ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-04-2026

ਗੁਰੂ ਤੇਗ਼ ਬਹਾਦਰ ਪਬਲਿਕ ਸਕੂਲ ਬਰੜਵਾਲ ਦੇ ਵਿਦਿਆਰਥੀਆਂ ਦੀ ਸ਼ਾਨਦਾਰ ਜਿੱਤ

Ad Position 21
No active advertisement
ਸ੍ਰੀ ਗੁਰੂ ਤੇਗ਼ ਬਹਾਦਰ ਪਬਲਿਕ ਸਕੂਲ ਬਰੜਵਾਲ ਦੇ ਕਵੀਸ਼ਰੀ ਅਤੇ ਦਸਤਾਰ ਮੁਕਾਬਲਿਆਂ ਵਿੱਚ ਜੇਤੂ ਵਿਦਿਆਰਥੀਆਂ ਨਾਲ ਪਿ੍ੰਸੀਪਲ ਸਤਿਬੀਰ ਸਿੰਘ | ਤਸਵੀਰ : ਲਖਵੀਰ ਸਿੰਘ ਧਾਂਦਰਾ <br/> 26-04-2026
ਧੂਰੀ, 25 ਅਪ੍ਰੈਲ (ਲਖਵੀਰ ਸਿੰਘ ਧਾਂਦਰਾ)-ਸ੍ਰੀ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ, ਸੰਗਰੂਰ ਅਤੇ ਧਰਮ ਪ੍ਰਚਾਰ ਕਮੇਟੀ ਸ੍ਰੀ ਅੰਮਿ੍ਤਸਰ ਸਾਹਿਬ ਦੇ ਸਾਂਝੇ ਉਪਰਾਲੇ ਹੇਠ ਗੁਰਦੁਆਰਾ ਨਾਨਕਿਆਣਾ ਸਾਹਿਬ, ਸੰਗਰੂਰ ਵਿਖੇ ਸਕੂਲੀ ਵਿਦਿਆਰਥੀਆਂ ਲਈ ਕਵੀਸ਼ਰੀ ਅਤੇ ਦਸਤਾਰ ਮੁਕਾਬਲਿਆਂ ਦਾ ਸ਼ਾਨਦਾਰ ਆਯੋਜਨ ਕੀਤਾ ਗਿਆ | ਇਸ ਮਹੱਤਵਪੂਰਨ ਸਮਾਗਮ ਵਿੱਚ ਸ੍ਰੀ ਗੁਰੂ ਤੇਗ਼ ਬਹਾਦਰ ਪਬਲਿਕ ਸਕੂਲ, ਬਰੜਵਾਲ (ਧੂਰੀ) ਦੇ ਵਿਦਿਆਰਥੀਆਂ ਨੇ ਬੇਮਿਸਾਲ ਪ੍ਰਦਰਸ਼ਨ ਕਰਦਿਆਂ ਆਪਣੀ ਪ੍ਰਤਿਭਾ ਦਾ ਲੋਹਾ ਮਨਵਾਇਆ | ਕਵੀਸ਼ਰੀ ਮੁਕਾਬਲੇ ਵਿੱਚ ਸਕੂਲ ਦੇ ਵਿਦਿਆਰਥੀਆਂ ਨੇ ਸੀਨੀਅਰ ਵਰਗ ਵਿੱਚ ਪਹਿਲਾਂ ਸਥਾਨ ਅਤੇ ਜੂਨੀਅਰ ਵਰਗ ਵਿੱਚ ਦੂਜਾ ਸਥਾਨ ਹਾਸਲ ਕਰਕੇ ਵੱਡੀ ਕਾਮਯਾਬੀ ਦਰਜ ਕੀਤੀ | ਇਸ ਦੇ ਨਾਲ ਹੀ ਦਸਤਾਰ ਮੁਕਾਬਲੇ ਵਿੱਚ ਵੀ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਪਹਿਲਾਂ ਅਤੇ ਦੂਜਾ ਸਥਾਨ ਪ੍ਰਾਪਤ ਕਰਕੇ ਸਕੂਲ ਦਾ ਨਾਮ ਰੌਸ਼ਨ ਕੀਤਾ ਅਤੇ ਆਪਣੇ ਮਾਪਿਆਂ ਦਾ ਮਾਣ ਵਧਾਇਆ | ਇਸ ਮੌਕੇ ਸਕੂਲ ਦੇ ਪਿ੍ੰਸੀਪਲ ਸਰਦਾਰ ਸਤਿਬੀਰ ਸਿੰਘ ਨੇ ਵਿਦਿਆਰਥੀਆਂ ਦੀ ਮਿਹਨਤ ਅਤੇ ਲਗਨ ਦੀ ਖ਼ੂਬ ਪ੍ਰਸ਼ੰਸਾ ਕੀਤੀ | ਉਨ੍ਹਾਂ ਦੱਸਿਆ ਕਿ ਇਹ ਉਪਲਬਧੀਆਂ ਵਿਦਿਆਰਥੀਆਂ ਦੀ ਨਿਸ਼ਠਾ ਅਤੇ ਅਧਿਆਪਕਾਂ ਦੀ ਸਹੀ ਮਾਰਗ ਦਰਸ਼ਨ ਦਾ ਨਤੀਜਾ ਹਨ | ਸੰਸਥਾ ਦੇ ਚੇਅਰਮੈਨ ਸਰਦਾਰ ਪਰਮਜੀਤ ਸਿੰਘ ਗਿੱਲ ਵੱਲੋਂ ਵੀ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਦਿਲੋਂ ਵਧਾਈ ਦਿੱਤੀ ਗਈ | ਉਨ੍ਹਾਂ ਨੇ ਖ਼ਾਸ ਤੌਰ 'ਤੇ ਸਰਦਾਰ ਮੱਖਣ ਸਿੰਘ, ਸਰਦਾਰ ਜਸਵੀਰ ਸਿੰਘ ਅਤੇ ਦੀਕਸ਼ਿਤ ਵਰਮਾ ਦੀ ਸਲਾਹਿਯਤ ਅਤੇ ਅਣਥੱਕ ਮਿਹਨਤ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਮਿਹਨਤ ਸਦਕਾ ਹੀ ਵਿਦਿਆਰਥੀ ਇਸ ਮਕਾਮ ਤੱਕ ਪਹੁੰਚੇ ਹਨ | ਅੰਤ ਵਿੱਚ ਸਕੂਲ ਪ੍ਰਬੰਧਕ ਕਮੇਟੀ ਅਤੇ ਸਟਾਫ਼ ਨੇ ਇਹ ਵਿਸ਼ਵਾਸ ਜਤਾਇਆ ਕਿ ਭਵਿੱਖ ਵਿੱਚ ਵੀ ਵਿਦਿਆਰਥੀ ਇਸੇ ਤਰ੍ਹਾਂ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਸਕੂਲ ਦਾ ਨਾਮ ਰੌਸ਼ਨ ਕਰਦੇ ਰਹਿਣਗੇ |
Ad Position 22
No active advertisement
ਪਿਛਲੀ ਖ਼ਬਰ ਅੱਜ ਕੰਪਿਊਟਰ ਅਧਿਆਪਕ ਕਰਨਗੇ ਮੁੱਖ ਮੰਤਰੀ ਭਗਵੰਤ ਮਾਨ ਦੀ ਕੋਠੀ ਦਾ ਘਿਰਾਓ <br/> ਅਗਲੀ ਖ਼ਬਰ ਭਗਵੰਤ ਮਾਨ ਸਰਕਾਰ ਨੇ ਰਾਜ 'ਚ ਸਿਹਤ ਤੇ ਸਿੱਖਿਆ ਦੀ ਕ੍ਰਾਂਤੀ ਲਿਆਂਦੀ-ਅਮਨ ਅਰੋੜਾ
Ad Position 24
No active advertisement