01-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-04-2026

ਵਿਧਾਇਕ ਪ੍ਰੋ. ਗੱਜਣਮਾਜਰਾ ਨੇ ਹਥੋਆ ਵਿਖੇ ਸਰਕਾਰੀ ਸਕੂਲ ਦੀ ਇਮਾਰਤ ਦਾ ਕੀਤਾ ਉਦਘਾਟਨ <br/>

Ad Position 21
No active advertisement
ਅਜੀਤ ਡੈਸਕ 25-04-2026
ਮਲੇਰਕੋਟਲਾ, 24 ਅਪ੍ਰੈਲ (ਮਨਜਿੰਦਰ ਸਿੰਘ ਸਰੌਦ)-ਸੂਬਾ ਸਰਕਾਰ ਵੱਲੋਂ ਸਿੱਖਿਆ ਦੇ ਖੇਤਰ ਨੂੰ ਉੱਚਾ ਚੁੱਕਣ ਲਈ ਵੱਡੇ ਪੱਧਰ 'ਤੇ ਉਪਰਾਲੇ ਕੀਤੇ ਜਾ ਰਹੇ ਹਨ, ਕਿਉਂਕਿ ਪਿਛਲੀਆਂ ਸਰਕਾਰਾਂ ਵੱਲੋਂ ਸਿੱਖਿਆ ਨੀਤੀ ਸਬੰਧੀ ਕੁੱਝ ਨਹੀਂ ਕੀਤਾ ਗਿਆ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਪਿੰਡ ਹਥੋਆ ਵਿਖੇ ਗੱਲਬਾਤ ਕਰਦਿਆਂ ਪ੍ਰੋ. ਜਸਵੰਤ ਸਿੰਘ ਗੱਜਣਮਾਜਰਾ ਨੇ ਸਰਕਾਰੀ ਸਕੂਲ ਅੰਦਰ ਬਣੀ ਇਮਾਰਤ ਦੇ ਉਦਘਾਟਨ ਸਮੇਂ ਕੀਤਾ | ਹਲਕਾ ਵਿਧਾਇਕ ਪ੍ਰੋ. ਗੱਜਣਮਾਜਰਾ ਨੇ ਆਖਿਆ ਕਿ ਪਿਛਲੇ ਲੰਬੇ ਸਮੇਂ ਤੋਂ ਪੰਜਾਬ ਅੰਦਰ ਸਿੱਖਿਆ ਕ੍ਰਾਂਤੀ ਰਾਹੀ ਇੱਕ ਨਵਾਂ ਇਨਕਲਾਬ ਲਿਆਂਦਾ ਗਿਆ ਹੈ | ਇਸੇ ਕੜੀ ਤਹਿਤ ਵਿਧਾਇਕ ਪ੍ਰੋ. ਗੱਜਣਮਾਜਰਾ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਹਥੋਆ ਵਿਖੇ ਵਿਖੇ 8 ਲੱਖ 55 ਹਜ਼ਾਰ ਰੁਪਏ ਦੀ ਲਾਗਤ ਨਾਲ ਉਸਾਰੇ ਗਏ ਕਲਾਸ ਰੂਮ ਦਾ ਉਦਘਾਟਨ ਕੀਤਾ | ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਵੱਲੋਂ ਸਿੱਖਿਆ ਨੂੰ ਉੱਚਾ ਚੁੱਕਣ ਦੇ ਲਈ ਕੋਈ ਵੀ ਯਤਨ ਨਹੀਂ ਸੀ ਕੀਤਾ ਪਰ ਮਾਨ ਸਰਕਾਰ ਵੱਲੋਂ ਵਿਦਿਆਰਥੀਆਂ ਨੂੰ ਉੱਚ ਪਾਏ ਦੀ ਸਿੱਖਿਆ ਮੁਹੱਈਆ ਕਰਵਾਉਣ ਦੇ ਲਈ ਵੱਡੇ ਯਤਨ ਕੀਤੇ ਜਾ ਰਹੇ ਹਨ | ਉਨ੍ਹਾਂ ਆਖਿਆ ਕਿ ਪੰਜਾਬ ਦੇ ਅੰਦਰ ਬਹੁਤ ਸਾਰੇ ਅਜਿਹੇ ਸਕੂਲ ਹਨ ਜਿੱਥੇ ਵਿਦਿਆਰਥੀਆਂ ਨੂੰ ਬੈਠਣ ਲਈ ਛੱਤ ਨਹੀਂ ਸੀ ਤੇ ਨਾ ਹੀ ਕਈ ਸਕੂਲਾਂ ਵਿੱਚ ਅਧਿਆਪਕ ਸਨ ਪਰੰਤੂ ਸਰਕਾਰ ਵੱਲੋਂ ਇਸ ਸਬੰਧੀ ਉਚੇਚਾ ਧਿਆਨ ਦਿੰਦਿਆਂ ਵੱਡੇ ਪ੍ਰਬੰਧ ਕੀਤੇ ਹਨ | ਸਕੂਲ ਦੀ ਤਰਫ਼ੋਂ ਪਿ੍ੰਸੀਪਲ ਗੁਰਪ੍ਰੀਤ ਸਿੰਘ ਜਵੰਦਾ ਵੱਲੋਂ ਹਲਕਾ ਵਿਧਾਇਕ ਨੂੰ ਜੀ ਆਇਆ ਨੂੰ ਆਖਿਆ | ਕੈਪਟਨ ਬਹਾਦਰ ਸਿੰਘ ਵੱਲੋਂ ਸਾਰਿਆਂ ਦਾ ਧੰਨਵਾਦ ਕੀਤਾ ਗਿਆ | ਪ੍ਰਬੰਧਕਾਂ ਵੱਲੋਂ ਉੱਘੀਆਂ ਸ਼ਖ਼ਸੀਅਤ ਪਿ੍ੰਸੀਪਲ ਜਸਵਿੰਦਰ ਸਿੰਘ ਨਾਰੀਕੇ, ਧਨੋਆ ਸਾਹਿਬ ਬਿੰਜੋਕੀ ਰਾਜਵੀਰ ਕੌਰ, ਅਸਦ ਅਹਿਸਾਨ ਨੂੰ ਸਨਮਾਨਿਤ ਕੀਤਾ | ਇਸ ਮੌਕੇ ਸੀਨੀਅਰ ਆਗੂ ਤੇ ਸਰਪੰਚ ਜਗਦੀਸ਼ ਸਿੰਘ ਘੁੰਮਣ ਬੁੰਗਾ, ਸਰਪੰਚ ਐਸੋਸੀਏਸ਼ਨ ਅਮਰਗੜ੍ਹ ਦੇ ਪ੍ਰਧਾਨ ਨਰੇਸ਼ ਕੁਮਾਰ ਨਾਰੀਕੇ, ਪਿ੍ੰਸੀਪਲ ਗੁਰਪ੍ਰੀਤ ਸਿੰਘ ਜਵੰਦਾ, ਚੇਅਰਮੈਨ ਅਵਤਾਰ ਸਿੰਘ, ਸਾਬਕਾ ਸਰਪੰਚ ਗੁਰਦੇਵ ਸਿੰਘ, ਬਿੰਜੋਕੀ, ਰਾਜਵੀਰ ਕੌਰ, ਅਸਦ ਅਹਿਸਾਨ, ਸੁਖਵਿੰਦਰ ਕੁਮਾਰ, ਸੁਖਵਿੰਦਰ ਕੁਮਾਰ, ਕਾਜਮਾ ਖਾਨ, ਰਾਜਵਿੰਦਰ ਕੌਰ, ਹਰਪ੍ਰੀਤ ਕੌਰ, ਗੁਰਪ੍ਰੀਤ ਕੌਰ, ਪਰਮਜੀਤ ਕੌਰ, ਪਰਮਿੰਦਰ ਸਿੰਘ, ਨਪਿੰਦਰ ਸਿੰਘ, ਕੰਵਲਜੀਤ ਸਿੰਘ, ਪਰਵੇਜ਼ ਨਿਸ਼ਾਰ, ਸਰਪੰਚ ਪਰਮਜੀਤ ਸਿੰਘ, ਸਰਪੰਚ ਸੁਖਵਿੰਦਰ ਸਿੰਘ, ਪਰਮਜੀਤ ਸਿੰਘ ਸਰਵਰਪੁਰ, ਬਿੱਕਰ ਸਿੰਘ, ਕੈਪਟਨ ਬਹਾਦਰ ਸਿੰਘ ਆਦਿ ਹਾਜ਼ਰ ਸਨ |


