31-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-04-2026

ਅੱਖਾਂ ਦਾ ਮੁਫ਼ਤ ਜਾਂਚ ਅਤੇ ਆਪ੍ਰੇਸ਼ਨ ਕੈਂਪ ਲਗਾਇਆ <br/>

Ad Position 21
No active advertisement
ਅਜੀਤ ਡੈਸਕ 25-04-2026
ਚੀਮਾ ਮੰਡੀ, 24 ਅਪ੍ਰੈਲ (ਗੁਰਜੀਤ ਸਿੰਘ ਚਹਿਲ, ਜਗਰਾਜ ਮਾਨ)-ਸੰਤ ਅਤਰ ਸਿੰਘ ਮਸਤੂਆਣਾ ਸਾਹਿਬ ਵਾਲਿਆਂ ਦੀ ਨਿੱਘੀ ਯਾਦ ਨੂੰ ਸਮਰਪਿਤ ਨਿਸ਼ਕਾਮ ਸੇਵਾ ਸੰਸਥਾ ਅਤੇ ਗੁਰਦੁਆਰਾ ਨਾਨਕਸਰ ਸਾਹਿਬ ਚੀਮਾ ਵੱਲੋਂ ਸੰਕਰਾ ਅੱਖਾਂ ਦਾ ਹਸਪਤਾਲ ਲੁਧਿਆਣਾ ਦੇ ਮਾਹਿਰ ਡਾਕਟਰਾਂ ਦੀ ਟੀਮ ਵੱਲੋਂ ਅੱਖਾਂ ਦਾ ਮੁਫ਼ਤ ਜਾਚ ਅਤੇ ਅਪ੍ਰੇਸ਼ਨ ਕੈਪ ਲਗਾਇਆ ਗਿਆ | ਇਸ ਕੈਪ ਸੰਬੰਧੀ ਜਾਣਕਾਰੀ ਦਿੰਦਿਆਂ ਸਮਾਜ ਸੇਵੀ ਬਿੱਟੂ ਬੀਰ ਕਲਾ ਨੇ ਦੱਸਿਆ ਕਿ ਹਰ ਮਹੀਨੇ ਦੀ 21 ਤਰੀਕ ਨੂੰ ਗੁ. ਨਾਨਕਸਰ ਸਾਹਿਬ ਚੀਮਾ ਵਿਖੇ ਇਹ ਕੈਪ ਲਗਾਇਆ ਜਾਂਦਾ ਹੈ, ਜਿਸ ਦੌਰਾਨ ਮੁਫ਼ਤ ਓ ਪੀ ਡੀ, ਚਿੱਟੇ ਮੋਤੀਏ ਨਾਲ ਪੀੜਤ ਮਰੀਜ਼ਾਂ ਦੇ ਮੁਫ਼ਤ ਅਪ੍ਰੇਸ਼ਨ, ਮੁਫ਼ਤ ਲੈਂਜ਼ ਅਤੇ ਮੁਫ਼ਤ ਦਵਾਈਆਂ ਦਿੱਤੀਆਂ ਜਾਂਦੀਆਂ ਹਨ | ਉਨ੍ਹਾਂ ਦੱਸਿਆ ਕਿ ਇਸ ਕੈਪ ਦੌਰਾਨ 40 ਮਰੀਜ਼ਾਂ ਦੀ ਮੁਫ਼ਤ ਲੈਂਜ਼ ਪਵਾਉਣ ਲਈ ਚੋਣ ਕੀਤੀ ਗਈ ਅਤੇ 300 ਦੇ ਕਰੀਬ ਮਰੀਜ਼ਾਂ ਦੀਆਂ ਬਿਮਾਰੀਆਂ ਦੀ ਜਾਚ ਕਰਕੇ ਮੁਫ਼ਤ ਦਵਾਈ ਵੀ ਦਿੱਤੀ ਗਈ | ਇਸ ਮੌਕੇ ਸ਼ੰਕਰਾ ਅੱਖਾਂ ਦਾ ਹਸਪਤਾਲ ਲੁਧਿਆਣਾ ਦੇ ਮਾਹਿਰ ਡਾਕਟਰਾਂ ਤੋਂ ਇਲਾਵਾ ਗੁਰਜੰਟ ਸਿੰਘ ਚੀਮਾ ਸਾਹਿਬ, ਹਰਕੇਸ ਸਿੰਘ ਤੋਗਾਵਾਲ, ਪਿਆਰਾ ਸਿੰਘ ਬੱਲਰਾ, ਹਰਭਗਵਾਨ ਸਰਮਾ, ਦਾਰਾ ਸਿੰਘ, ਨਾਹਰ ਸਿੰਘ, ਬਲਬੀਰ ਸਿੰਘ, ਸੁਖਦੇਵ ਸਿੰਘ ਬੀਰ ਕਲਾਂ ਤੋ ਇਲਾਵਾ ਭਾਰੀ ਗਿਣਤੀ 'ਚ ਵੱਖ ਵੱਖ ਬਿਮਾਰੀਆਂ ਤੋ ਪੀੜਤ ਮਰੀਜ਼ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਛਾਜਲੀ 'ਚ ਪਾਣੀ ਦੀ ਨਿਕਾਸੀ ਅਤੇ ਸਟੇਡੀਅਮ ਪ੍ਰੋਜੈਕਟ ਨੂੰ ਲੈ ਕੇ ਵਿਵਾਦ ਭਖਿਆ, ਪੰਚਾਇਤ ਅਤੇ ਸਮਰਾਓ ਪੱਤੀ ਆਹਮੋ-ਸਾਹਮਣ... ਅਗਲੀ ਖ਼ਬਰ ਗੁਰਦੁਆਰਾ ਹਾਅ-ਦਾ-ਨਾਅਰਾ ਸਾਹਿਬ ਮਲੇਰਕੋਟਲਾ ਵਿਖੇ ਪੰਥਕ ਅਕਾਲੀ ਲਹਿਰ ਵਲੋਂ ਅਹਿਮ ਮੀਟਿੰਗ <br/>
Ad Position 24