀ ਸੈਂਟਰ ਦੀ ਇਮਾਰਤ ਦਾ ਉਦਘਾਟਨ ਗ੍ਰੰਥੀ ਭਾਈ ਭੁਪਿੰਦਰ ਸਿੰਘ ਲੱਡਾ ਵੱਲੋਂ ਕੀਤਾ ਗਿਆ | ਇਸ ਮੌਕੇ ਪੰਚ ਮਨਜੀਤ ਦੇਵੀ, ਰਜਿੰਦਰ ਕੌਰ, ਮਹਿੰਦਰ ਕੌਰ, ਬਲਜਿੰਦਰ ਸਿੰਘ, ਸਤਨਾਮ ਸਿੰਘ, ਜਗਜੀਤ ਸਿੰਘ ਜੱਗੀ ਬਲਾਕ ਸੰਮਤੀ, ਬਲਵੰਤ ਸਿੰਘ ਸਾਬਕਾ ਸਰਪੰਚ, ਪਰਮਜੀਤ ਸਿੰਘ ਸਿੱਧੂ ਸਾਬਕਾ ਸਰਪੰਚ, ਮਾਸਟਰ ਰਣਜੀਤ ਸਿੰਘ, ਨਛੱਤਰ ਸਿੰਘ, ਕਰਨੈਲ ਸਿੰਘ, ਨਿਰਭੈ ਸਿੰਘ ਸਾਬਕਾ ਸਰਪੰਚ, ਹੰਸਰਾਜ, ਨਿਰਮਲ ਸਿੰਘ ਨਿੰਮਾ, ਗੁਰਪ੍ਰੀਤ ਸਿੰਘ, ਰਣਜੀਤ ਸਿੰਘ, ਸਰਵਣ ਸਿੰਘ, ਪਿ੍ਤਪਾਲ ਸਿੰਘ, ਸੂਬੇਦਾਰ ਬੂਟਾ ਸਿੰਘ, ਗੁਰਨਾਮ ਸਿੰਘ, ਜਸਵੀਰ ਸਿੰਘ ਕਾਕਾ, ਜੀਤ ਸਿੰਘ, ਨਾਜ਼ਰ ਸਿੰਘ, ਮਨਜੀਤ ਸਿੰਘ ਕਲਰਕ, ਬਲਵਿੰਦਰ ਸਿੰਘ ਮਾਸਟਰ ਮੂਲੋਵਾਲ, ਜਗਸੀਰ ਸਿੰਘ ਫੌਜੀ, ਅਮਰੀਕ ਸਿੰਘ ਤੂਫਾਨ ਤੋਂ ਇਲਾਵਾ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਸਰਕਾਰੀ ਪ੍ਰਾਇਮਰੀ ਸਕੂਲ ਚੰਗਾਲ ਦੇ ਸਟਾਫ ਮੈਂਬਰਾਂ ਸਮੇਤ ਆਂਗਣਵਾੜੀ ਵਰਕਰ ਤੇ ਹੈਲਪਰ ਆਦਿ ਮੌਜੂਦ ਸਨ | ਜ਼ਿਕਰਯੋਗ ਹੈ ਕਿ ਪਿੰਡ ਦੀਆਂ ਮੋਹਤਵਰ ਸ਼ਖਸ਼ੀਅਤਾਂ ਵਿੱਚ ਇਹ ਚਰਚਾ ਦਾ ਵਿਸ਼ਾ ਹੈ ਕਿ ਪਿੰਡ ਦੇ ਸਰਪੰਚ ਗਿਆਨ ਸਿੰਘ ਵੱਲੋਂ ਦੋਵੇਂ ਵਿਕਾਸ ਕਾਰਜਾਂ ਦੇ ਕੰਮ ਧਾਰਮਿਕ ਸ਼ਖਸੀਅਤਾਂ ਵੱਲੋਂ ਕਰਵਾ ਕੇ ਬਹੁਤ ਹੀ ਸ਼ਲਾਘਾਯੋਗ ਕੰਮ ਕੀਤਾ ਗਿਆ ਹੈ |