ਸਕੂਲੀ ਇਮਾਰਤ ਦਾ ਉਦਘਾਟਨ ਕਰਦੇ ਹੋਏ ਹਲਕਾ ਵਿਧਾਇਕ ਪ੍ਰੋ. ਗੱਜਣਮਾਜਰਾ, ਨਾਲ ਪਿ੍ੰਸੀਪਲ ਗੁਰਪ੍ਰੀਤ ਸਿੰਘ ਜਵੰਦਾ, ਸੀਨੀਅਰ ਆਗੂ ਤੇ ਸਰਪੰਚ ਜਗਦੀਸ਼ ਸਿੰਘ ਘੁੰਮਣ ਬੁੰਗਾ, ਪ੍ਰਧਾਨ ਨਰੇਸ਼ ਕੁਮਾਰ ਨਾਰੀਕੇ ਤੇ ਅਧਿਆਪਕ ਸਾਹਿਬਾਨ | ਤਸਵੀਰ: ਮਨਜਿੰਦਰ ਸਿੰਘ ਸਰੌਦ


Ad Position 22
No active advertisement
ਪਿਛਲੀ ਖ਼ਬਰ ਨੈਸ਼ਨਲ ਨਰਸਿੰਗ ਇੰਸਟੀਚਿਊਟ ਵਿੱਚ ਟੀਕਾਕਰਨ ਸੰਬੰਧੀ ਜਾਗਰੂਕਤਾ ਸੈਮੀਨਾਰ ਕਰਵਾਇਆ <br/> ਅਗਲੀ ਖ਼ਬਰ ਸੰਤ ਘੁੰਨਸ ਨੇ ਅਕਾਲੀ ਆਗੂਆਂ ਨਾਲ ਦੁੱਖ ਕੀਤਾ ਸਾਂਝਾ <br/>
Ad Position 24