ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-04-2026

ਬਾਲਦ ਕੈਂਚੀਆਂ ਪੁਲ ਹੇਠਲੀਆਂ ਸਮੱਸਿਆਵਾਂ ਦੇ ਤੁਰੰਤ ਹੱਲ ਕਰਨ ਲਈ ਐੱਸ.ਡੀ.ਐੱਮ ਵਲੋਂ ਕਾਰਜ ਸਾਧਕ ਅਫ਼ਸਰ ਨੂੰ ਭੇਜਿਆ ਪੱਤਰ

Ad Position 21
No active advertisement
ਅਜੀਤ ਡੈਸਕ 26-04-2026
ਭਵਾਨੀਗੜ੍ਹ, 25 ਅਪੈ੍ਰਲ (ਲਖਵਿੰਦਰ ਪਾਲ ਗਰਗ, ਰਣਧੀਰ ਸਿੰਘ ਫੱਗੂਵਾਲਾ)-ਸਥਾਨਕ ਬਾਲਦ ਕੈਂਚੀਆਂ ਵਿਖੇ ਨੈਸ਼ਨਲ ਹਾਈਵੇ 'ਤੇ ਬਣੇ ਓਵਰਬਿ੍ਜ ਹੇਠਾਂ ਸੜਕ 'ਚ ਪਏ ਵੱਡੇ-ਵੱਡੇ ਟੋਇਆ ਅਤੇ ਓਵਰਫ਼ਲੋ ਸੀਵਰੇਜ ਦੇ ਪਾਣੀ ਸਬੰਧੀ ਐਡਵੋਕੇਟ ਕਮਲ ਆਨੰਦ ਅਤੇ ਸਮਾਜ ਸੇਵੀ ਜਤਿੰਦਰ ਕਾਲੜਾ ਵੱਲੋਂ ਐਨ.ਐੱਚ. 7 ਲਈ ਭੇਜੇ ਗਏ ਲੀਗਲ ਨੋਟਿਸ ਸਬੰਧੀ ਐਸ.ਡੀ.ਐਮ ਵੱਲੋਂ ਕਾਰਜ ਸਾਧਕ ਅਫ਼ਸਰ ਨੂੰ ਪੱਤਰ ਭੇਜ ਕੇ ਸਮੱਸਿਆਵਾਂ ਦਾ ਹੱਲ ਕਰਨ ਲਈ ਹਦਾਇਤਾਂ ਜਾਰੀ ਕੀਤੀਆਂ | ਇਸ ਸਬੰਧੀ ਐਡਵੋਕੇਟ ਕਮਲ ਆਨੰਦ ਅਤੇ ਸਮਾਜ ਸੇਵੀ ਜਤਿੰਦਰ ਕਾਲੜਾ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਭੇਜੇ ਗਏ ਲੀਗਲ ਨੋਟਿਸ 'ਤੇ ਸਥਾਨਕ ਐਸ.ਡੀ.ਐਮ.ਮਨਜੀਤ ਕੌਰ ਵੱਲੋਂ ਕਾਰਵਾਈ ਕਰਦਿਆਂ ਹੋਏ ਨਗਰ ਕੌਂਸਲ ਦੇ ਕਾਰਜ ਸਾਧਕ ਅਫ਼ਸਰ ਨੂੰ ਲਿਖੇ ਪੱਤਰ ਵਿੱਚ ਦੱਸਿਆ ਗਿਆ ਹੈ ਕਿ ਨੈਸ਼ਨਲ ਹਾਈਵੇ ਦੇ ਟੁੱਟਣ ਦਾ ਕਾਰਨ ਅਤੇ ਇਸ ਹਾਈਵੇ ਦੇ ਨਾਲ ਬਣੇ ਡਰੇਨਜ਼ ਸਿਰਫ਼ ਮੀਂਹ ਦੇ ਪਾਣੀ ਦੀ ਨਿਕਾਸੀ ਲਈ ਸਨ, ਪਰ ਉਸ ਵਿਚ ਸ਼ਹਿਰ ਦੀਆਂ ਕਲੋਨੀਆਂ ਦੇ ਸੀਵਰੇਜ ਦਾ ਗੰਦਾ ਪਾਣੀ ਪੈਣ ਕਾਰਨ ਟੁੱਟ ਗਿਆ ਹੈ | ਇਸ ਸਮੱਸਿਆ ਦਾ ਪੂਰਨ ਤੌਰ 'ਤੇ ਹੱਲ ਨਗਰ ਕੌਂਸਲ ਵੱਲੋਂ ਹੀ ਕੀਤਾ ਜਾਣਾ ਹੈ | ਉਨ੍ਹਾਂ ਨੇ ਕਾਰਜ ਸਾਧਕ ਅਫ਼ਸਰ ਨੂੰ ਹਦਾਇਤਾਂ ਕੀਤੀਆਂ ਕਿ ਐਡਵੋਕੇਟ ਕਮਲ ਆਨੰਦ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੇ ਸਮਾਜ ਸੇਵੀ ਜਤਿੰਦਰ ਕਾਲੜਾ ਵੱਲੋਂ ਭੇਜੇ ਗਏ ਨੋਟਿਸ ਦਾ ਜਵਾਬ ਭੇਜ ਕੇ ਐਸ.