16-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-04-2026

ਕਿਸਾਨਾਂ ਵਲੋਂ ਚੀਮਾ ਮੰਡੀ ਦੀ ਸਟੇਟ ਬੈਂਕ ਆਫ਼ ਇੰਡੀਆ ਅੱਗੇ ਅੱਜ ਧਰਨਾ <br/>

Ad Position 21
repet_subhas-goyals [Copy P29]
ਅਜੀਤ ਡੈਸਕ 27-04-2026
ਸੁਨਾਮ ਊਧਮ ਸਿੰਘ ਵਾਲਾ, 26 ਅਪ੍ਰੈਲ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਬਲਾਕ ਪ੍ਰਧਾਨ ਜਸਵੰਤ ਸਿੰਘ ਤੋਲਾਵਾਲ ਅਤੇ ਪ੍ਰਚਾਰ ਸਕੱਤਰ ਸੁਖਪਾਲ ਸਿੰਘ ਮਾਣਕ ਕਣਕਵਾਲ ਨੇ ਪੈੱ੍ਰਸ ਬਿਆਨ ਜਰੀਏ ਕਿਹਾ ਕਿ ਭਾਵੇਂ ਪੰਜਾਬ ਸਰਕਾਰ ਵੱਲੋਂ ਮੰਡੀਆਂ ਵਿਚ ਕਣਕ ਦੀ ਖ਼ਰੀਦ ਦੇ ਚੌਵੀ ਘੰਟਿਆਂ ਵਿਚ ਕਿਸਾਨਾਂ ਨੂੰ ਅਦਾਇਗੀ ਕਰਨ ਦੀਆਂ ਹਦਾਇਤਾਂ ਕੀਤੀਆਂ ਗਈਆਂ ਹਨ ਪਰ ਇਸ ਦੇ ਬਾਵਜੂਦ ਸਟੇਟ ਬੈਂਕ ਆਫ਼ ਇੰਡੀਆ ਚੀਮਾ ਮੰਡੀ ਸ਼ਾਖਾ ਵਿਚ ਕਿਸਾਨਾਂ ਨੂੰ ਆੜ੍ਹਤੀਆਂ ਵੱਲੋਂ ਉਨ੍ਹਾਂ ਦੇ ਖਾਤਿਆਂ ਵਿਚ ਪਾਈ ਗਈ ਕਣਕ ਦੀ ਅਦਾਇਗੀ ਦੀ ਰਕਮ ਲੈਣ ਲਈ ਬਹੁਤ ਹੀ ਖੱਜਲ ਖ਼ੁਆਰ ਹੋਣਾ ਪੈ ਰਿਹਾ ਹੈ ਕਿਉਂਕਿ ਕਣਕ ਦੀ ਅਦਾਇਗੀ ਕਰਨ ਸਮੇਂ ਬੈਂਕ ਅਧਿਕਾਰੀਆਂ ਵੱਲੋਂ ਵੱਖ-ਵੱਖ ਤਰ੍ਹਾਂ ਦੇ ਬਹਾਨੇ ਲਾਕੇ ਅਦਾਇਗੀ ਕਰਨ ਤੋਂ ਆਨਾ-ਕਾਨੀ ਕੀਤੀ ਜਾ ਰਹੀ ਹੈ | ਆਗੂਆਂ ਨੇ ਕਿਹਾ ਕਿ ਜਿੱਥੇ ਕਈ ਕਿਸਾਨਾਂ ਨੇ ਆਪਣੀ ਫ਼ਸਲ ਵੇਚ ਕੇ ਬੈਂਕਾਂ ਦੀਆਂ ਲਿਮਟਾਂ ਦੇ ਨਾਲ ਹੀ ਸਹਿਕਾਰੀ ਸਭਾਵਾਂ ਦਾ ਕਰਜ਼ਾ ਮੋੜ ਕੇ ਮੁੜ ਲੈਣਾ ਹੁੰਦਾ ਹੈ ਉੱਥੇ ਹੀ ਕਈਆਂ ਕਿਸਾਨਾਂ ਵੱਲੋਂ ਆਪਣੇ ਬੱਚਿਆਂ ਦੇ ਵਿਆਹ ਵੀ ਧਰੇ ਹੁੰਦੇ ਹਨ ਅਤੇ ਬਾਜ਼ਾਰ ਵਿਚ ਹੋਰ ਲੈਣ-ਦੇਣ ਵੀ ਕਰਨਾ ਹੁੰਦਾ ਹੈ ਪਰ ਉਨ੍ਹਾਂ ਨੂੰ ਸਮੇਂ ਸਿਰ ਫ਼ਸਲ ਦੀ ਅਦਾਇਗੀ ਨਾਂ ਹੋਣ ਕਾਰਨ ਸਾਰੇ ਕੰਮ ਧਰੇ ਧਰਾਏ ਰਹਿ ਜਾਂਦੇ ਹਨ | ਜਿਸ ਨੂੰ ਲੈ ਕੇ 27 ਅਪ੍ਰੈਲ ਨੂੰ ਚੀਮਾ ਮੰਡੀ ਦੀ ਸਟੇਟ ਬੈਂਕ ਆਫ਼ ਇੰਡੀਆ ਦੀ ਸ਼ਾਖਾ ਅੱਗੇ ਧਰਨਾ ਦਿੱਤਾ ਜਾਵੇਗਾ |

Ad Position 22
No active advertisement
ਪਿਛਲੀ ਖ਼ਬਰ ਟਰੱਕ ਯੂਨੀਅਨ ਖਨੌਰੀ ਵਿਖੇ ਆਪ੍ਰੇਟਰਾਂ ਨੇ ਢੋਆ ਢੁਆਈ ਦੇ ਘੱਟ ਦਿੱਤੇ ਜਾ ਰਹੇ ਰੇਟਾਂ ਨੂੰ ਲੈ ਕੇ ਕੰਮ ਕੀਤਾ ਬੰਦ ਪਿਛ... ਅਗਲੀ ਖ਼ਬਰ ਕੜਕਦੀ ਧੁੱਪ ਵਿੱਚ ਕੰਪਿਊਟਰ ਅਧਿਆਪਕਾਂ ਨੇ ਮੁੱਖ ਮੰਤਰੀ ਨਿਵਾਸ ਬਾਹਰ ਕੀਤਾ ਜ਼ੋਰਦਾਰ ਪ੍ਰਦਰਸ਼ਨ <br/>
Ad Position 24