ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-04-2026

ਮਸਤੂਆਣਾ ਸਾਹਿਬ ਨਜ਼ਦੀਕ ਸਰਕਾਰੀ ਹੋਮਿਓਪੈਥਿਕ ਮੈਡੀਕਲ ਕਾਲਜ ਅਤੇ ਹਸਪਤਾਲ ਬਣਾਉਣ ਸੰਬੰਧੀ ਸਰਕਾਰ ਵਲੋਂ ਸਰਗਰਮੀਆਂ ਤੇਜ਼

Ad Position 21
No active advertisement
ਅਜੀਤ ਡੈਸਕ 26-04-2026
ਮਸਤੂਆਣਾ ਸਾਹਿਬ, 25 ਅਪ੍ਰੈਲ (ਦਮਦਮੀ)-ਪੰਜਾਬ ਸਰਕਾਰ ਵੱਲੋਂ ਮਸਤੂਆਣਾ ਸਾਹਿਬ ਦੇ ਨਜ਼ਦੀਕ ਸਰਕਾਰੀ ਹੋਮਿਓਪੈਥਿਕ ਮੈਡੀਕਲ ਕਾਲਜ ਅਤੇ ਹਸਪਤਾਲ ਬਣਾਉਣ ਸਬੰਧੀ ਸਰਗਰਮੀਆਂ ਵਿੱਚ ਤੇਜ਼ੀ ਲਿਆਉਣ ਨੂੰ ਲੈ ਕੇ ਇਲਾਕੇ ਦੇ ਨੇੜਲੇ ਪਿੰਡਾਂ ਦੇ ਲੋਕਾਂ ਵਿੱਚ ਕਾਫ਼ੀ ਖੁਸ਼ੀ ਦਾ ਇਜ਼ਹਾਰ ਕੀਤਾ ਜਾ ਰਿਹਾ ਹੈ | ਨੇੜਲੇ ਪਿੰਡ ਵਾਸੀਆਂ ਦਾ ਕਹਿਣਾ ਹੈ ਕਿ ਇਹ ਕਾਲਜ ਬਣਨ ਨਾਲ ਇਲਾਕੇ ਨੂੰ ਕਾਫ਼ੀ ਫ਼ਾਇਦਾ ਹੋਵੇਗਾ | ਬੇਸ਼ੱਕ ਅਜੇ ਇਸ ਹੋਮਿਓਪੈਥਿਕ ਕਾਲਜ ਲਈ ਬਿਲਡਿੰਗ ਤਿਆਰ ਨਹੀਂ ਹੋਈ, ਪਰ ਸਰਕਾਰ ਇਹ ਚਾਹੁੰਦੀ ਹੈ ਕਿ ਸੈਸ਼ਨ 2027-2028 ਦੀਆਂ ਕਲਾਸਾਂ ਸ਼ੁਰੂ ਕੀਤੀਆਂ ਜਾਣ ਤਾਂ ਜੋ ਆਉਣ ਵਾਲੀਆਂ ਚੋਣਾਂ ਦੌਰਾਨ ਆਮ ਆਦਮੀ ਪਾਰਟੀ ਨੂੰ ਇਸ ਦਾ ਲਾਭ ਮਿਲ ਸਕੇ | ਡਾਕਟਰ ਏ. ਐੱਸ. ਮਾਨ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਸਬੰਧੀ ਪੰਜਾਬ ਸਰਕਾਰ ਵੱਲੋਂ ਕੁਮਾਰ ਰਾਹੁਲ, ਆਈ.ਏ.