31-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-04-2026

ਛਾਜਲੀ 'ਚ ਪਾਣੀ ਦੀ ਨਿਕਾਸੀ ਅਤੇ ਸਟੇਡੀਅਮ ਪ੍ਰੋਜੈਕਟ ਨੂੰ ਲੈ ਕੇ ਵਿਵਾਦ ਭਖਿਆ, ਪੰਚਾਇਤ ਅਤੇ ਸਮਰਾਓ ਪੱਤੀ ਆਹਮੋ-ਸਾਹਮਣੇ <br/>

Ad Position 21
No active advertisement
ਅਜੀਤ ਡੈਸਕ 25-04-2026
ਛਾਜਲੀ, 24 ਅਪ੍ਰੈਲ (ਅਜਾਇਬ ਸਿੰਘ ਨੀਲੋਵਾਲ)-ਪਿੰਡ ਛਾਜਲੀ ਵਿੱਚ ਪਾਣੀ ਦੀ ਨਿਕਾਸੀ, ਸਟੇਡੀਅਮ ਦੇ ਵਿਕਾਸ ਕਾਰਜਾਂ ਨੂੰ ਲੈ ਕੇ ਪੰਚਾਇਤ ਅਤੇ ਸਮਰਾਓ ਪੱਤੀ ਵਿਚਕਾਰ ਚੱਲ ਰਿਹਾ ਵਿਵਾਦ ਹੁਣ ਗੰਭੀਰ ਰੂਪ ਧਾਰਨ ਕਰ ਗਿਆ ਹੈ | ਮਾਮਲਾ ਇਤਨਾ ਤਿੱਖਾ ਹੋ ਗਿਆ ਕਿ ਪਿੰਡ ਦੀ ਪੰਚਾਇਤ ਨੇ ਪ੍ਰਸ਼ਾਸਨ ਅਤੇ ਸਰਕਾਰ ਨੂੰ ਚੇਤਾਵਨੀ ਦਿੱਤੀ ਹੈ ਕਿ ਜੇਕਰ ਉਨ੍ਹਾਂ ਦੀ ਗੱਲ ਨਾ ਸੁਣੀ ਗਈ ਤਾਂ ਪੂਰੀ ਪੰਚਾਇਤ ਸਮੂਹਿਕ ਅਸਤੀਫ਼ਾ ਦੇ ਦੇਵੇਗੀ | ਸਰਪੰਚ ਗੁਰਬਿਆਸ ਸਿੰਘ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਹ ਇਮਾਨਦਾਰੀ ਨਾਲ ਪਿੰਡ ਦੇ ਵਿਕਾਸ ਲਈ ਕੰਮ ਕਰ ਰਹੇ ਹਨ ਅਤੇ ਕਿਸੇ ਵੀ ਵਿਅਕਤੀ ਨੂੰ ਸ਼ੱਕ ਹੈ ਤਾਂ ਉਹ ਆਰਟੀਆਈ ਰਾਹੀਂ ਸੂਚਨਾ ਲੈ ਕੇ ਜਾਂਚ ਕਰਵਾ ਸਕਦਾ ਹੈ | ਉਨ੍ਹਾਂ ਕਿਹਾ ਕਿ ਜੇਕਰ ਕਿਸੇ ਵੀ ਤਰ੍ਹਾਂ ਦੀ ਗ਼ਲਤੀ ਸਾਹਮਣੇ ਆਉਂਦੀ ਹੈ ਤਾਂ ਉਹ ਕਾਰਵਾਈ ਭੁਗਤਣ ਲਈ ਤਿਆਰ ਹਨ | ਪੰਚਾਇਤ ਦਾ ਦੋਸ਼ ਹੈ ਕਿ ਕੁਝ ਲੋਕਾਂ ਨੇ ਜਬਰੀ ਚੱਲਦਾ ਕੰਮ ਰੁਕਵਾਇਆ, ਮਿੱਟੀ ਅਤੇ ਮਸਾਲਾ ਖ਼ਰਾਬ ਕੀਤਾ ਅਤੇ ਪਾਣੀ ਛੱਡ ਕੇ ਲੱਖਾਂ ਰੁਪਏ ਦਾ ਨੁਕਸਾਨ ਕੀਤਾ | ਪੰਚਾਇਤ ਨੇ ਕਿਹਾ ਕਿ ਇਸ ਮਾਮਲੇ ਵਿੱਚ ਕਾਨੂੰਨੀ ਕਾਰਵਾਈ ਲਈ ਕੇਸ ਦਰਜ ਕਰਵਾਇਆ ਜਾਵੇਗਾ | ਦੂਜੇ ਪਾਸੇ ਸਮਰਾਓ ਪੱਤੀ ਦੇ ਲੋਕਾਂ ਨੇ ਦੋਸ਼ ਲਗਾਇਆ ਕਿ ਗੰਦੇ ਪਾਣੀ ਦੀ ਨਿਕਾਸੀ ਉਨ੍ਹਾਂ ਦੇ ਇਲਾਕੇ ਅਤੇ ਟੋਭੇ ਵੱਲ ਮੋੜੀ ਜਾ ਰਹੀ ਹੈ | ਉਨ੍ਹਾਂ ਕਿਹਾ ਕਿ ਸਟੇਡੀਅਮ ਵਿੱਚ ਉਨ੍ਹਾਂ ਦੀ ਪੱਤੀ ਦਾ ਵੀ ਹਿੱਸਾ ਹੈ, ਇਸ ਲਈ ਉਨ੍ਹਾਂ ਨੂੰ ਵੀ ਸਟੇਡੀਅਮ ਲਈ ਗੇਟ ਅਤੇ ਸਮਾਨ ਹੱਕ ਮਿਲਣੇ ਚਾਹੀਦੇ ਹਨ | ਵਿਵਾਦ ਕਾਰਨ ਪਿੰਡ ਵਿੱਚ ਕਰੋੜਾਂ ਰੁਪਏ ਦੇ ਵਿਕਾਸ ਪ੍ਰੋਜੈਕਟ ਜਿਵੇਂ ਸਟੇਡੀਅਮ, ਪਾਰਕ ਅਤੇ ਵਾਟਰ ਵਰਕਸ ਦੇ ਕੰਮ ਰੁਕੇ ਪਏ ਹਨ | ਦੋਹਾਂ ਧਿਰਾਂ ਨੇ ਆਪਣੇ-ਆਪਣੇ ਪੱਖ ਵਿੱਚ ਦਲੀਲਾਂ ਦਿੱਤੀਆਂ, ਪਰ ਪਿੰਡ ਦੇ ਬਜ਼ੁਰਗਾਂ ਅਤੇ ਸਿਆਣਿਆਂ ਨੇ ਮੰਗ ਕੀਤੀ ਕਿ ਮਾਮਲਾ ਬੈਠਕ ਰਾਹੀਂ ਸੁਲਝਾਇਆ ਜਾ ਸਕਦਾ ਹੈ | ਪ੍ਰਸ਼ਾਸਨਿਕ ਅਧਿਕਾਰੀਆਂ ਵੱਲੋਂ ਮੌਕੇ ਦਾ ਦੌਰਾ ਕਰ ਕੇ ਹੱਲ ਕੱਢਣ ਦੀ ਕੋਸ਼ਿਸ਼ ਕੀਤੀ ਗਈ ਹੈ, ਪਰ ਅਜੇ ਤੱਕ ਸਹਿਮਤੀ ਨਹੀਂ ਬਣ ਸਕੀ | ਪਿੰਡ ਵਾਸੀਆਂ ਨੂੰ ਉਮੀਦ ਹੈ ਕਿ ਜਲਦੀ ਹੀ ਸਮਝੌਤੇ ਰਾਹੀਂ ਵਿਕਾਸ ਕਾਰਜ ਮੁੜ ਸ਼ੁਰੂ ਹੋਣਗੇ |

Ad Position 22
No active advertisement
ਪਿਛਲੀ ਖ਼ਬਰ ਭੇਸ ਬਦਲ ਕੇ ਬਾਬਾ ਬਣਿਆ ਭਗੌੜਾ ਕਾਬੂ ਆਪਣਾ ਪਿੰਡ ਛੱਡ ਬਾਬਾ ਬਣ ਕੇ ਰਹਿ ਰਿਹਾ ਸੀ ਅਗਲੀ ਖ਼ਬਰ ਅੱਖਾਂ ਦਾ ਮੁਫ਼ਤ ਜਾਂਚ ਅਤੇ ਆਪ੍ਰੇਸ਼ਨ ਕੈਂਪ ਲਗਾਇਆ <br/>
Ad Position 24