31-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-04-2026

ਦਰਜਾ 3 ਤੇ ਚਾਰ ਕਰਮਚਾਰੀਆਂ ਵਲੋਂ ਸਰਕਾਰੀ ਕਾਲਜ ਸੁਨਾਮ ਦੇ ਗੇਟ ਅੱਗੇ ਧਰਨਾ <br/>

Ad Position 21
No active advertisement
ਅਜੀਤ ਡੈਸਕ 25-04-2026
ਸੁਨਾਮ ਊਧਮ ਸਿੰਘ ਵਾਲਾ, 24 ਅਪ੍ਰੈਲ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ)-ਉਚੇਰ ਸਿੱਖਿਆ ਕਾਲਜਾਂ ਦਰਜਾ ਤਿੰਨ ਤੇ ਚਾਰ ਕਰਮਚਾਰੀ ਯੂਨੀਅਨ ਵੱਲੋਂ ਜਥੇਬੰਦੀ ਦੇ ਸੂਬਾ ਜਨਰਲ ਸਕੱਤਰ ਪਰਮਜੀਤ ਸਿੰਘ ਹਾਂਡਾ ਅਤੇ ਕੁਲਦੀਪ ਸਿੰਘ ਸੁਨਾਮ ਦੀ ਅਗਵਾਈ ਵਿਚ ਆਪਣੀਆਂ ਮੰਗਾਂ ਨੂੰ ਲੈ ਕੇ ਸਥਾਨਕ ਸ਼ਹੀਦ ਊਧਮ ਸਿੰਘ ਸਰਕਾਰੀ ਕਾਲਜ ਦੇ ਗੇਟ ਅੱਗੇ ਧਰਨਾ ਦੇ ਕੇ ਪੰਜਾਬ ਸਰਕਾਰ ਅਤੇ ਡਾਇਰੈਕਟਰ ਉਚੇਰੀ ਸਿੱਖਿਆ ਵਿਭਾਗ ਪੰਜਾਬ ਦੇ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ | ਆਗੂਆਂ ਨੇ ਕਿਹਾ ਕਿ ਡਾਇਰੈਕਟਰ ਉਚੇਰੀ ਸਿੱਖਿਆ ਵਿਭਾਗ ਕਾਲਜਾਂ ਪੰਜਾਬ ਵੱਲੋਂ ਸਮੇਂ ਸਮੇਂ ਪੰਜਾਬ ਦੇ ਸਾਰੇ 64 ਸਰਕਾਰੀ ਕਾਲਜਾਂ ਦੇ ਪਿ੍ੰਸੀਪਲ ਨੂੰ ਪੱਤਰ ਜਾਰੀਏ ਆਪਣੇ ਅਧਿਕਾਰ ਤਹਿਤ ਕਾਲਜ ਫੰਡਾ 'ਚੋਂ ਡੀ ਸੀ ਰੇਟ ਕੰਮ ਕਰਦੇ ਦਰਜਾ ਚਾਰ ਕਰਮਚਾਰੀਆਂ ਨੂੰ ਰੈਗੂਲਰ ਕਰਨ ਲਈ ਲਿਖਿਆ ਗਿਆ ਸੀ ਪਰ ਹਦਾਇਤਾਂ ਦੇ ਬਾਵਜੂਦ ਵੀ ਕੁੱਝ ਪਿ੍ੰਸੀਪਲਾਂ ਵੱਲੋਂ ਹੀ 1991 ਤੋਂ ਬਾਅਦ ਬਹੁਤ ਹੀ ਘੱਟ ਕਰਮਚਾਰੀਆਂ ਨੂੰ ਰੈਗੂਲਰ ਕੀਤਾ ਗਿਆ ਹੈ | ਜਿਸ ਕਾਰਨ ਉਹ ਪਿਛਲੇ ਤਿੰਨ ਸਾਢੇ ਤਿੰਨ ਦਹਾਕਿਆਂ ਤੋਂ ਕਾਲਜ ਵਿਚ ਬਹੁਤ ਹੀ ਘੱਟ ਤਨਖ਼ਾਹਾਂ ਤੇ ਰੈਗੂਲਰ ਕਰਮਚਾਰੀਆਂ ਵਾਲੇ ਸਾਰੇ ਕੰਮ ਕਰਨ ਲਈ ਮਜਬੂਰ ਹਨ | ਉਨ੍ਹਾਂ ਕਿਹਾ ਕਿ ਪੰਜਾਬ ਦੇ 64 ਸਰਕਾਰੀ ਕਾਲਜਾਂ ਦੇ ਅਧਿਕਾਰੀਆਂ ਨੇ ਕਾਲਜਾ ਵਿਚ ਕੱਚੇ ਦਰਜਾ ਚਾਰ ਕਰਮਚਾਰੀਆਂ ਲਈ ਜਾਰੀ ਰੈਗੂਲਾਇਜੇਸ਼ਨ ਨੀਤੀਆਂ ਨੂੰ ਲਾਗੂ ਨਹੀਂ ਕੀਤਾ ਜੋ ਕਿ ਮੁਲਾਜ਼ਮਾਂ ਨਾਲ ਸਰਾਸਰ ਧੱਕਾ ਹੈ | ਉਨ੍ਹਾਂ ਪੰਜਾਬ ਸਰਕਾਰ ਤੋਂ ਸਮੁੱਚੇ ਕੱਚੇ ਮੁਲਾਜ਼ਮਾਂ ਤੇ 2016 ਦੀ ਨੀਤੀ ਲਾਗੂ ਕਰਨ ਜਾਂ 2023 ਦੀ ਨੀਤੀ ਵਿਚ ਸੋਧ ਕਰਕੇ ਸੇਵਾ ਮੁਕਤੀ ਦੀ ਉਮਰ 60 ਸਾਲ ਕਰਨ ਅਤੇ ਦਰਜਾ ਚਾਰ ਕਰਮਚਾਰੀ ਨੂੰ ਮਿਲਦੇ ਸਾਰੇ ਲਾਭ ਦੇਣ ਦੀ ਮੰਗ ਕੀਤੀ | ਇਸ ਮੌਕੇ ਬਨਿਤਾ ਰਾਣੀ, ਭਰਪੂਰ ਸਿੰਘ ਰਵੀ, ਗੁਰਮੱਖ ਸਿੰਘ, ਵਿਜੇ ਕੁਮਾਰ, ਲਖਵਿੰਦਰ ਸਿੰਘ ਲੱਖੀ, ਸੋਰਜ ਰਾਣੀ, ਸਤਗੁਰ ਸਿੰਘ ਅਤੇ ਵਿਕਰਮਜੀਤ ਸਿੰਘ ਆਦਿ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਸਿਵਲ ਡਿਫੈਂਸ ਤਿਆਰੀ ਅਤੇ ਐਮਰਜੈਂਸੀ ਪ੍ਰਤੀਕਿਰਿਆ ਪ੍ਰਣਾਲੀ ਦੀ ਕੀਤੀ ਗਈ ਪ੍ਰਭਾਵਸ਼ਾਲੀ ਜਾਂਚ <br/> ਅਗਲੀ ਖ਼ਬਰ ਸਾਬਕਾ ਪ੍ਰਧਾਨ ਸਵ. ਊਸ਼ਾ ਰਾਣੀ ਸੂਦ ਅਤੇ ਸਵ. ਵਿਜੈ ਕੁਮਾਰ ਸੂਦ ਦੀ ਯਾਦ ਵਿੱਚ ਮੁਫ਼ਤ ਕੈਂਪ 26 ਨੂੰ <br/>
Ad Position 24