01-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-04-2026

ਨੈਸ਼ਨਲ ਨਰਸਿੰਗ ਇੰਸਟੀਚਿਊਟ ਵਿੱਚ ਟੀਕਾਕਰਨ ਸੰਬੰਧੀ ਜਾਗਰੂਕਤਾ ਸੈਮੀਨਾਰ ਕਰਵਾਇਆ <br/>

Ad Position 21
No active advertisement
ਅਜੀਤ ਡੈਸਕ 25-04-2026
ਸੰਗਰੂਰ, 24 ਅਪੈ੍ਰਲ (ਸੁਖਵਿੰਦਰ ਸਿੰਘ ਫੁੱਲ)-ਅੱਜ ਨੈਸ਼ਨਲ ਨਰਸਿੰਗ ਇੰਸਟੀਚਿਊਟ ਸੰਗਰੂਰ ਵਿਖੇ ਛੋਟੇ ਬੱਚਿਆਂ ਦੇ ਟੀਕਾਕਰਨ ਸੰਬੰਧੀ ਇੱਕ ਜਾਗਰੂਕਤਾ ਸੈਮੀਨਾਰ ਕਰਵਾਇਆ, ਜਿਸ ਵਿੱਚ ਵਿਸ਼ੇਸ਼ ਤੌਰ 'ਤੇ ਬੱਚਿਆਂ ਦੇ ਰੋਗਾਂ ਦੇ ਮਾਹਿਰ ਡਾ ਵੀ.ਕੇ ਆਹੂਜਾ ਨੇ ਕਾਲਜ ਦੇ ਨਰਸਿੰਗ ਵਿਦਿਆਰਥੀਆਂ ਨੂੰ ਬੱਚਿਆਂ ਦੇ ਟੀਕਾਕਰਨ ਸੰਬੰਧੀ ਵਿਸਥਾਰ ਨਾਲ ਜਾਣਕਾਰੀ ਦਿੱਤੀ | ਡਾ ਅਹੂਜਾ ਨੇ ਦੱਸਿਆ ਕਿ ਇਸ ਜਾਗਰੂਕਤਾ ਸਪਤਾਹ ਰਾਹੀਂ ਵਿਸ਼ਵ ਭਰ ਵਿੱਚ ਰੋਗ ਨਿਵਾਰਨ ਟੀਕਾਕਰਨ ਸਬੰਧੀ ਆਮ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ | ਉਨ੍ਹਾਂ ਦੱਸਿਆ ਕਿ ਰੋਗ ਨਿਵਾਰਨ ਟੀਕਾਕਰਨ ਬੱਚਿਆਂ ਨੂੰ ਬਹੁਤ ਬਿਮਾਰੀਆਂ ਤੋਂ ਬਚਾਉਣ ਦਾ ਇੱਕ ਸੁਰੱਖਿਅਤ ਸਾਧਨ ਹੈ ਅਤੇ ਪਿਛਲੇ 50 ਸਾਲਾਂ ਵਿੱਚ ਤਕਰੀਬਨ 15 ਕਰੋੜ ਬੱਚਿਆਂ ਨੂੰ ਬਚਾਇਆ ਜਾ ਚੁੱਕਿਆ ਹੈ | ਉਨ੍ਹਾਂ ਦੱਸਿਆ ਕਿ ਟੀਕਾਕਰਨ ਬੱਚਿਆਂ ਨੂੰ ਲਗਭਗ 30 ਬਿਮਾਰੀਆਂ ਤੋਂ ਬਚਾ ਸਕਦਾ ਹੈ ਕਿ ਖਸਰਾ, ਗਲਘੋਟੂ, ਕਾਲੀ ਖਾਂਸੀ, ਦਸਤ ਰੋਗ, ਟੀ ਬੀ ਆਦਿ ਤੋਂ ਬਚਾ ਸਕਦਾ ਹੈ | ਡਾ. ਅਹੂਜਾ ਨੇ ਵਿਦਿਆਰਥੀਆਂ ਨੂੰ ਟੀਕਾਕਰਨ ਦੇ ਇਤਿਹਾਸ ਬਾਰੇ ਵੀ ਦੱਸਿਆ | ਇਸ ਉਪਰੰਤ ਕਾਲਜ ਦੇ ਡਾਇਰੈਕਟਰ ਇੰਜੀ: ਸ਼ਿਵ ਆਰੀਆ ਨੇ ਕਿਹਾ ਕਿ ਅੱਜ ਦਾ ਇਹ ਸੈਮੀਨਾਰ ਵਿਦਿਆਰਥੀਆਂ ਲਈ ਬਹੁਤ ਲਾਹੇਵੰਦ ਸਿੱਧ ਹੋਵੇਗਾ | ਡਾਕਟਰ ਅਹੂਜਾ ਨੇ ਵਿਦਿਆਰਥੀਆਂ ਨੂੰ ਬਹੁਤ ਹੀ ਵਡਮੁੱਲੀ ਜਾਣਕਾਰੀ ਦਿੱਤੀ | ਇਸ ਮੌਕੇ ਕਾਲਜ ਪਿ੍ੰਸੀਪਲ ਡਾਕਟਰ ਪਰਮਜੀਤ ਕੌਰ ਗਿੱਲ ਅਤੇ ਸਮੂਹ ਕਾਲਜ ਸਟਾਫ਼ ਵੱਲੋਂ ਡਾਕਟਰ ਵੀ ਕੇ ਅਹੂਜਾ ਦਾ ਵਿਸ਼ੇਸ਼ ਸਨਮਾਨ ਵੀ ਕੀਤਾ ਗਿਆ |

Ad Position 22
No active advertisement
ਪਿਛਲੀ ਖ਼ਬਰ ਓ.ਐਸ.ਡੀ. ਸੁਖਵੀਰ ਸਿੰਘ ਨੇ ਪਿੰਡ ਹਰਚੰਦਪੁਰਾ ਵਿਖੇ ਗਊਸ਼ਾਲਾ ਦਾ ਕੀਤਾ ਦੌਰਾ <br/> ਅਗਲੀ ਖ਼ਬਰ ਵਿਧਾਇਕ ਪ੍ਰੋ. ਗੱਜਣਮਾਜਰਾ ਨੇ ਹਥੋਆ ਵਿਖੇ ਸਰਕਾਰੀ ਸਕੂਲ ਦੀ ਇਮਾਰਤ ਦਾ ਕੀਤਾ ਉਦਘਾਟਨ <br/>
Ad Position 24