ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-04-2026

ਬਨੀ ਖੈਰਾ ਪੰਜਾਬ ਕਾਂਗਰਸ ਐੱਸ.ਸੀ. ਵਿਭਾਗ ਦੇ ਸੂਬਾ ਵਰਕਿੰਗ ਚੇਅਰਮੈਨ ਬਣੇ

Ad Position 21
No active advertisement
ਅਜੀਤ ਡੈਸਕ 26-04-2026
ਸ਼ੇਰਪੁਰ, 25 ਅਪੈ੍ਰਲ (ਦਰਸ਼ਨ ਸਿੰਘ ਖੇੜੀ)-ਵਿਧਾਨ ਸਭਾ ਹਲਕਾ ਮਹਿਲ ਕਲਾਂ ਦੇ ਸੀਨੀਅਰ ਕਾਂਗਰਸੀ ਨੌਜਵਾਨ ਆਗੂ ਬਨੀ ਖੈਰਾ ਨੂੰ ਪੰਜਾਬ ਕਾਂਗਰਸ ਦੇ ਐੱਸ.ਸੀ. ਵਿਭਾਗ ਦਾ ਸੂਬਾ ਵਰਕਿੰਗ ਚੇਅਰਮੈਨ ਲੱਗਣ ਤੇ ਹਲਕਾ ਮਹਿਲ ਕਲਾਂ ਦੇ ਕਾਂਗਰਸੀ ਵਰਕਰਾਂ ਤੇ ਆਗੂਆਂ ਵਿਚ ਖ਼ੁਸ਼ੀ ਦੀ ਲਹਿਰ ਦੌੜ ਗਈ ਹੈ | ਨੌਜਵਾਨ ਸੀਨੀਅਰ ਕਾਂਗਰਸੀ ਆਗੂ ਡਾਕਟਰ ਲਖਵਿੰਦਰ ਸਿੰਘ ਟਿੱਬਾ ਨੇ ਕਿਹਾ ਕਿ ਜਦੋਂ ਤੋਂ ਬਨੀ ਖੈਰਾ ਨੇ ਹਲਕਾ ਮਹਿਲ ਕਲਾਂ ਅੰਦਰ ਜਨਤਾ ਨਾਲ ਸੰਪਰਕ ਮੁਹਿੰਮ ਚਲਾਈ ਹੈ ਉਸ ਸਮੇਂ ਤੋਂ ਹੀ ਨੌਜਵਾਨ ਪੀੜ੍ਹੀ ਕਾਂਗਰਸ ਪਾਰਟੀ ਨਾਲ ਵੱਡੀ ਗਿਣਤੀ ਵਿਚ ਜੁੜੀ ਹੈ | ਉਨ੍ਹਾਂ ਅੱਗੇ ਕਿਹਾ ਕਿ ਨੌਜਵਾਨ ਆਗੂ ਬੰਨੀ ਖੈਰਾ ਨੇ ਕਿਸਾਨਾਂ, ਮਜ਼ਦੂਰਾਂ, ਵਿਉਪਾਰੀਆਂ, ਲੋੜਵੰਦਾਂ ਅਤੇ ਮੁਲਾਜ਼ਮ ਵਰਗ ਨਾਲ ਰਾਬਤਾ ਕਾਇਮ ਕਰਕੇ ਅਤੇ ਪੂਰੀ ਮਿਹਨਤ ਨਾਲ ਲਾਮਬੰਦੀ ਕਰਕੇ ਵਿਧਾਨ ਸਭਾ ਹਲਕਾ ਮਹਿਲ ਕਲਾਂ ਅੰਦਰ ਕਾਂਗਰਸ ਦੀ ਪਤਲੀ ਹੋਈ ਹਾਲਤ 'ਚ ਜਾਨ ਪਾ ਦਿੱਤੀ ਹੈ | ਹੁਣ ਵੱਡੀ ਜ਼ਿੰਮੇਵਾਰੀ ਮਿਲਣ ਨਾਲ ਪਾਰਟੀ ਨੂੰ ਹੋਰ ਮਜ਼ਬੂਤੀ ਮਿਲੇਗੀ |
Ad Position 22
No active advertisement
ਪਿਛਲੀ ਖ਼ਬਰ ਸ੍ਰੀ ਸਾਲਾਸਰ ਬਾਲਾ ਜੀ ਅਤੇ ਸ੍ਰੀ ਖਾਟੂ ਸ਼ਿਆਮ ਧਾਮ ਲਈ 115ਵੀਂ ਯਾਤਰਾ ਲਈ 2 ਬੱਸਾਂ ਰਵਾਨਾ ਅਗਲੀ ਖ਼ਬਰ ਲੈਬਾਰਟਰੀ ਐਸੋਸੀਏਸ਼ਨ ਨੇ ਸਾਲਾਨਾ ਮੀਟਿੰਗ ਵਿੱਚ ਮੰਗਾਂ ਸੰਬੰਧੀ ਕੀਤੀ ਚਰਚਾ
Ad Position 24
No active advertisement