ਸੰਗਰੂਰ, 24 ਅਪ੍ਰੈਲ (ਸੁਖਵਿੰਦਰ ਸਿੰਘ ਫੁੱਲ)-ਕੈਂਬਿ੍ਜ ਇੰਟਰਨੈਸ਼ਨਲ ਸਕੂਲ ਵਿੱਚ ਵਿਸ਼ਵ ਧਰਤੀ ਦਿਵਸ ਬੜੇ ਉਤਸ਼ਾਹ ਨਾਲ ਮਨਾਇਆ ਜਿਸ ਵਿੱਚ ਪ੍ਰੇਪ-1, ਪ੍ਰੇਪ-2 ਅਤੇ ਪਹਿਲੀ ਜਮਾਤ ਦੇ ਨੰਨੇ੍ਹ-ਮੁੰਨ੍ਹੇ ਵਿਦਿਆਰਥੀਆਂ ਨੇ ਭਾਗ ਲਿਆ | ਇਸ ਮੌਕੇ ਵਿਦਿਆਰਥੀਆਂ ਨੂੰ ਅਰਥ ਡੇ ਨਾਲ ਸੰਬੰਧਿਤ ਵਿਸ਼ੇਸ਼ ਜਾਣਕਾਰੀ ਦਿੱਤੀ ਗਈ ਅਤੇ ਕੁਦਰਤੀ ਸਰੋਤਾਂ ਦੀ ਸੰਭਾਲ ਦੀ ਮਹੱਤਤਾ ਬਾਰੇ ਜਾਗਰੂਕ ਕੀਤਾ ਗਿਆ | ਬੱਚਿਆਂ ਨੇ ਇਹ ਜਾਣਕਾਰੀ ਆਪਣੇ ਮਾਪਿਆਂ ਨਾਲ ਵੀ ਸਾਂਝੀ ਕੀਤੀ ਅਤੇ ਵਾਤਾਵਰਨ ਦੀ ਰੱਖਿਆ ਲਈ ਆਪਣੀ ਜ਼ਿੰਮੇਵਾਰੀ ਨੂੰ ਸਮਝਾਇਆ | ਇਹ ਗਤੀਵਿਧੀ ਬਹੁਤ ਹੀ ਪ੍ਰਭਾਵਸ਼ਾਲੀ ਅਤੇ ਸਿੱਖਣਯੋਗ ਸਾਬਤ ਹੋਈ | ਇਸ ਦੌਰਾਨ ਬੱਚਿਆਂ ਨੂੰ ਪਲਾਸਟਿਕ ਦੀ ਵਰਤੋਂ ਨਾ ਕਰਨ, ਗੰਦਗੀ ਨਾ ਫੈਲਾਉਣ ਅਤੇ ਆਪਣੇ ਆਲੇ-ਦੁਆਲੇ ਸਫ਼ਾਈ ਰੱਖਣ ਲਈ ਵੀ ਪ੍ਰੇਰਿਤ ਕੀਤਾ ਗਿਆ | ਨਾਲ ਹੀ ਵਧ ਰਹੀ ਗਰਮੀ ਦੇ ਮੱਦੇਨਜ਼ਰ ਪਸ਼ੂ-ਪੰਛੀਆਂ ਲਈ ਪਾਣੀ ਦਾ ਪ੍ਰਬੰਧ ਕਰਨ ਦੀ ਸਿੱਖਿਆ ਵੀ ਦਿੱਤੀ ਗਈ, ਤਾਂ ਜੋ ਉਹ ਵੀ ਗਰਮੀ ਵਿੱਚ ਸੁਖੀ ਰਹਿ ਸਕਣ | ਪਿ੍ੰਸੀਪਲ ਮਨਦੀਪ ਕੌਰ ਛੰਨਾ ਨੇ ਕਿਹਾ ਕਿ ਅੱਜ ਦੇ ਸਮੇਂ ਵਿੱਚ ਬੱਚਿਆਂ ਨੂੰ ਛੋਟੀ ਉਮਰ ਤੋਂ ਹੀ ਵਾਤਾਵਰਨ ਪ੍ਰਤੀ ਸੰਵੇਦਨਸ਼ੀਲ ਬਣਾਉਣਾ ਬਹੁਤ ਜ਼ਰੂਰੀ ਹੈ | ਸਕੂਲ ਚੇਅਰਮੈਨ ਇੰਜੀਨੀਅਰ ਸ਼ਿਵ ਆਰੀਆ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਧਰਤੀ ਸਾਡੀ ਸਾਂਝੀ ਵਿਰਾਸਤ ਹੈ ਅਤੇ ਇਸ ਦੀ ਸੰਭਾਲ ਸਾਡੀ ਸਭ ਦੀ ਜ਼ਿੰਮੇਵਾਰੀ ਹੈ | ਸਕੂਲ ਹਮੇਸ਼ਾ ਇਸ ਤਰਾਂ ਦੀਆਂ ਜਾਗਰੂਕਤਾ ਮੁਹਿੰਮਾਂ ਨੂੰ ਪ੍ਰੋਤਸਾਹਿਤ ਕਰਦਾ ਰਹੇਗਾ | ਸਕੂਲ ਪ੍ਰੈਜ਼ੀਡੈਂਟ ਡਾ. ਸੀਮਾ ਅਰੋੜਾ ਨੇ ਕਿਹਾ ਕਿ ਅਜਿਹੀਆਂ ਗਤੀਵਿਧੀਆਂ ਬੱਚਿਆਂ ਨੂੰ ਸਿਰਫ਼ ਪਾਠ ਪੁਸਤਕਾਂ ਤੱਕ ਸੀਮਿਤ ਨਹੀਂ ਰੱਖਦੀਆਂ, ਸਗੋਂ ਉਨਾਂ ਨੂੰ ਜੀਵਨ ਦੇ ਅਸਲੀ ਮੁੱਲਾਂ ਨਾਲ ਜੋੜਦੀਆਂ ਹਨ | ਵਾਤਾਵਰਨ ਦੀ ਸੰਭਾਲ ਲਈ ਹਰ ਵਿਅਕਤੀ ਨੂੰ ਆਪਣਾ ਯੋਗਦਾਨ ਦੇਣਾ ਚਾਹੀਦਾ ਹੈ | ਸਕੂਲ ਸੀ.ਈ.ਓ. ਭਾਵਨਾ ਪੋਲ ਨੇ ਕਿਹਾ ਕਿ ਬੱਚਿਆਂ ਵਿੱਚ ਵਾਤਾਵਰਨ ਸੰਬੰਧੀ ਜਾਗਰੂਕਤਾ ਪੈਦਾ ਕਰਨਾ ਸਮੇਂ ਦੀ ਲੋੜ ਹੈ | ਇਸ ਤਰਾਂ ਦੇ ਪ੍ਰੋਗਰਾਮਾਂ ਨਾਲ ਬੱਚੇ ਭਵਿੱਖ ਵਿੱਚ ਜ਼ਿੰਮੇਵਾਰ ਨਾਗਰਿਕ ਬਣ ਸਕਦੇ ਹਨ | ਇਸ ਸਮਾਗਮ ਨੇ ਬੱਚਿਆਂ ਵਿੱਚ ਵਾਤਾਵਰਨ ਪ੍ਰਤੀ ਜਾਗਰੂਕਤਾ ਪੈਦਾ ਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ |