31-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-04-2026

ਗੁਰਦੁਆਰਾ ਹਾਅ-ਦਾ-ਨਾਅਰਾ ਸਾਹਿਬ ਮਲੇਰਕੋਟਲਾ ਵਿਖੇ ਪੰਥਕ ਅਕਾਲੀ ਲਹਿਰ ਵਲੋਂ ਅਹਿਮ ਮੀਟਿੰਗ <br/>

Ad Position 21
No active advertisement
ਅਜੀਤ ਡੈਸਕ 25-04-2026
ਮਲੇਰਕੋਟਲਾ, 24 ਅਪ੍ਰੈਲ (ਮਨਜਿੰਦਰ ਸਿੰਘ ਸਰੌਦ, ਪਾਰਸ ਜੈਨ)-ਪੰਥਕ ਅਕਾਲੀ ਲਹਿਰ ਵੱਲੋਂ ਅਗਲੇ ਦਿਨਾਂ ਨੂੰ ਜ਼ਿਲ੍ਹਾ ਮਲੇਰਕੋਟਲਾ ਦੇ ਅੰਦਰ ਕੀਤੀ ਜਾਣ ਵਾਲੀ ਵਿਸ਼ਾਲ ਪੰਥਕ ਕਨਵੈੱਨਸ਼ਨ ਸਬੰਧੀ ਹਲਕਾ ਪਾਇਲ ਦੇ ਇੰਚਾਰਜ ਜਥੇਦਾਰ ਗੁਰਜੀਵਨ ਸਿੰਘ ਸਰੌਦ ਦੀ ਅਗਵਾਈ ਹੇਠ ਜ਼ਿਲ੍ਹੇ ਦੇ ਪ੍ਰਮੁੱਖ ਆਗੂਆਂ ਵੱਲੋਂ ਅਹਿਮ ਮੀਟਿੰਗ ਕੀਤੀ ਗਈ | ਗੁਰਦੁਆਰਾ ਹਾਅ-ਦਾ-ਨਾਅਰਾ ਸਾਹਿਬ ਵਿਖੇ ਹੋਈ ਇਕੱਤਰਤਾ ਦੌਰਾਨ ਪੰਥਕ ਅਕਾਲੀ ਲਹਿਰ ਦੇ ਮੁਖੀ ਸਿੰਘ ਸਾਹਿਬ ਭਾਈ ਰਣਜੀਤ ਸਿੰਘ ਦੀ ਆਮਦ 'ਤੇ ਮਲੇਰਕੋਟਲਾ ਵਿਖੇ ਕੀਤੇ ਜਾਣ ਵਾਲੇ ਇਕੱਠ ਤੇ ਜਗ੍ਹਾ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਹਲਕਾ ਮਲੇਰਕੋਟਲਾ ਦੇ ਵਿੱਚੋਂ ਪਹੁੰਚੇ ਸੀਨੀਅਰ ਆਗੂਆਂ ਨੇ ਆਪੋ-ਆਪਣੇ ਵਿਚਾਰ ਪੇਸ਼ ਕੀਤੇ | ਜਥੇਦਾਰ ਸਰੌਦ, ਗਿਆਨੀ ਅਮਰ ਸਿੰਘ ਤੇ ਐਮ.ਡੀ. ਜਥੇਦਾਰ ਚੌਂਦਾ ਨੇ ਆਖਿਆ ਕਿ ਸਿੰਘ ਸਾਹਿਬ ਭਾਈ ਰਣਜੀਤ ਸਿੰਘ ਦੇ ਮਲੇਰਕੋਟਲਾ ਪਹੁੰਚਣ ਤੇ ਹਲਕੇ ਦੀਆਂ ਸਿੱਖ ਸੰਗਤਾਂ ਵੱਲੋਂ ਜਿੱਥੇ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਜਾਵੇਗਾ, ਉੱਥੇ ਹੀ ਵੱਖ-ਵੱਖ ਆਗੂਆਂ ਵੱਲੋਂ ਆਪੋ-ਆਪਣੀਆਂ ਡਿਊਟੀਆਂ ਲਗਾ ਕੇ ਵੱਧ ਤੋਂ ਵੱਧ ਇਕੱਠ ਕਰਨ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ | ਉੱਘੇ ਪੰਥਕ ਢਾਡੀ ਗਿਆਨੀ ਬਲਿਹਾਰ ਸਿੰਘ ਢੀਂਡਸਾ ਵੱਲੋਂ ਪੰਥਕ ਵਿਚਾਰ ਚਰਚਾ ਕੀਤੀ ਗਈ | ਇਸ ਮੌਕੇ ਗਿਆਨੀ ਅਮਰ ਸਿੰਘ ਦਸਮੇਸ਼ ਕੰਬਾਈਨ, ਮੈਨੇਜਿੰਗ ਡਾਇਰੈਕਟਰ ਸਹਿਕਾਰੀ ਮੰਡੀਕਰਨ ਸਭਾ ਮਲੇਰਕੋਟਲਾ ਜਥੇਦਾਰ ਹਰਬੰਸ ਸਿੰਘ ਚੌਦਾਂ, ਉੱਘੇ ਪੰਥਕ ਢਾਡੀ ਬਲਿਹਾਰ ਸਿੰਘ ਢੀਂਡਸਾ, ਸੀ.ਐਮ.ਐਸ. ਮਲੇਰਕੋਟਲਾ ਦੇ ਉਪ ਚੇਅਰਮੈਨ ਪ੍ਰਦੱਮਣ ਸਿੰਘ ਸਿੱਧੂ ਦਲੇਲਗੜ੍ਹ, ਪ੍ਰਧਾਨ ਦਲਬਾਰਾ ਸਿੰਘ ਚਹਿਲ, ਸੀਨੀਅਰ ਆਗੂ ਸਰਪੰਚ ਸਤਿੰਦਰ ਸਿੰਘ ਸੇਹਕੇ, ਚੇਅਰਮੈਨ ਡਾ. ਪਰਮਜੀਤ ਸਿੰਘ ਗੁਆਰਾ, ਉੱਘੇ ਸਿੱਖ ਬੁੱਧੀਜੀਵੀ ਜਥੇਦਾਰ ਅਮਰੀਕ ਸਿੰਘ ਨਾਰੀਕੇ, ਸਾਬਕਾ ਚੇਅਰਮੈਨ ਗੁਰਜੀਤ ਸਿੰਘ ਸਿੱਧੂ ਬਘਰੌਲ, ਡਾ. ਕੁਲਦੀਪ ਸਿੰਘ ਭੁੱਲਰ, ਡਾਇਰੈਕਟਰ ਜਥੇਦਾਰ ਸੇਰ ਸਿੰਘ ਭੋਗੀਵਾਲ, ਸਰਪੰਚ ਬੱਗਾ ਸਿੰਘ ਖੜਕੇਵਾਲ, ਸਰਪੰਚ ਚਮਕੌਰ ਸਿੰਘ ਭੈਣੀ ਖ਼ੁਰਦ, ਸਾਬਕਾ ਸਰਪੰਚ ਗੁਰਪ੍ਰੀਤ ਸਿੰਘ ਕੁੱਪ ਕਲਾਂ, ਪ੍ਰਧਾਨ ਜਰਨੈਲ ਸਿੰਘ ਭੋਗੀਵਾਲ, ਜਥੇਦਾਰ ਗੁਰਦੇਵ ਸਿੰਘ ਸੰਗਾਲਾ, ਇਕਬਾਲ ਸਿੰਘ ਬੋੜ੍ਹਹਾਈ ਕਲਾਂ, ਡਾ. ਜੀਵਨ ਸਿੰਘ ਮੁਬਾਰਕਪੁਰ ਚੁੰਘਾ ਆਦਿ ਸੀਨੀਅਰ ਆਗੂ ਹਾਜ਼ਰ ਸਨ |


Ad Position 22
No active advertisement
ਪਿਛਲੀ ਖ਼ਬਰ ਅੱਖਾਂ ਦਾ ਮੁਫ਼ਤ ਜਾਂਚ ਅਤੇ ਆਪ੍ਰੇਸ਼ਨ ਕੈਂਪ ਲਗਾਇਆ <br/> ਅਗਲੀ ਖ਼ਬਰ ਸਿਵਲ ਡਿਫੈਂਸ ਤਿਆਰੀ ਅਤੇ ਐਮਰਜੈਂਸੀ ਪ੍ਰਤੀਕਿਰਿਆ ਪ੍ਰਣਾਲੀ ਦੀ ਕੀਤੀ ਗਈ ਪ੍ਰਭਾਵਸ਼ਾਲੀ ਜਾਂਚ <br/>
Ad Position 24