31-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-04-2026

ਬਾਬਾ ਪਰਮਾਨੰਦ ਕੰਨਿਆ ਮਹਾਂਵਿਦਿਆਲਿਆ ਦੀਆਂ ਵਿਦਿਆਰਥਣਾਂ ਨੇ ਗੁਰਮਤਿ ਇਮਤਿਹਾਨ ਵਿਚ ਮਾਰੀਆਂ ਮੱਲਾਂ <br/>

Ad Position 21
No active advertisement
ਅਜੀਤ ਡੈਸਕ 25-04-2026
ਜਖੇਪਲ, 24 ਅਪ੍ਰੈਲ (ਮੇਜਰ ਸਿੰਘ ਸਿੱਧੂ)-ਸੰਤ ਬਾਬਾ ਪ੍ਰੀਤਮਦਾਸ ਦੀ ਛਤਰ-ਛਾਇਆ ਹੇਠ ਚੱਲ ਰਹੀ ਇਲਾਕੇ ਦੀ ਨਾਮਵਰ ਸੰਸਥਾ ਬਾਬਾ ਪਰਮਾਨੰਦ ਕੰਨਿਆ ਮਹਾਂਵਿਦਿਆਲਾ ਜਖੇਪਲ ਵਿਖੇ ਪਿ੍ੰਸੀਪਲ ਦਰਸ਼ਨ ਖ਼ਾਨ ਦੀ ਅਗਵਾਈ ਹੇਠ ਸਰਬ ਕਲਿਆਣ ਟਰੱਸਟ ਚੰਡੀਗੜ੍ਹ ਵਲੋਂ ਕਰਵਾਏ ਗਏ ਸਾਲਾਨਾ ਗੁਰਮਤਿ ਇਮਤਿਹਾਨ ਵਿੱਚ ਬਾਬਾ ਪਰਮਾਨੰਦ ਕੰਨਿਆ ਮਹਾਂਵਿਦਿਆਲਾ, ਜਖੇਪਲ ਦੀਆਂ ਵਿਦਿਆਰਥਣਾਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਵੱਖ-ਵੱਖ ਸਥਾਨ ਹਾਸਿਲ ਕਰਕੇ ਸੰਸਥਾ ਦਾ ਨਾਂ ਰੌਸ਼ਨ ਕੀਤਾ ਹੈ | ਵਿਦਿਆਰਥੀਆਂ ਨੂੰ ਸਿੱਖ ਵਿਰਸੇ ਅਤੇ ਗੁਰਮਤਿ ਨਾਲ ਜੋੜਨ ਲਈ ਹਰ ਸਾਲ ਇਹ ਪ੍ਰੀਖਿਆ ਕਰਵਾਈ ਜਾਂਦੀ ਹੈ | ਇਸ ਵਾਰ ਦੇ ਨਤੀਜਿਆਂ ਵਿੱਚ ਕਾਲਜ ਦੀਆਂ ਕਈ ਵਿਦਿਆਰਥਣਾਂ ਨੇ ਮੈਰਿਟ ਸੂਚੀ ਵਿੱਚ ਆਪਣੀ ਜਗ੍ਹਾ ਬਣਾਈ ਹੈ | ਵਿਦਿਆਰਥਣਾਂ ਨੇ ਗੁਰਮਤਿ ਸਿਧਾਂਤਾਂ ਅਤੇ ਸਿੱਖ ਇਤਿਹਾਸ ਦੇ ਵਿਸ਼ਿਆਂ ਵਿੱਚ ਉੱਚ ਫ਼ੀਸਦੀ ਅੰਕ ਪ੍ਰਾਪਤ ਕੀਤੇ | ਜੇਤੂ ਵਿਦਿਆਰਥਣਾਂ ਨੂੰ ਕਾਲਜ ਪ੍ਰਬੰਧਕ ਕਮੇਟੀ ਵੱਲੋਂ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ | ਪਿ੍ੰਸੀਪਲ ਦਰਸ਼ਨ ਖ਼ਾਨ ਨੇ ਕਿਹਾ ਕਿ ਅਜਿਹੀਆਂ ਪ੍ਰੀਖਿਆਵਾਂ ਵਿਦਿਆਰਥਣਾਂ ਦੇ ਨੈਤਿਕ ਅਤੇ ਅਧਿਆਤਮਿਕ ਵਿਕਾਸ ਲਈ ਬਹੁਤ ਜ਼ਰੂਰੀ ਹਨ | ਇਸ ਮੌਕੇ ਕਾਲਜ ਸਟਾਫ਼ ਅਤੇ ਪ੍ਰਬੰਧਕ ਕਮੇਟੀ ਨੇ ਵਿਦਿਆਰਥਣਾਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਵਧਾਈ ਦਿੱਤੀ | ਉਨ੍ਹਾਂ ਸਤਿਨਾਮ ਸਰਬ ਕਲਿਆਣ ਟਰੱਸਟ ਦੇ ਇਸ ਉਪਰਾਲੇ ਦੀ ਵੀ ਸ਼ਲਾਘਾ ਕੀਤੀ, ਜੋ ਨੌਜਵਾਨ ਪੀੜ੍ਹੀ ਨੂੰ ਆਪਣੀਆਂ ਜੜ੍ਹਾਂ ਨਾਲ ਜੋੜਨ ਲਈ ਨਿਰੰਤਰ ਯਤਨਸ਼ੀਲ ਹੈ | ਵਿਦਿਆਰਥਣਾਂ ਨੇ ਆਪਣੀ ਇਸ ਸਫਲਤਾ ਦਾ ਸਿਹਰਾ ਆਪਣੇ ਅਧਿਆਪਕਾਂ ਦੀ ਸਖ਼ਤ ਮਿਹਨਤ ਸਿਰ ਬੰਨਿ੍ਹਆ |

Ad Position 22
No active advertisement
ਪਿਛਲੀ ਖ਼ਬਰ ਕੈਂਬਿ੍ਜ ਇੰਟਰਨੈਸ਼ਨਲ ਸਕੂਲ 'ਚ ਮਨਾਇਆ ਵਿਸ਼ਵ ਧਰਤੀ ਦਿਵਸ <br/> ਅਗਲੀ ਖ਼ਬਰ ਕਿਸੇ ਵੀ ਵਰਗ ਨੰੂ ਨਹੀਂ ਮਿਲ ਰਿਹਾ 'ਮਾਵਾਂ ਧੀਆਂ ਸਤਿਕਾਰ ਯੋਜਨਾ' ਦਾ ਲਾਭ-ਖਹਿਰਾ <br/>
Ad Position 24