ਸੰਗਰੂਰ 25 ਅਪ੍ਰੈਲ (ਧੀਰਜ ਪਸੋਰੀਆ)-ਵਿਧਾਇਕਾ ਨਰਿੰਦਰ ਕੌਰ ਭਰਾਜ ਨੇ ਪਿੰਡ ਮਹਿਸਮਪੁਰ ਵਿਖੇ ਪੰਜ ਲੱਖ ਰੁਪਏ ਦੀ ਲਾਗਤ ਨਾਲ ਗਲੀਆਂ ਵਿੱਚ ਇੰਟਰਲਾਕ ਟਾਈਲ ਲਗਾਏ ਜਾਣ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਕਰਵਾਈ | ਵਿਧਾਇਕਾ ਭਰਾਜ ਨੇ ਕਿਹਾ ਕਿ ਪਿਛਲੇ ਹਫ਼ਤੇ ਹੀ ਪੰਚਾਇਤ ਨੂੰ ਬੱਸ ਸਟੈਂਡ ਦੇ ਨਿਰਮਾਣ ਲਈ ਚਾਰ ਲੱਖ ਰੁਪਏ ਦੀ ਗਰਾਂਟ ਦਿੱਤੀ ਗਈ ਸੀ | ਇਸ ਤੋਂ ਪਹਿਲਾਂ ਵੀ ਪਿੰਡ ਨੂੰ ਗਲੀਆਂ ਨਾਲੀਆਂ ਅਤੇ ਪਾਰਕ ਬਣਾਉਣ ਲਈ ਗਰਾਂਟ ਦਿੱਤੀ ਗਈ ਹੈ | ਵਿਧਾਇਕਾ ਭਰਾਜ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਦੀ ਆਪਣੀ ਸਰਕਾਰ ਹੈ | ਇਹ ਸਰਕਾਰ ਲੋਕਾਂ ਦੀਆਂ ਦੁੱਖ ਤਕਲੀਫ਼ਾਂ ਤੋਂ ਪੂਰੀ ਤਰਾਂ ਜਾਣੂ ਹੈ, ਇਸੇ ਨੂੰ ਸਮਝਦਿਆਂ ਹੋਇਆਂ ਪਿੰਡਾਂ ਵਿੱਚ ਪੂਰੇ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ | ਵਿਕਾਸ ਕਾਰਜਾਂ ਲਈ ਫ਼ੰਡਾਂ ਦੀ ਕੋਈ ਕਮੀ ਨਹੀਂ ਹੈ | ਪਿੰਡ ਦੇ ਸਰਪੰਚ ਪਰਮਜੀਤ ਕੌਰ ਨੇ ਵਿਧਾਇਕਾ ਭਰਾਜ ਦਾ ਵਿਕਾਸ ਕਾਰਜਾਂ ਲਈ ਧੰਨਵਾਦ ਕੀਤਾ | ਇਸ ਮੌਕੇ ਪ੍ਰਗਟ ਸਿੰਘ, ਤੇਜਵਿੰਦਰ ਸਿੰਘ ਬਲਾਕ ਪ੍ਰਧਾਨ, ਹਰਪ੍ਰੀਤ ਸਿੰਘ ਬੱਗਾ ਅਤੇ ਹੋਰ ਮੌਜੂਦ ਸਨ |