ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-04-2026

ਅਮਰਜੀਤ ਸਿੰਘ ਜੀਤ ਅਕਾਲੀ ਦਲ ਦੇ ਬਣੇ ਸਰਕਲ ਪ੍ਰਧਾਨ

Ad Position 21
No active advertisement
ਅਜੀਤ ਡੈਸਕ 26-04-2026
ਸੰਗਰੂਰ, 25 ਅਪ੍ਰੈਲ (ਸੁਖਵਿੰਦਰ ਸਿੰਘ ਫੁੱਲ)-ਸ਼੍ਰੋਮਣੀ ਅਕਾਲੀ ਦਲ ਬਾਦਲ ਵੱਲੋਂ ਪਾਰਟੀ ਸਰਗਰਮੀਆਂ ਨੂੰ ਤੇਜ਼ ਕਰਦਿਆਂ ਵੱਖੋ ਵੱਖ ਸਰਕਲਾਂ ਅਤੇ ਬਲਾਕਾਂ ਵਿੱਚ ਨਿਯੁਕਤੀਆਂ ਕੀਤੀਆਂ ਜਾ ਰਹੀਆਂ ਹਨ, ਜਿਸ ਤਹਿਤ ਪਾਰਟੀ ਦੇ ਸੀਨੀਅਰ ਅਤੇ ਟਕਸਾਲੀ ਆਗੂ ਅਮਰਜੀਤ ਸਿੰਘ ਜੀਤ ਸਾਬਕਾ ਪ੍ਰਧਾਨ ਟਰੱਕ ਯੂਨੀਅਨ ਨੂੰ ਸ਼੍ਰੋਮਣੀ ਅਕਾਲੀ ਦਲ ਬਾਦਲ ਦਾ ਸਰਕਲ ਮੰਗਵਾਲ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ, ਪਾਰਟੀ ਦੇ ਸੀਨੀਅਰ ਆਗੂ ਸ੍ਰੀ ਅਰਵਿੰਦ ਖੰਨਾ ਦੀ ਸਿਫਾਰਿਸ਼ ਤਹਿਤ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਤਜਿੰਦਰ ਸਿੰਘ ਸੰਘਰੇੜੀ ਵੱਲੋਂ ਅਮਰਜੀਤ ਸਿੰਘ ਜੀਤ ਵਾਸੀ ਮੰਗਵਾਲ ਨੂੰ ਨਿਯੁਕਤੀ ਪੱਤਰ ਜਾਰੀ ਕੀਤਾ ਗਿਆ | ਅਮਰਜੀਤ ਸਿੰਘ ਜੀਤ ਪ੍ਰਧਾਨ ਇੱਕ ਉੱਘੇ ਕਾਰੋਬਾਰੀ ਅਤੇ ਟਰੱਕ ਯੂਨੀਅਨ ਸੰਗਰੂਰ ਦੇ ਪ੍ਰਧਾਨ ਵੀ ਰਹੇ ਹਨ | ਅਮਰਜੀਤ ਸਿੰਘ ਦੀ ਇਸ ਨਿਯੁਕਤੀ ਪ੍ਰਤੀ ਖ਼ੁਸ਼ੀ ਅਤੇ ਤਸੱਲੀ ਦਾ ਪ੍ਰਗਟਾਵਾ ਕਰਦਿਆਂ ਅਰਵਿੰਦ ਖੰਨਾ ਨੇ ਕਿਹਾ ਕਿ ਅਮਰਜੀਤ ਸਿੰਘ ਦਾ ਪਰਿਵਾਰ ਇੱਕ ਟਕਸਾਲੀ ਅਕਾਲੀ ਪਰਿਵਾਰ ਹੈ ਜੋ ਹਮੇਸ਼ਾ ਸ਼੍ਰੋਮਣੀ ਅਕਾਲੀ ਦਲ ਬਾਦਲ ਨਾਲ਼ ਖੜਿ੍ਹਆ ਹੈ ਤੇ ਇਸ ਪਰਿਵਾਰ ਦੀਆਂ ਪਾਰਟੀ ਲਈ ਵੱਡੀਆਂ ਸੇਵਾਵਾਂ ਮਿਲੀਆਂ ਹਨ, ਆਪਣੀ ਨਿਯੁਕਤੀ ਪ੍ਰਤੀ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ, ਅਰਵਿੰਦ ਖੰਨਾ, ਤਜਿੰਦਰ ਸਿੰਘ ਸੰਘਰੇੜੀ ਅਤੇ ਸਮੁੱਚੀ ਹਾਈਕਮਾਨ ਦਾ ਧੰਨਵਾਦ ਕਰਦਿਆਂ ਅਮਰਜੀਤ ਸਿੰਘ ਜੀਤ ਪ੍ਰਧਾਨ ਨੇ ਕਿਹਾ ਕਿ ਪਾਰਟੀ ਵੱਲੋਂ ਉਨ੍ਹਾਂ ਦੇ ਪਰਿਵਾਰ ਦੀਆਂ ਪਾਰਟੀ ਪ੍ਰਤੀ ਸੇਵਾਵਾਂ ਨੂੰ ਵੇਖਦਿਆਂ ਜੋ ਜ਼ਿੰਮੇਵਾਰੀ ਦਿੱਤੀ ਗਈ ਹੈ ਤੇ ਸਰਕਲ ਪ੍ਰਧਾਨ ਦਾ ਅਹੁਦਾ ਦਿੱਤਾ ਗਿਆ ਹੈ ਇਸ ਲਈ ਉਹ ਪਾਰਟੀ ਦੇ ਧੰਨਵਾਦੀ ਹਨ ਅਤੇ ਉਹ ਪਾਰਟੀ ਨੂੰ ਭਰੋਸਾ ਦਿਵਾਉਂਦੇ ਹਨ ਕਿ ਆਪਣੀ ਜ਼ਿੰਮੇਵਾਰੀ ਪ੍ਰਤੀ ਮਿਹਨਤ ਅਤੇ ਇਮਾਨਦਾਰੀ ਨਾਲ਼ ਕੰਮ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੀ ਚੜ੍ਹਦੀ ਕਲਾ ਲਈ ਕਾਰਜਸ਼ੀਲ ਰਹਿਣਗੇ |
Ad Position 22
No active advertisement
ਪਿਛਲੀ ਖ਼ਬਰ 'ਆਪ' ਦੇ ਸੱਤ ਰਾਜ ਸਭਾ ਮੈਂਬਰਾਂ ਦਾ ਭਾਜਪਾ 'ਚ ਸ਼ਾਮਿਲ ਹੋਣਾ ਰਾਜਨੀਤਿਕ ਲੋਕਾਂ ਦੇ ਨਿਘਾਰ ਦਾ ਸਿਖਰ ਹੈ-ਇਕਬਾਲ ਸਿੰਘ ਝ... ਅਗਲੀ ਖ਼ਬਰ ਰੋਬੋਟਿਕ ਤਕਨੀਕ ਨਾਲ ਗੋਡੇ ਬਦਲੀ ਕਰਨ ਵਿਚ ਭਰੋਸੇਯੋਗ ਨਾਂਅ ਹੈ 'ਡਾ. ਏ.ਐੱਸ. ਪਾਸੀ'
Ad Position 24
No active advertisement