ਧੂਰੀ, 24 ਅਪ੍ਰੈਲ (ਲਖਵੀਰ ਸਿੰਘ ਧਾਂਦਰਾ)-ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਓ.ਐੱਸ.ਡੀ. ਸੁਖਵੀਰ ਸਿੰਘ ਨੇ ਅੱਜ ਵਾਰਡ ਨੰਬਰ 7 ਦੇ ਵੱਡੀ ਗਿਣਤੀ ਵਸਨੀਕਾਂ ਨੂੰ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਕਰਦਿਆਂ ਕਿਹਾ ਕਿ ਵਾਰਡ ਵਿਚ ਇਸ ਵੇਲੇ ਲਗਭਗ 1.54 ਕਰੋੜ ਰੁਪਏ ਦੇ ਵਿਕਾਸ ਕਾਰਜ ਤੇਜ਼ੀ ਨਾਲ ਚੱਲ ਰਹੇ ਹਨ | ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿਚ ਇਹਨਾਂ ਕਾਰਜਾਂ ਦੀ ਰਫ਼ਤਾਰ ਹੋਰ ਵਧਾਈ ਜਾਵੇਗੀ ਅਤੇ ਹਰ ਗਲੀ-ਮੁਹੱਲੇ ਤੱਕ ਆਧੁਨਿਕ ਸਹੂਲਤਾਂ ਪਹੁੰਚਾਈਆਂ ਜਾਣਗੀਆਂ | ਇਸ ਮੌਕੇ ਪੰਜਾਬ ਵਕਫ਼ ਬੋਰਡ ਦੇ ਮੈਂਬਰ ਡਾ. ਅਨਵਰ ਭਸੌੜ , ਪੰਜਾਬ ਗਊ ਸੇਵਾ ਕਮਿਸ਼ਨ ਦੇ ਚੇਅਰਮੈਨ ਅਸ਼ੋਕ ਲੱਖਾ, ਚੇਅਰਮੈਨ ਪੁਸ਼ਪਿੰਦਰ ਸ਼ਰਮਾ, ਅਨਿਲ ਮਿੱਤਲ, ਡਾਇਰੈਕਟਰ ਮਾਰਕਫੈੱਡ ਜਸਪਾਲ ਸਿੰਘ ਭੁੱਲਰ, ਨਰੇਸ਼ ਸਿੰਗਲਾ, ਸੋਨੀ ਬਾਂਸਲ, ਬਲਵਿੰਦਰ ਬਿੱਲੂ, ਰਾਜੀਵ ਚੌਧਰੀ, ਰਮਨਦੀਪ ਸਿੰਘ, ਵੀਰ ਭਾਨ, ਮੱਖਣ ਜੀ ਅਤੇ ਸਿਮਰਨ ਸਮੇਤ ਵੱਡੀ ਗਿਣਤੀ ਇਲਾਕਾ ਨਿਵਾਸੀ ਹਾਜ਼ਰ ਸਨ |