ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-04-2026

ਅੱਜ ਕੰਪਿਊਟਰ ਅਧਿਆਪਕ ਕਰਨਗੇ ਮੁੱਖ ਮੰਤਰੀ ਭਗਵੰਤ ਮਾਨ ਦੀ ਕੋਠੀ ਦਾ ਘਿਰਾਓ <br/>

Ad Position 21
No active advertisement
ਅਜੀਤ ਡੈਸਕ 26-04-2026
ਮਲੇਰਕੋਟਲਾ, 25 ਅਪ੍ਰੈਲ (ਮੁਹੰਮਦ ਹਨੀਫ਼ ਥਿੰਦ) - ਪੰਜਾਬ ਸਰਕਾਰ ਵਲੋਂ ਕੰਪਿਊਟਰ ਅਧਿਆਪਕਾਂ ਨਾਲ ਵਾਅਦੇ ਕਰ ਕੇ ਮੁਕਰਨ ਦੇ ਰੋਸ ਵਜੋਂ ਅਤੇ ਵਾਰ-ਵਾਰ ਮੀਟਿੰਗਾਂ ਦਾ ਸਮਾਂ ਤੈਅ ਕਰਨ ਦੇ ਬਾਵਜੂਦ ਮੀਟਿੰਗ ਕਰਨ ਦੇ ਲਈ ਸਮਾਂ ਨਾ ਦੇਣਾ ਕਰ ਕੇ ਕੰਪਿਊਟਰ ਅਧਿਆਪਕਾਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਕੋਠੀ ਦਾ 26 ਅਪ੍ਰੈਲ ਨੂੰ ਘਿਰਾਓ ਕਰਨ ਲਈ ਵਿਉਂਤਬੰਦੀ ਉਲੀਕੀ ਹੈ | ਅੱਜ ਸਰਕਾਰੀ ਕਾਲਜ ਮਲੇਰਕੋਟਲਾ ਵਿਖੇ ਜ਼ਿਲੇ੍ਹ ਦੇ ਸਮੂਹ ਕੰਪਿਊਟਰ ਅਧਿਆਪਕਾਂ ਨੇ ਇਕ ਮੀਟਿੰਗ ਕਰ ਕੇ ਇਹ ਫ਼ੈਸਲਾ ਲਿਆ ਕਿ ਇਸ ਰੈਲੀ ਵਿਚ ਮਲੇਰਕੋਟਲਾ ਜ਼ਿਲ੍ਹੇ 'ਚੋਂ ਭਰਵੀਂ ਸ਼ਮੂਲੀਅਤ ਕੀਤੀ ਜਾਵੇਗੀ | ਇਸ ਮੌਕੇ ਕੰਪਿਊਟਰ ਅਧਿਆਪਕਾਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਦੀ ਸੱਤਾ ਤੇ ਕਾਬਜ਼ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਚੋਣਾਂ ਸਮੇਂ ਆਪਣੇ ਚੋਣ ਮੈਨੀਫੈਸਟੋ ਵਿਚ 6640 ਕੰਪਿਊਟਰ ਅਧਿਆਪਕਾਂ ਨੂੰ ਬਿਨਾਂ ਸ਼ਰਤ ਸਿੱਖਿਆ ਵਿਭਾਗ ਵਿਚ ਮਰਜ਼ ਕਰਨ ਦਾ ਵਾਅਦਾ ਕੀਤਾ ਸੀ ਪਰ ਹੁਣ 4 ਸਾਲ ਦਾ ਸਮਾਂ ਬੀਤ ਜਾਣ ਤੇ ਵੀ ਪੰਜਾਬ ਸਰਕਾਰ ਨੇ ਆਪਣਾ ਵਾਅਦਾ ਪੂਰਾ ਨਹੀਂ ਕੀਤਾ | ਉਨ੍ਹਾਂ ਦੱਸਿਆ ਕਿ ਅਧਿਆਪਕ ਪੰਜਾਬ ਐਂਡ ਹਰਿਆਣਾ ਹਾਈਕੋਰਟ ਵਿਚ ਆਪਣੇ ਸਾਰੇ ਲਾਭ ਪ੍ਰਾਪਤ ਕਰ ਕੇ ਦਾ ਕੇਸ ਜਿੱਤ ਚੁੱਕੇ ਹਨ, ਉਲਟਾ ਪੰਜਾਬ ਸਰਕਾਰ ਅਧਿਆਪਕਾਂ ਦੇ ਖ਼ਿਲਾਫ਼ ਸੁਪਰੀਮ ਕੋਰਟ ਵਿਚ ਚਲੀ ਗਈ | ਉਨ੍ਹਾਂ ਦੱਸਿਆ ਕਿ ਹੁਣ ਤੱਕ ਡਿਊਟੀ ਦੌਰਾਨ 110 ਕੰਪਿਊਟਰ ਅਧਿਆਪਕਾਂ ਦੀ ਮੌਤ ਹੋ ਚੁੱਕੀ ਹੈ, ਜਿਨ੍ਹਾਂ ਦੇ ਪਰਿਵਾਰਾਂ ਨੂੰ ਸਰਕਾਰ ਨੇ ਕੋਈ ਨੌਕਰੀ ਨਹੀਂ ਦਿੱਤੀ ਅਤੇ ਨਾ ਹੀ ਕੋਈ ਹੋਰ ਆਰਥਿਕ ਮਦਦ ਕੀਤੀ ਹੈ | ਅਜਿਹੇ ਅਧਿਆਪਕਾਂ ਦੇ ਪਰਿਵਾਰ ਰੁਲ ਰਹੇ ਹਨ | ਇਸ ਲਈ ਪੂਰੇ ਪੰਜਾਬ ਭਰ ਦੇ ਕੰਪਿਊਟਰ ਅਧਿਆਪਕ ਇਸ ਰੈਲੀ ਵਿਚ ਸ਼ਮੂਲੀਅਤ ਕਰਨਗੇ | ਇਸ ਮੌਕੇ ਨਾਇਬ ਸਿੰਘ ਬੁੱਕਣਵਾਲ, ਰੋਬਿਨ ਸ਼ਰਮਾ, ਰਵੀਇੰਦਰ ਸਿੰਘ ਮੰਡੇਰ, ਦਵਿੰਦਰ ਸਿੰਘ, ਕੁਨਾਲ ਕਪੂਰ, ਰਿਸ਼ਵ ਦੇਵ ਗੋਇਲ, ਅਸ਼ਰਫ ਮੁਹੰਮਦ, ਤਨਵੀਰ ਚਿਸ਼ਤੀ, ਗੁਰਪ੍ਰੀਤ ਸਿੰਘ, ਬੇਅੰਤ ਸਿੰਘ, ਮਨਪ੍ਰੀਤ ਸਿੰਘ, ਜਗਦੀਪ ਸਿੰਘ, ਟਿਮਸ ਬੱਤਾ, ਸੁਖਪਾਲ ਸਿੰਘ, ਯਾਸੀਨ ਰਾਸ਼ਿਦ, ਇਦਰੀਸ, ਬਸ਼ੀਰ ਮੁਹੰਮਦ, ਕੁਲਦੀਪ ਸਿੰਘ, ਧਰਮਿੰਦਰ ਸਿੰਘ ਮਨਦੀਪ ਕੌਰ ਅਤੇ ਕਮਲਜੀਤ ਕੌਰ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਸੇਵਾ ਸੰਸਥਾਨ-ਸੰਗਰੂਰ ਦੇ ਵਿਦਿਆਰਥੀਆਂ ਦੀ ਪੜ੍ਹਾਈ ਵਿਚ ਸਹਾਈ ਸਿੱਧ ਹੋ ਰਿਹਾ ਹੈ ਕੁਛ ਕਰੋ ਫਾਊਾਡੇਸ਼ਨ ਵਲੋਂ ਚਲਾਇਆ ਜਾ... ਅਗਲੀ ਖ਼ਬਰ ਗੁਰੂ ਤੇਗ਼ ਬਹਾਦਰ ਪਬਲਿਕ ਸਕੂਲ ਬਰੜਵਾਲ ਦੇ ਵਿਦਿਆਰਥੀਆਂ ਦੀ ਸ਼ਾਨਦਾਰ ਜਿੱਤ
Ad Position 24
No active advertisement