31-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-04-2026

ਕਿਸੇ ਵੀ ਵਰਗ ਨੰੂ ਨਹੀਂ ਮਿਲ ਰਿਹਾ 'ਮਾਵਾਂ ਧੀਆਂ ਸਤਿਕਾਰ ਯੋਜਨਾ' ਦਾ ਲਾਭ-ਖਹਿਰਾ <br/>

Ad Position 21
No active advertisement
ਅਜੀਤ ਡੈਸਕ 25-04-2026
ਛਾਜਲੀ, 24 ਅਪ੍ਰੈਲ (ਅਜਾਇਬ ਸਿੰਘ ਨੀਲੋਵਾਲ)–ਮਹਿਲਾਵਾਂ ਨੂੰ ਰਾਖਵਾਂਕਰਨ ਦੇਣ ਸੰਬੰਧੀ ਬਿਲ ਦੇ ਮਾਮਲੇ 'ਚ ਵਿਰੋਧੀ ਪਾਰਟੀਆਂ 'ਤੇ ਨਿਸ਼ਾਨਾ ਸਾਧਦੇ ਹੋਏ ਭਾਰਤੀ ਜਨਤਾ ਪਾਰਟੀ ਦੇ ਦਿੜ੍ਹਬਾ ਹਲਕੇ ਦੇ ਇੰਚਾਰਜ ਰਿਸ਼ੀਪਾਲ ਖਹਿਰਾ ਨੇ ਕਾਂਗਰਸ ਅਤੇ ਆਮ ਆਦਮੀ ਪਾਰਟੀ ਨੂੰ ਮਹਿਲਾਵਾਂ ਵਿਰੋਧੀ ਕਰਾਰ ਦਿੱਤਾ ਹੈ | ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਲਿਆਂਦਾ ਗਿਆ ਮਹਿਲਾ ਰਾਖਵਾਂਕਰਨ ਬਿਲ ਮਹਿਲਾਵਾਂ ਨੂੰ ਰਾਜਨੀਤਿਕ ਤੌਰ 'ਤੇ ਮਜ਼ਬੂਤ ਕਰਨ ਵੱਲ ਇਕ ਵੱਡਾ ਕਦਮ ਸੀ, ਪਰ ਆਮ ਆਦਮੀ ਪਾਰਟੀ ਅਤੇ ਕਾਂਗਰਸ ਵੱਲੋਂ ਇਸ ਦਾ ਵਿਰੋਧ ਕਰਨਾ ਇਹ ਦਰਸਾਉਂਦਾ ਹੈ ਕਿ ਇਹ ਪਾਰਟੀਆਂ ਮਹਿਲਾਵਾਂ ਦੇ ਹੱਕਾਂ ਦੇ ਖ਼ਿਲਾਫ਼ ਹਨ | ਇਸ ਮੌਕੇ ਖਹਿਰਾ ਨੇ ਪੰਜਾਬ ਸਰਕਾਰ ਦੀ Tਮਾਵਾਂ-ਧੀਆਂ ਸਤਿਕਾਰ ਸਕੀਮU 'ਤੇ ਵੀ ਸਵਾਲ ਖੜ੍ਹੇ ਕੀਤੇ | ਉਨ੍ਹਾਂ ਦੋਸ਼ ਲਾਇਆ ਕਿ 1000 ਅਤੇ 1500 ਰੁਪਏ ਦੇਣ ਦੀ ਘੋਸ਼ਣਾ ਲੋਕਾਂ ਨੂੰ ਗੁੰਮਰਾਹ ਕਰਨ ਲਈ ਕੀਤੀ ਗਈ ਹੈ ਅਤੇ ਇਹ ਸਕੀਮ ਪੂਰੀ ਤਰ੍ਹਾਂ ਪਾਰਦਰਸ਼ੀ ਨਹੀਂ ਹੈ | ਉਨ੍ਹਾਂ ਕਿਹਾ ਕਿ ਪਿੰਡਾਂ ਵਿਚ ਆਮ ਆਦਮੀ ਪਾਰਟੀ ਦੇ ਵਰਕਰਾਂ ਦੀਆਂ ਪਤਨੀਆਂ ਨੂੰ TਸਖੀਆਂU ਬਣਾ ਕੇ ਫਾਰਮ ਭਰਵਾਏ ਜਾ ਰਹੇ ਹਨ, ਜਿਸ ਨਾਲ ਸਿਰਫ਼ ਪਾਰਟੀ ਦੇ ਚਹੇਤਿਆਂ ਨੂੰ ਹੀ ਲਾਭ ਮਿਲ ਸਕੇ | ਖਹਿਰਾ ਨੇ ਦੋਸ਼ ਲਾਇਆ ਕਿ ਆਮ ਅਤੇ ਗਰੀਬ ਲੋਕ ਸਕੀਮ ਦਾ ਲਾਭ ਲੈਣ ਲਈ ਦਰ-ਦਰ ਦੀਆਂ ਠੋਕਰਾਂ ਖਾਣ 'ਤੇ ਮਜਬੂਰ ਹਨ, ਜਦਕਿ ਉਨ੍ਹਾਂ ਨੂੰ ਕੋਈ ਸਹੂਲਤ ਨਹੀਂ ਮਿਲ ਰਹੀ | ਉਨ੍ਹਾਂ ਮੰਗ ਕੀਤੀ ਕਿ ਸਰਕਾਰ ਨੂੰ ਚਾਹੀਦਾ ਹੈ ਕਿ ਇਸ ਸਕੀਮ ਦੇ ਫਾਰਮ ਸੇਵਾ ਕੇਂਦਰਾਂ ਅਤੇ ਕਾਮਨ ਸਰਵਿਸ ਸੈਂਟਰਾਂ 'ਤੇ ਭਰਵਾਏ ਜਾਣ ਤਾਂ ਜੋ ਹਰ ਵਰਗ ਦੇ ਲੋਕਾਂ ਨੂੰ ਬਿਨਾਂ ਪੱਖਪਾਤ ਦੇ ਇਸ ਦਾ ਸਹੀ ਲਾਭ ਮਿਲ ਸਕੇ | ਸ੍ਰੀ ਖਹਿਰਾ ਨੇ ਕਿਹਾ ਕਿ ਪੰਜਾਬ ਸਰਕਾਰ ਚੋਣ ਮੈਨੀਫੈਸਟੋ ਅਨੁਸਾਰ ਮਹਿਲਾਵਾਂ ਨੂੰ Tਮਾਵਾਂ-ਧੀਆਂ ਸਕੀਮU ਦਾ ਪਿਛਲੇ 4-5 ਸਾਲਾਂ ਦਾ ਬਕਾਇਆ ਜਲਦੀ ਜਾਰੀ ਕਰੇ, ਤਾਂ ਜੋ ਹੱਕਦਾਰ ਮਹਿਲਾਵਾਂ ਨੂੰ ਆਰਥਿਕ ਰਾਹਤ ਮਿਲ ਸਕੇ | ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਹੁਣ ਸਰਕਾਰ ਦੀਆਂ ਨੀਤੀਆਂ ਨੂੰ ਸਮਝ ਚੁੱਕੇ ਹਨ ਅਤੇ ਆਉਣ ਵਾਲੇ ਸਮੇਂ 'ਚ ਇਸ ਦਾ ਜਵਾਬ ਜ਼ਰੂਰ ਦੇਣਗੇ | ਉਨ੍ਹਾਂ ਦਾਅਵਾ ਕੀਤਾ ਕਿ ਜਦੋਂ ਪੰਜਾਬ ਵਿੱਚ ਭਾਜਪਾ ਦੀ ਸਰਕਾਰ ਬਣੇਗੀ ਤਾਂ ਮਹਿਲਾਵਾਂ ਲਈ ਬਣਾਈਆਂ ਜਾਣ ਵਾਲੀਆਂ ਸਕੀਮਾਂ ਨੂੰ ਪੂਰੀ ਪਾਰਦਰਸ਼ਤਾ ਨਾਲ ਲਾਗੂ ਕੀਤਾ ਜਾਵੇਗਾ ਅਤੇ ਹਰ ਲੋੜਵੰਦ ਬਿਨਾਂ ਕਿਸੇ ਭੇਦਭਾਵ ਦੇ ਲਾਭ ਲੈ ਸਕੇਗਾ |

Ad Position 22
No active advertisement
ਪਿਛਲੀ ਖ਼ਬਰ ਬਾਬਾ ਪਰਮਾਨੰਦ ਕੰਨਿਆ ਮਹਾਂਵਿਦਿਆਲਿਆ ਦੀਆਂ ਵਿਦਿਆਰਥਣਾਂ ਨੇ ਗੁਰਮਤਿ ਇਮਤਿਹਾਨ ਵਿਚ ਮਾਰੀਆਂ ਮੱਲਾਂ <br/> ਅਗਲੀ ਖ਼ਬਰ ਪੰਜਾਬ ਦੀ 'ਆਪ' ਸਰਕਾਰ ਵਲੋਂ ਕੀਤੇ ਯਤਨਾਂ ਦੀ ਬਦੌਲਤ ਸੂਬਾ ਨਸ਼ਾ ਮੁਕਤੀ ਵੱਲ-ਬੋਬੀ <br/>
Ad Position 24