ਡੀ.ਐਮ.ਦਫ਼ਤਰ ਨੂੰ ਸੂਚਿਤ ਕੀਤਾ ਜਾਵੇ | ਅਗਰ ਨਗਰ ਕੌਂਸਲ ਦੇ ਅਧਿਕਾਰੀਆਂ ਨੇ ਇਸ ਨਾਲ ਸਬੰਧਿਤ ਸਮੱਸਿਆਵਾਂ ਦਾ ਹੱਲ ਨਾ ਕੀਤਾ ਤਾਂ ਭਵਿੱਖ ਵਿਚ ਨਿਕਲਣ ਵਾਲੇ ਸਿੱਟਿਆਂ ਲਈ ਉਹ ਜ਼ਿੰਮੇਵਾਰ ਹੋਣਗੇ | ਦੂਜੇ ਪਾਸੇ, ਉਨ੍ਹਾਂ ਨੈਸ਼ਨਲ ਹਾਈਵੇਅ ਅਥਾਰਿਟੀ ਆਫ਼ ਇੰਡੀਆ 'ਤੇ ਵੀ ਸਵਾਲ ਚੁੱਕੇ ਹਨ ਕਿ ਸੜਕ ਬਣਾਉਣਾ ਅਤੇ ਉਸ ਦੀ ਸਾਂਭ-ਸੰਭਾਲ ਕਰਨਾ ਉਨ੍ਹਾਂ ਦੀ ਸੰਵਿਧਾਨਕ ਜ਼ਿੰਮੇਵਾਰੀ ਹੈ | ਉਨ੍ਹਾਂ ਮੰਗ ਕੀਤੀ ਕਿ ਨਗਰ ਕੌਂਸਲ ਸੀਵਰੇਜ ਦੇ ਪਾਣੀ ਨੂੰ ਹਾਈਵੇਅ ਦੀਆਂ ਨਾਲੀਆਂ ਵਿੱਚ ਜਾਣ ਤੋਂ ਰੋਕਣ ਲਈ ਵੱਖਰਾ ਪ੍ਰਬੰਧ ਕਰੇ ਅਤੇ ਨੈਸ਼ਨਲ ਹਾਈਵੇਅ ਅਥਾਰਿਟੀ ਆਫ਼ ਇੰਡੀਆ ਤੁਰੰਤ ਸੜਕ ਨੂੰ ਬਣਾਏ ਅਤੇ ਲਾਪਰਵਾਹੀ ਕਰਨ ਵਾਲੇ ਅਧਿਕਾਰੀਆਂ ਖ਼ਿਲਾਫ਼ ਤੁਰੰਤ ਕਾਰਵਾਈ ਕਰੇ | ਇਸ ਸਬੰਧੀ ਐਡਵੋਕੇਟ ਕਮਲ ਆਨੰਦ ਨੇ ਸਖ਼ਤ ਲਹਿਜ਼ੇ ਵਿਚ ਚਿਤਾਵਨੀ ਦਿੱਤੀ ਕਿ ਜੇਕਰ ਆਉਣ ਵਾਲੇ ਦਿਨਾਂ ਵਿੱਚ ਸੜਕ ਦੀ ਮੁਰੰਮਤ ਅਤੇ ਪਾਣੀ ਦੀ ਨਿਕਾਸੀ ਦਾ ਕੰਮ ਜਲਦੀ ਸ਼ੁਰੂ ਨਾ ਕੀਤਾ, ਤਾਂ ਉਹ ਦੋਵਾਂ ਵਿਭਾਗਾਂ ਖ਼ਿਲਾਫ਼ ਪਟੀਸ਼ਨ ਦਾਇਰ ਕਰਨਗੇ |
Ad Position 22
No active advertisement
ਪਿਛਲੀ ਖ਼ਬਰ ਕੈਂਬਿ੍ਜ਼ ਸਕੂਲ ਸੰਗਰੂਰ ਦੇ ਵਿਦਿਆਰਥੀਆਂ ਨੰੂ ਸਿਹਤ ਪ੍ਰਤੀ ਕੀਤਾ ਜਾਗਰੂਕ ਅਗਲੀ ਖ਼ਬਰ ਭਵਾਨੀਗੜ੍ਹ ਟਰੱਕ ਯੂਨੀਅਨ ਹੋਈ ਦੌਫ਼ਾੜ, ਬਣੇ 2 ਪ੍ਰਧਾਨ, ਪੁਲਿਸ ਨੇ ਲਵਲੀ ਕਾਕੜਾ ਨੂੰ ਚੁੱਕਿਆ
Ad Position 24
No active advertisement