31-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-04-2026

ਪੰਜਾਬ ਦੀ 'ਆਪ' ਸਰਕਾਰ ਵਲੋਂ ਕੀਤੇ ਯਤਨਾਂ ਦੀ ਬਦੌਲਤ ਸੂਬਾ ਨਸ਼ਾ ਮੁਕਤੀ ਵੱਲ-ਬੋਬੀ <br/>

Ad Position 21
No active advertisement
ਅਜੀਤ ਡੈਸਕ 25-04-2026
ਸੰਗਰੂਰ, 24 ਅਪ੍ਰੈਲ (ਧੀਰਜ ਪਸੋਰੀਆ)-ਪੰਜਾਬ ਦੀ ਆਮ ਆਰਮੀ ਪਾਰਟੀ ਦੀ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਕੀਤੇ ਜਾ ਰਹੇ ਯਤਨਾਂ ਸਦਕਾ ਪੰਜਾਬ ਨਸ਼ਾ ਮੁਕਤੀ ਵੱਲ ਵਧ ਰਿਹਾ ਹੈ | ਇਹ ਪ੍ਰਗਟਾਵਾ ਕਰਦਿਆਂ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਮੈਂਬਰ ਗੁਲਜ਼ਾਰ ਸਿੰਘ ਬੋਬੀ ਨੇ ਕਿਹਾ ਹੈ ਕਿ ਸੂਬਾ ਸਰਕਾਰ ਵੱਲੋਂ ਯੁੱਧ ਨਸ਼ਿਆਂ ਵਿਰੁੱਧ ਦੇ ਹੁਣ ਸਾਰਥਿਕ ਨਤੀਜੇ ਸਾਹਮਣੇ ਆਉਣ ਲੱਗੇ ਹਨ, 414 ਦਿਨਾਂ ਵਿੱਚ 59631 ਤਸਕਰਾਂ ਨੂੰ ਗਿ੍ਫ਼ਤਾਰ ਕਰ ਕੇ ਉਨ੍ਹਾਂ ਤੋਂ 450 ਕਰੋੜ ਰੁਪਏ ਦੀ ਹੈਰੋਇਨ ਜ਼ਬਤ ਕਰਨ ਦੇ ਨਾਲ ਨਾਲ ਕਈ ਤਰ੍ਹਾਂ ਦੇ ਹੋਰ ਨਸ਼ੇ ਵੀ ਜ਼ਬਤ ਕੀਤੇ ਗਏ ਹਨ | ਹੁਣ ਨਸ਼ਾ ਤਸਕਰ ਜਾਂ ਤਾਂ ਜੇਲ੍ਹਾਂ ਵਿੱਚ ਬੰਦ ਹਨ ਜਾਂ ਫਿਰ ਪੰਜਾਬ ਨੂੰ ਛੱਡ ਕੇ ਜਾ ਚੁੱਕੇ ਹਨ | ਸੂਬਾ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ ਯੁੱਧ ਨਸ਼ਿਆਂ ਵਿਰੁੱਧ ਵਿੱਚ ਪੇਂਡੂ ਡਿਫੈਂਸ ਕਮੇਟੀਆਂ ਅਤੇ ਆਮ ਲੋਕਾਂ ਦਾ ਭਰਵਾਂ ਸਹਿਯੋਗ ਮਿਲ ਰਿਹਾ ਹੈ ਜਿਸ ਕਾਰਨ ਪੁਲਿਸ ਨੂੰ ਇਸ ਮੁਹਿੰਮ ਵਿੱਚ ਸਫਲਤਾ ਮਿਲ ਰਹੀ ਹੈ |

Ad Position 22
No active advertisement
ਪਿਛਲੀ ਖ਼ਬਰ ਕਿਸੇ ਵੀ ਵਰਗ ਨੰੂ ਨਹੀਂ ਮਿਲ ਰਿਹਾ 'ਮਾਵਾਂ ਧੀਆਂ ਸਤਿਕਾਰ ਯੋਜਨਾ' ਦਾ ਲਾਭ-ਖਹਿਰਾ <br/> ਅਗਲੀ ਖ਼ਬਰ ਖ਼ਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਖ਼ਾਲਸਾ ਮਹਿਮਾ ਸਮਾਗਮ ਕਰਵਾਇਆ <br/>
Ad Position 24