01-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-04-2026

ਵਿਸ਼ੇਸ਼ ਟੀਕਾਕਰਨ ਹਫ਼ਤਾ 24 ਤੋਂ 30 ਅਪ੍ਰੈਲ ਤੱਕ <br/>

Ad Position 21
No active advertisement
ਅਜੀਤ ਡੈਸਕ 25-04-2026
ਸ਼ੇਰਪੁਰ, 24 ਅਪ੍ਰੈਲ (ਮੇਘ ਰਾਜ ਜੋਸ਼ੀ) - ਸਿਵਲ ਸਰਜਨ ਸੰਗਰੂਰ ਡਾ. ਅਮਰਜੀਤ ਕੌਰ ਅਤੇ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਅੰਜੂ ਸਿੰਗਲਾ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅਤੇ ਸੀਨੀਅਰ ਮੈਡੀਕਲ ਅਫ਼ਸਰ ਡਾ. ਜੀ ਐੱਸ ਭਿੰਡਰ ਦੀ ਅਗਵਾਈ ਵਿਚ ਬਲਾਕ ਫ਼ਤਿਹਗੜ੍ਹ ਪੰਜਗਰਾਈਆਂ ਅਧੀਨ ਮਿਤੀ 24 ਤੋਂ 30 ਅਪ੍ਰੈਲ 2026 ਤੱਕ ਵਿਸ਼ਵ ਟੀਕਾਕਰਨ ਹਫ਼ਤਾ ਮਨਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਜੀ ਐੱਸ ਭਿੰਡਰ ਨੇ ਦੱਸਿਆ ਕਿ ਇਸ ਟੀਕਾਕਰਨ ਹਫ਼ਤੇ ਦੌਰਾਨ ਵਿਸ਼ੇਸ਼ ਕੈਂਪ ਲਗਾਏ ਜਾਣਗੇ | ਜਿਸ ਵਿਚ ਪ੍ਰਵਾਸੀ ਮਜ਼ਦੂਰਾਂ ਅਤੇ ਝੁੱਗੀ ਝੌਂਪੜੀ ਵਿਚ ਰਹਿਣ ਵਾਲੇ ਬੱਚਿਆਂ ਤੇ ਵਿਸ਼ੇਸ਼ ਧਿਆਨ ਦਿੱਤਾ ਜਾਵੇਗਾ, ਤਾਂ ਜੋ ਕੋਈ ਬੱਚਾ ਅਤੇ ਗਰਭਵਤੀ ਅÏਰਤ ਟੀਕਿਆਂ ਤੋਂ ਵਾਂਝਾ ਨਾ ਰਹੇ | ਇਸ ਦੇ ਨਾਲ ਹੀ ਇਸ ਸਬੰਧੀ ਸਿਹਤ ਵਿਭਾਗ ਵਲੋਂ ਜਾਗਰੂਕਤਾ ਗਤੀਵਿਧੀਆਂ ਚਲਾਈਆਂ ਜਾ ਰਹੀਆਂ ਹਨ | ਇਸ ਬਾਰੇ ਬਲਾਕ ਐਜੂਕੇਟਰ ਹਰਪ੍ਰੀਤ ਕੌਰ ਨੇ ਦੱਸਿਆ ਇਸ ਹਫ਼ਤੇ ਦਾ ਮੁੱਖ ਉਦੇਸ਼ ਲੋਕਾਂ ਨੂੰ ਟੀਕਾਕਰਨ ਦੀ ਮਹੱਤਤਾ ਪ੍ਰਤੀ ਜਾਗਰੂਕ ਕਰਨਾ ਹੈ | ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਇਹਨਾਂ ਕੈਂਪਾਂ ਦਾ ਵੱਧ ਤੋਂ ਵੱਧ ਲਾਭ ਲਿਆ ਜਾਵੇ ਅਤੇ ਬੱਚਿਆਂ ਅਤੇ ਗਰਭਵਤੀ ਅÏਰਤਾਂ ਦੇ ਟੀਕੇ ਲਗਵਾਏ ਜਾਣ ਤਾਂ ਜੋ ਗੰਭੀਰ ਬੀਮਾਰੀਆਂ ਤੋਂ ਬਚਿਆ ਜਾ ਸਕੇ | ਇਸ ਮੌਕੇ ਸਤਿੰਦਰ ਸਿੰਘ, ਰਾਜੇਸ਼ ਰਿਖੀ, ਵਰਸਦੀਪ ਅੱਤਰੀ, ਬਲਜੀਤ ਕੌਰ, ਅੰਮਿ੍ਤਪਾਲ ਕੌਰ, ਗੁਰਮੀਤ ਕੌਰ, ਰੁਪਿੰਦਰ ਕੌਰ ਅਤੇ ਸਿਹਤ ਕਰਮੀ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਵੱਡੀ ਗਿਣਤੀ 'ਚ ਲੋਕ ਆਮ ਆਦਮੀ ਪਾਰਟੀ 'ਚ ਹੋਏ ਸ਼ਾਮਿਲ <br/> ਅਗਲੀ ਖ਼ਬਰ ਅਹਿਮਦਗੜ੍ਹ ਦੀਆਂ ਕੀੜੇਮਾਰ ਦਵਾਈਆਂ ਅਤੇ ਖਾਦ ਦੀਆਂ ਦੁਕਾਨਾਂ 27 ਨੂੰ ਬੰਦ ਰੱਖਣ ਦਾ ਐਲਾਨ <br/>
Ad Position 24