ਧੂਰੀ, 24 ਅਪ੍ਰੈਲ (ਸੰਜੇ ਲਹਿਰੀ)-ਬੀਤੇ ਦਿਨੀਂ ਸਵਰਨਕਾਰ ਐੱਸੋਸੀਏਸ਼ਨ ਧੂਰੀ ਦੀ ਇੱਕ ਜਥੇਬੰਦੀ ਦੇ ਪ੍ਰਧਾਨ ਦਰਸ਼ਨ ਖੁਰਮੀ ਦੇ ਘਰ ਕੁੱਝ ਅਣਪਛਾਤੇ ਵਿਅਕਤੀਆਂ ਵੱਲੋਂ ਰਾਤ ਦੇ ਹਨੇਰੇ ਵਿੱਚ ਪੈਟਰੋਲ ਬੰਬਨੂਮਾ ਇੱਕ ਬੋਤਲ ਸੁੱਟਣ ਵਾਲੇ ਤਿੰਨ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਥਾਣਾ ਸਿਟੀ ਧੂਰੀ ਦੀ ਪੁਲਿਸ ਨੇ ਮੁਕੱਦਮਾ ਦਰਜ ਕਰ ਲਿਆ ਹੈ | ਇਸ ਸਬੰਧੀ ਡੀ.ਐੱਸ.ਪੀ. ਧੂਰੀ ਗੁਰਪ੍ਰੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਐੱਸ.ਐੱਸ.ਪੀ. ਸੰਗਰੂਰ ਸਰਤਾਜ ਸਿੰਘ ਚਾਹਲ ਵਲੋਂ ਇਸ ਮਾਮਲੇ ਨੂੰ ਪੂਰੀ ਗੰਭੀਰਤਾ ਨਾਲ ਲੈਂਦਿਆਂ ਇਹ ਮਾਮਲਾ ਹੱਲ ਕਰਨ ਦੇ ਦਿਸ਼ਾ ਨਿਰਦੇਸ਼ ਦਿੱਤੇ ਹਨ ਗੁਰਪ੍ਰੀਤ ਸਿੰਘ ਨੇ ਗੱਲਬਾਤ ਜਾਰੀ ਰੱਖਦਿਆਂ ਦੱਸਿਆ ਕਿ ਇਲਾਕੇ ਦਾ ਮਾਹੌਲ ਖ਼ਰਾਬ ਕਰਕੇ ਲੋਕਾਂ ਦੇ ਮਨਾਂ ਵਿੱਚ ਦਹਿਸ਼ਤ ਪੈਦਾ ਕਰਨ ਵਾਲੇ ਸ਼ਰਾਰਤੀ ਅਨਸਰਾਂ ਨੂੰ ਕਿਸੇ ਕੀਮਤ ਤੇ ਬਖ਼ਸ਼ਿਆ ਨਹੀਂ ਜਾਵੇਗਾ ਉਨ੍ਹਾਂ ਕਿਹਾ ਕਿ ਦਰਸ਼ਨ ਖੁਰਮੀ ਦੀ ਸ਼ਿਕਾਇਤ ਤੇ ਅਣਪਛਾਤੇ ਵਿਅਕਤੀਆਂ ਦੇ ਖ਼ਿਲਾਫ਼ ਮੁਕੱਦਮਾ ਦਰਜ ਕਰਕੇ ਲੋੜੀਂਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ ਅਤੇ ਜਲਦ ਹੀ ਦੋਸ਼ੀ ਸਲਾਖ਼ਾਂ ਦੇ ਪਿੱਛੇ ਹੋਣਗੇ |