ਸੰਗਰੂਰ, 26 ਅਪ੍ਰੈਲ (ਧੀਰਜ ਪਸੋਰੀਆ)-ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਕਿ੍ਸ਼ੀ ਵਿਗਿਆਨ ਕੇਂਦਰ, ਸੰਗਰੂਰ ਵੱਲੋਂ ਸੰਤੁਲਿਤ ਖਾਦ ਪ੍ਰਬੰਧ ਮੁਹਿੰਮ ਤਹਿਤ ਕਿ੍ਸ਼ੀ ਵਿਗਿਆਨ ਕੇਂਦਰ ਵਿਖੇ ਕਿਸਾਨ ਜਾਗਰੂਕਤਾ ਕੈਂਪ ਲਗਾਇਆ ਗਿਆ ਜਿਸ ਵਿਚ 25 ਕਿਸਾਨਾਂ ਨੇ ਭਾਗ ਲਿਆ | ਇਸ ਮੌਕੇ ਡਾ. ਮਨਦੀਪ ਸਿੰਘ, ਇੰਚਾਰਜ, ਕਿ੍ਸ਼ੀ ਵਿਗਿਆਨ ਕੇਂਦਰ, ਸੰਗਰੂਰ ਨੇ ਕਿਸਾਨਾਂ ਨੂੰ ਮਿੱਟੀ ਪਰਖ ਦੇ ਆਧਾਰ 'ਤੇ ਹੀ ਖਾਦਾਂ ਦੀ ਵਰਤੋਂ ਕਰਨ ਲਈ ਪ੍ਰੇਰਿਤ ਕੀਤਾ | ਉਨ੍ਹਾਂ ਦੱਸਿਆ ਕਿ ਖਾਦਾਂ ਦੀ ਬੇਲੋੜੀ ਅਤੇ ਬੇਵਕਤੀ ਵਰਤੋਂ ਫ਼ਸਲ ਦਾ ਝਾੜ ਘਟਾਉਂਦੀ ਅਤੇ ਖੇਤੀ ਖਰਚਾ ਵਧਾਉਂਦੀ ਹੈ | ਉਨ੍ਹਾਂ ਕਿਹਾ ਕਿ ਜ਼ਮੀਨ ਦੀ ਚੰਗੀ ਸਿਹਤ ਅਤੇ ਫ਼ਸਲ ਦੇ ਵਧੀਆ ਝਾੜ ਲਈ ਜੈਵਿਕ ਅਤੇ ਰਸਾਇਣਿਕ ਖਾਦਾਂ ਨੂੰ ਸੁਮੇਲ ਵਿਚ ਵਰਤਣਾ ਚਾਹੀਦਾ ਹੈ | ਡਾ. ਰੁਕਿੰਦਰਪ੍ਰੀਤ ਸਿੰਘ, ਸਹਾਇਕ ਪ੍ਰੋਫੈਸਰ (ਫ਼ਸਲ ਵਿਗਿਆਨ) ਨੇ ਕਿਸਾਨਾਂ ਨੂੰ ਮਿੱਟੀ ਅਤੇ ਪਾਣੀ ਦਾ ਨਮੂਨਾ ਲੈਣ ਦਾ ਵਿਗਿਆਨਕ ਢੰਗ ਅਤੇ ਸਾਉਣੀ ਦੀਆਂ ਫ਼ਸਲਾਂ ਵਿਚ ਖਾਦਾਂ ਦੀ ਸੁਚੱਜੀ ਵਰਤੋਂ ਬਾਰੇ ਵਿਸਥਾਰ ਵਿਚ ਜਾਣਕਾਰੀ ਦਿੱਤੀ | ਕਿਸਾਨਾਂ ਵਲੋਂ ਕਿ੍ਸ਼ੀ ਵਿਗਿਆਨ ਕੇਂਦਰ, ਸੰਗਰੂਰ ਦੇ ਮਾਹਿਰਾਂ ਦਾ ਧੰਨਵਾਦ ਕੀਤਾ ਗਿਆ |