ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-04-2026

ਗੁਰਜੋਤ ਢੀਂਡਸਾ ਨੇ ਦਾਣਾ ਮੰਡੀ 'ਚ ਸੁਣੀਆਂ ਸਮੱਸਿਆਵਾਂ

Ad Position 21
No active advertisement
ਅਜੀਤ ਡੈਸਕ 26-04-2026
ਕੁੱਪ ਕਲਾਂ, 25 ਅਪ੍ਰੈਲ (ਸੁਖਜਿੰਦਰ ਸਿੰਘ ਝੱਲ)-ਵਿਧਾਨ ਸਭਾ ਹਲਕਾ ਅਮਰਗੜ੍ਹ ਨਾਲ ਸਬੰਧਿਤ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਅਤੇ ਸੋਸ਼ਲ ਮੀਡੀਆ ਪੰਜਾਬ ਦੇ ਚੇਅਰਮੈਨ ਗੁਰਜੋਤ ਸਿੰਘ ਢੀਂਡਸਾ ਦੁੱਗਰੀ ਵੱਲੋਂ ਕੁੱਪ ਕਲਾਂ ਦੀ ਅਨਾਜ ਮੰਡੀ ਵਿਖੇ ਪਹੰੁਚ ਕੇ ਕਿਸਾਨ, ਮਜ਼ਦੂਰ ਅਤੇ ਆੜ੍ਹਤੀਆਂ ਦੀਆਂ ਸਮੱਸਿਆਵਾਂ ਸੁਣਦਿਆਂ ਉਨ੍ਹਾਂ ਨੂੰ ਸਰਕਾਰ ਬਣਨ 'ਤੇ ਹੱਲ ਕਰਾਉਣ ਦਾ ਭਰੋਸਾ ਦਿੱਤਾ | ਗੁਰਜੋਤ ਢੀਂਡਸਾ ਨੇ ਆਖਿਆ ਕਿ ਮੰਡੀਆਂ ਅੰਦਰ ਕਣਕ ਦੀ ਆਮਦ ਭਾਵੇਂ ਅਪ੍ਰੈਲ ਦੇ ਪਹਿਲੇ ਹਫ਼ਤੇ ਤੋਂ ਸ਼ੁਰੂ ਹੋ ਚੁੱਕੀ ਹੈ ਪਰ ਇਹ ਸਭ ਕੇ ਬਾਵਜੂਦ ਪੰਜਾਬ ਸਰਕਾਰ ਵੱਲੋਂ ਕੋਈ ਪੁਖ਼ਤਾ ਪ੍ਰਬੰਧ ਨਾ ਕਰਨਾ ਹੀ ਕਿਸਾਨ , ਮਜ਼ਦੂਰ ਅਤੇ ਆੜ੍ਹਤੀਆਂ ਦੀ ਪਰੇਸ਼ਾਨੀ ਦਾ ਸਬੱਬ ਬਣਿਆ ਹੋਇਆ ਹੈ, ਕਿਸਾਨਾਂ ਨੂੰ ਮੰਡੀਆਂ ਵਿੱਚ ਵੱਧ ਸਮਾਂ ਬਿਤਾਉਣਾ ਪੈ ਰਿਹਾ ਹੈ, ਉੱਥੇ ਹੀ ਮਜ਼ਦੂਰਾਂ ਨੂੰ ਮਿਹਨਤ ਦਾ ਮੁੱਲ ਨਹੀਂ ਮਿਲ ਰਿਹਾ ਅਤੇ ਇਸ ਦੇ ਨਾਲ ਹੀ ਆੜ੍ਹਤੀ ਭਾਈਚਾਰਾ ਵੀ ਮਜਬੂਰੀਵੱਸ ਦਿਨ ਕਟੀ ਕਰਨ ਲਈ ਮਜਬੂਰ ਹੈ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਜਗਰੂਪ ਸਿੰਘ ਬਿੱਟੂ, ਬਲਾਕ ਕਾਂਗਰਸ ਪ੍ਰਧਾਨ ਲਾਲ ਸਿੰਘ ਤੋਲੇਵਾਲ , ਆੜ੍ਹਤੀਆ ਆਤਮਾ ਸਿੰਘ, ਕਿਸਾਨ ਲੱਖੀ ਸਿੰਘ ਕੁੱਪ ਕਲਾ, ਸੁਰਜਨ ਸਿੰਘ, ਗੁਰਵਿੰਦਰ ਸਿੰਘ, ਬੇਅੰਤੀ ਕੁੱਪ ਕਲਾਂ, ਕਿਸਾਨ ਬੱਗਾ ਸਿੰਘ ਅਤੇ ਕਾਲਾ ਸਾਬਕਾ ਪੰਚ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਬਿਜਲੀ ਦੇ ਲੱਗ ਰਹੇ ਕੱਟਾਂ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਵਲੋਂ ਐੱਸ.ਡੀ.ਓ. ਦਫ਼ਤਰ ਦਾ ਘਿਰਾਓ 28 ਨੂੰ ਅਗਲੀ ਖ਼ਬਰ ਸ੍ਰੀ ਸਾਲਾਸਰ ਬਾਲਾ ਜੀ ਅਤੇ ਸ੍ਰੀ ਖਾਟੂ ਸ਼ਿਆਮ ਧਾਮ ਲਈ 115ਵੀਂ ਯਾਤਰਾ ਲਈ 2 ਬੱਸਾਂ ਰਵਾਨਾ
Ad Position 24
No active advertisement