ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-04-2026

ਕੈਂਬਿ੍ਜ਼ ਸਕੂਲ ਸੰਗਰੂਰ ਦੇ ਵਿਦਿਆਰਥੀਆਂ ਨੰੂ ਸਿਹਤ ਪ੍ਰਤੀ ਕੀਤਾ ਜਾਗਰੂਕ

Ad Position 21
No active advertisement
ਅਜੀਤ ਡੈਸਕ 26-04-2026
ਸੰਗਰੂਰ, 25 ਅਪ੍ਰੈਲ (ਸੁਖਵਿੰਦਰ ਸਿੰਘ ਫੁੱਲ)-ਕੈਂਬਿ੍ਜ ਇੰਟਰਨੈਸ਼ਨਲ ਸਕੂਲ ਵਿੱਚ ਵਿਦਿਆਰਥੀਆਂ ਵਿੱਚ ਸਿਹਤ ਅਤੇ ਸਫ਼ਾਈ ਪ੍ਰਤੀ ਜਾਗਰੂਕਤਾ ਪੈਦਾ ਕਰਨ ਦੇ ਉਦੇਸ਼ ਨਾਲ Tਹੈਲਥ ਐਂਡ ਹਾਈਜੀਨ ਸੈਮੀਨਾਰU ਸਕੂਲ ਪਿ੍ੰਸੀਪਲ ਮਨਦੀਪ ਛੰਨਾ ਦੀ ਅਗਵਾਈ ਹੇਠ ਬੜੇ ਉਤਸ਼ਾਹ ਨਾਲ ਕਰਵਾਇਆ ਗਿਆ | ਇਸ ਸੈਮੀਨਾਰ ਦੌਰਾਨ ਵਿਦਿਆਰਥੀਆਂ ਨੂੰ ਤੰਦਰੁਸਤ ਜੀਵਨ ਲਈ ਨਿਯਮਿਤ ਕਸਰਤ, ਸੰਤੁਲਿਤ ਅਤੇ ਪੌਸ਼ਟਿਕ ਭੋਜਨ, ਨਿੱਜੀ ਸਫ਼ਾਈ, ਆਲੇ-ਦੁਆਲੇ ਦੀ ਸਫ਼ਾਈ ਅਤੇ ਸੁਰੱਖਿਆ ਦੇ ਨਿਯਮਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ | ਇਸ ਸਮਾਗਮ ਵਿੱਚ ਸਕੂਲ ਪਿ੍ੰਸੀਪਲ ਮਨਦੀਪ ਛੰਨਾ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਚੰਗੀ ਸਿਹਤ ਹੀ ਜੀਵਨ ਦੀ ਸਭ ਤੋਂ ਵੱਡੀ ਪੂੰਜੀ ਹੈ | ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਸਿਰਫ਼ ਪੜ੍ਹਾਈ ਵਿੱਚ ਹੀ ਨਹੀਂ, ਸਗੋਂ ਆਪਣੀ ਸਿਹਤ ਅਤੇ ਸਫ਼ਾਈ ਵੱਲ ਵੀ ਬਰਾਬਰ ਧਿਆਨ ਦੇਣਾ ਚਾਹੀਦਾ ਹੈ | ਜੇ ਬੱਚੇ ਛੋਟੀ ਉਮਰ ਤੋਂ ਹੀ ਸਿਹਤਮੰਦ ਆਦਤਾਂ ਅਪਣਾਉਣਗੇ ਤਾਂ ਉਹ ਭਵਿੱਖ ਵਿੱਚ ਇੱਕ ਚੰਗੇ, ਨਿਰੋਗ ਅਤੇ ਜ਼ਿੰਮੇਵਾਰ ਨਾਗਰਿਕ ਬਣ ਸਕਣਗੇ | ਉਨ੍ਹਾਂ ਵਿਦਿਆਰਥੀਆਂ ਨੂੰ ਰੋਜ਼ਾਨਾ ਕਸਰਤ ਕਰਨ, ਜੰਕ ਫੂਡ ਤੋਂ ਦੂਰ ਰਹਿਣ ਅਤੇ ਸਫ਼ਾਈ ਨੂੰ ਆਪਣੀ ਰੋਜ਼ਾਨਾ ਦੀ ਆਦਤ ਬਣਾਉਣ ਲਈ ਪ੍ਰੇਰਿਤ ਕੀਤਾ | ਜਿਸ ਤੋਂ ਬਾਅਦ ਸਕੂਲ ਚੇਅਰਮੈਨ ਇੰਜੀਨੀਅਰ ਸ਼ਿਵ ਆਰੀਆ ਨੇ ਕਿਹਾ ਕਿ ਸਿਹਤਮੰਦ ਮਨ ਅਤੇ ਸਰੀਰ ਤੋਂ ਹੀ ਸਫਲਤਾ ਦੀ ਸ਼ੁਰੂਆਤ ਹੁੰਦੀ ਹੈ | ਉਨ੍ਹਾਂ ਕਿਹਾ ਕਿ ਅੱਜ ਦੇ ਸਮੇਂ ਵਿੱਚ ਬੱਚਿਆਂ ਨੂੰ ਮੋਬਾਈਲ ਅਤੇ ਗੈਰ-ਸਿਹਤਮੰਦ ਜੀਵਨ ਸ਼ੈਲੀ ਤੋਂ ਦੂਰ ਰੱਖ ਕੇ ਖੇਡਾਂ, ਯੋਗਾ ਅਤੇ ਸਰੀਰਕ ਗਤੀਵਿਧੀਆਂ ਵੱਲ ਪ੍ਰੇਰਿਤ ਕਰਨਾ ਬਹੁਤ ਜ਼ਰੂਰੀ ਹੈ | ਉਨ੍ਹਾਂ ਇਹ ਵੀ ਕਿਹਾ ਕਿ ਸਕੂਲ ਹਮੇਸ਼ਾ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਅਜਿਹੇ ਜਾਗਰੂਕਤਾ ਪ੍ਰੋਗਰਾਮ ਕਰਵਾਉਂਦਾ ਰਹੇਗਾ | ਸਕੂਲ ਪ੍ਰੈਜ਼ੀਡੈਂਟ ਡਾਕਟਰ ਸੀਮਾ ਅਰੋੜਾ ਨੇ ਆਪਣੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਸਫ਼ਾਈ ਸਿਰਫ਼ ਵਿਅਕਤੀਗਤ ਨਹੀਂ, ਸਗੋਂ ਸਮਾਜਿਕ ਜ਼ਿੰਮੇਵਾਰੀ ਵੀ ਹੈ |
Ad Position 22
No active advertisement
ਪਿਛਲੀ ਖ਼ਬਰ ਮਸਤੂਆਣਾ ਸਾਹਿਬ ਨਜ਼ਦੀਕ ਸਰਕਾਰੀ ਹੋਮਿਓਪੈਥਿਕ ਮੈਡੀਕਲ ਕਾਲਜ ਅਤੇ ਹਸਪਤਾਲ ਬਣਾਉਣ ਸੰਬੰਧੀ ਸਰਕਾਰ ਵਲੋਂ ਸਰਗਰਮੀਆਂ ਤੇਜ਼... ਅਗਲੀ ਖ਼ਬਰ ਬਾਲਦ ਕੈਂਚੀਆਂ ਪੁਲ ਹੇਠਲੀਆਂ ਸਮੱਸਿਆਵਾਂ ਦੇ ਤੁਰੰਤ ਹੱਲ ਕਰਨ ਲਈ ਐੱਸ.ਡੀ.ਐੱਮ ਵਲੋਂ ਕਾਰਜ ਸਾਧਕ ਅਫ਼ਸਰ ਨੂੰ ਭੇਜਿਆ ਪ...
Ad Position 24
No active advertisement