ਐਸ. ਪ੍ਰਮੁੱਖ ਸਕੱਤਰ ਨੇ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਨੂੰ ਪੱਤਰ ਲਿਖ ਕੇ ਇਸ ਹੋਮਿਓਪੈਥਿਕ ਮੈਡੀਕਲ ਕਾਲਜ ਦੇ ਸੈਸ਼ਨ ਸ਼ੁਰੂ ਕਰਨ ਲਈ ਕਿਹਾ ਗਿਆ ਹੈ ਅਤੇ ਟੈਂਪਰੇਰੀ ਤੌਰ ਤੇ ਕਿਸੇ ਇਮਾਰਤ ਦਾ ਪ੍ਰਬੰਧ ਕਰਕੇ ਉਸ ਵਿੱਚ 60 ਸੀਟਾਂ ਲਈ ਦਾਖ਼ਲਾ ਕੀਤਾ ਜਾਵੇ | ਉੱਧਰ ਜ਼ਿਲੇ੍ਹ ਦੇ ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਚਾਬਾ ਨੇ ਪੰਜਾਬ ਸਰਕਾਰ ਦੇ ਹੁਕਮਾਂ ਤਹਿਤ ਪੰਜਾਬ ਰਾਜ ਵਿੱਚ ਨਵਾਂ ਸਰਕਾਰੀ ਹੋਮਿਓਪੈਥਿਕ ਮੈਡੀਕਲ ਕਾਲਜ ਅਤੇ ਹਸਪਤਾਲ ਪਿੰਡ ਚੰਗਾਲ ਜ਼ਿਲ੍ਹਾ ਸੰਗਰੂਰ ਲਈ ਟੈਂਪਰੇਰੀ ਤੌਰ ਤੇ ਹੋਮਿਓਪੈਥਿਕ ਮੈਡੀਕਲ ਕਾਲਜ ਸਥਾਪਤ ਕਰਨ ਲਈ ਲੋੜੀਂਦੀ ਜਗ੍ਹਾ ਉਪਲਬਧ ਕਰਵਾਉਣ ਸਬੰਧੀ ਅਕਾਲ ਕਾਲਜ ਕੌਂਸਲ ਮਸਤੂਆਣਾ ਸਾਹਿਬ ਨੂੰ ਪੱਤਰ ਲਿਖਿਆ ਹੈ ਕਿ ਨਵਾਂ ਸਰਕਾਰੀ ਹੋਮਿਓਪੈਥਿਕ ਮੈਡੀਕਲ ਕਾਲਜ ਅਤੇ ਹਸਪਤਾਲ ਚੰਗਾਲ ਵਿਖੇ ਸਥਾਪਤ ਕਰਨ ਸਬੰਧੀ ਬਿਲਡਿੰਗ ਦੀ ਉਸਾਰੀ ਸਬੰਧੀ ਫ਼ੰਡਾਂ ਦਾ ਉਪਬੰਧ ਕਰਵਾਉਣ ਲਈ ਵੱਖ ਵੱਖ ਅਥਾਰਿਟੀਜ਼ ਨਾਲ ਕਾਰਵਾਈ ਚੱਲ ਰਹੀ ਹੈ, ਜਿਸ ਦੀ ਬਿਲਡਿੰਗ ਤਿਆਰ ਹੋਣ ਵਿੱਚ ਸਮਾਂ ਲੱਗੇਗਾ | ਨਵਾਂ ਅਕੈਡਮਿਕ ਸੈਸ਼ਨ ਸਾਲ 2027-2028 ਤੋਂ ਪਹਿਲੇ ਬੈਚ ਦਾ ਸੈਸ਼ਨ ਸ਼ੁਰੂ ਕਰਨ ਲਈ ਹੋਮਿਉਪੈਥੀ ਮੈਡੀਕਲ ਕਾਲਜ ਲਈ ਘੱਟੋ ਘੱਟ 12 ਕਮਰਿਆਂ ਦੀ ਜ਼ਰੂਰਤ ਹੈ, ਜੋ ਕਿ ਚੰਗੀ ਹਾਲਤ ਵਿੱਚ ਅਤੇ ਬਿਨਾਂ ਕਿਸੇ ਕੀਮਤ ਤੋਂ ਉਪਲਬਧ ਹੋਣ, ਲੋੜੀਂਦੇ ਹਨ | ਉਨ੍ਹਾਂ ਕੌਂਸਲ ਵੱਲੋਂ ਨਿਯਮਾਂ ਅਧੀਨ ਬਣਦੀ ਸਹਿਮਤੀ ਦੇਣ ਦੀ ਮੰਗ ਕੀਤੀ ਗਈ ਹੈ | ਜਿਸ ਤੇ ਅਕਾਲ ਕਾਲਜ ਕੌਂਸਲ ਮਸਤੂਆਣਾ ਸਾਹਿਬ ਦੇ ਪ੍ਰਬੰਧਕਾਂ ਵੱਲੋਂ ਖੁਸ਼ੀ ਦਾ ਇਜ਼ਹਾਰ ਕਰਦਿਆਂ ਇਹ ਫੈਸਲਾ ਕੀਤਾ ਗਿਆ ਕਿ ਜੇਕਰ ਪੰਜਾਬ ਸਰਕਾਰ ਵੱਲੋਂ ਮਸਤੂਆਣਾ ਸਾਹਿਬ ਦੇ ਨਜ਼ਦੀਕ ਚੰਗਾਲ ਵਿਖੇ ਨਵਾਂ ਸਰਕਾਰੀ ਹੋਮਿਓਪੈਥਿਕ ਮੈਡੀਕਲ ਕਾਲਜ ਅਤੇ ਹਸਪਤਾਲ ਸਥਾਪਿਤ ਕੀਤਾ ਜਾ ਰਿਹਾ ਹੈ, ਜੋ ਕਿ ਬਹੁਤ ਹੀ ਸ਼ਲਾਘਾਯੋਗ ਕਦਮ ਹੈ | ਅਕਾਲ ਕਾਲਜ ਕੌਂਸਲ ਇਸ ਕਾਰਜ ਲਈ ਹਰ ਸੰਭਵ ਸਹਿਯੋਗ ਦੇਣ ਲਈ ਵਚਨਬੱਧ ਹੈ | ਇਸ ਸਬੰਧੀ ਜੋ ਸਰਕਾਰ ਵੱਲੋਂ 12 ਕਮਰਿਆਂ ਦੀ ਮੰਗ ਕੀਤੀ ਗਈ ਹੈ | ਅਕਾਲ ਕਾਲਜ ਕੌਂਸਲ ਦੇ ਪ੍ਰਬੰਧਕਾਂ ਵੱਲੋਂ ਸੰਤ ਅਤਰ ਸਿੰਘ ਗੁਰਸਾਗਰ ਮਸਤੂਆਣਾ ਟਰੱਸਟ ਅਧੀਨ ਚੱਲ ਰਹੀਆਂ ਵੱਖ ਵੱਖ ਵਿੱਦਿਅਕ ਸੰਸਥਾਵਾਂ ਜਿਵੇਂ ਕਿ ਅਕਾਲ ਕਾਲਜ ਆਫ਼ ਐਜੂਕੇਸ਼ਨ ਅਤੇ ਅਕਾਲ ਕਾਲਜ ਆਫ਼ ਫਾਰਮੇਸੀ ਵਿੱਚੋਂ 12 ਕਮਰੇ ਅਤੇ ਲੈਬਾਂ ਦੇਣ ਦੀ ਪੇਸ਼ਕਸ਼ ਕੀਤੀ ਗਈ ਹੈ | ਇੱਥੇ ਇਹ ਵੀ ਜ਼ਿਕਰਯੋਗ ਹੈ ਕਿ ਇਨ੍ਹਾਂ ਕਮਰਿਆਂ ਲਈ ਕਿਸੇ ਵੀ ਪ੍ਰਕਾਰ ਦੇ ਕੋਈ ਵੀ ਚਾਰਜਜ਼ ਨਹੀਂ ਲਏ ਜਾਣਗੇ | ਇਸ ਤੋਂ ਇਲਾਵਾ ਕੌਂਸਲ ਸਕੱਤਰ ਜਸਵੰਤ ਸਿੰਘ ਖਹਿਰਾ ਨੇ ਕਿਹਾ ਕਿ ਇਸ ਕਾਲਜ ਅਤੇ ਹਸਪਤਾਲ ਲਈ ਕੌਂਸਲ ਵੱਲੋਂ ਹਰ ਪ੍ਰਕਾਰ ਦਾ ਸਹਿਯੋਗ ਦਿੱਤਾ ਜਾਵੇਗਾ |
Ad Position 22
No active advertisement
ਪਿਛਲੀ ਖ਼ਬਰ ਹਲਕੇ ਹੋਏ ਲਾਵਾਰਿਸ ਕੁੱਤੇ ਨੇ ਅੱਧੀ ਦਰਜਨ ਪੁਰਸ਼ਾਂ ਤੇ ਮਹਿਲਾਵਾਂ ਨੂੰ ਕੀਤਾ ਜ਼ਖ਼ਮੀ ਅਗਲੀ ਖ਼ਬਰ ਕੈਂਬਿ੍ਜ਼ ਸਕੂਲ ਸੰਗਰੂਰ ਦੇ ਵਿਦਿਆਰਥੀਆਂ ਨੰੂ ਸਿਹਤ ਪ੍ਰਤੀ ਕੀਤਾ ਜਾਗਰੂਕ
Ad Position 24
No active advertisement