16-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-04-2026

ਬੇਅਦਬੀ ਵਿਰੋਧੀ ਸਖ਼ਤ ਕਾਨੂੰਨ ਲਾਗੂ ਹੋਣ 'ਤੇ ਲਹਿਰਾ ਹਲਕੇ 'ਚ 35 ਥਾਵਾਂ ਵਿਖੇ ਸ਼ੁਕਰਾਨਾ ਸਮਾਗਮ-ਬਰਿੰਦਰ ਗੋਇਲ <br/>

Ad Position 21
repet_subhas-goyals [Copy P29]
ਖਨੌਰੀ ਵਿਖੇ ਕੈਬਨਿਟ ਮੰਤਰੀ ਐਡਵੋਕੇਟ ਬਰਿੰਦਰ ਗੋਇਲ ਸੰਗਤਾਂ ਸਮੇਤ ਸੁਖਮਨੀ ਸਾਹਿਬ ਦਾ ਪਾਠ ਸਰਵਣ ਕਰਦੇ ਹੋਏ ਅਤੇ (ਸੱਜੇ) ਕੈਬਨਿਟ ਮੰਤਰੀ ਬਰਿੰਦਰ ਗੋਇਲ ਨੂੰ ਇਸ ਮੌਕੇ ਸਿਰੋਪਾਉ ਪਹਿਨਾਉਂਦੇ ਹੋਏ ਬਾਬਾ ਪਵਿੱਤਰ ਸਿੰਘ ਅਤੇ ਕੌਂਸਲਰ ਬਲਵਿੰਦਰ ਸਿੰਘ ਬਿਜਲੀ ਵਾਲੇ | ਤਸਵੀਰਾਂ: ਬਲਵਿੰਦਰ ਸਿੰਘ ਥਿੰਦ <br/> 27-04-2026
ਖਨੌਰੀ, 26 ਅਪ੍ਰੈਲ (ਬਲਵਿੰਦਰ ਸਿੰਘ ਥਿੰਦ)-ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸੂਬੇ ਅੰਦਰ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਵਿਰੋਧੀ ਸਖ਼ਤ ਕਾਨੂੰਨ ਲਾਗੂ ਕੀਤੇ ਜਾਣ ਦੀ ਖ਼ੁਸ਼ੀ 'ਚ ਲਹਿਰਾਗਾਗਾ ਹਲਕੇ ਅੰਦਰ 35 ਥਾਵਾਂ ਵਿਖੇ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਕਰਵਾ ਕੇ ਸ਼ੁਕਰਾਨਾ ਅਰਦਾਸ ਸਮਾਗਮ ਆਯੋਜਿਤ ਕੀਤੇ ਗਏ | ਇਸ ਮੌਕੇ ਸੰਗਤ ਵੱਲੋਂ ਕੈਬਨਿਟ ਮੰਤਰੀ ਬਰਿੰਦਰ ਗੋਇਲ ਨੂੰ ਸਿਰੋਪਾਉ ਨਾਲ ਸਨਮਾਨਿਤ ਕੀਤਾ ਗਿਆ | ਪੰਜਾਬ ਦੇ ਜਲ ਸਰੋਤ ਮੰਤਰੀ ਬਰਿੰਦਰ ਗੋਇਲ ਨੇ ਖਨੌਰੀ ਦੇ ਦੋਵੇਂ ਗੁਰਦੁਆਰਾ ਸਾਹਿਬਾਨ ਵਿਖੇ ਨਤਮਸਤਕ ਹੋ ਕੇ ਸ਼ੁਕਰਾਨਾ ਅਰਦਾਸ ਵਿੱਚ ਸ਼ਮੂਲੀਅਤ ਕੀਤੀ | ਇਸ ਮੌਕੇ ਸ੍ਰੀ ਗੋਇਲ ਨੇ ਦੱਸਿਆ ਕਿ ਇਸ ਫ਼ੈਸਲਾਕੁਨ ਕਦਮ ਤਹਿਤ ਭਗਵੰਤ ਮਾਨ ਸਰਕਾਰ ਨੇ ਬੇਅਦਬੀ ਲਈ ਉਮਰ ਕੈਦ ਦੀ ਸਜ਼ਾ ਦੀ ਵਿਵਸਥਾ ਕੀਤੀ ਹੈ, ਜਿਸ ਨਾਲ ਬੇਅਦਬੀ ਨਾਲ ਨਜਿੱਠਣ ਲਈ ਦੇਸ਼ ਦੇ ਸਭ ਤੋਂ ਸਖ਼ਤ ਕਾਨੂੰਨਾਂ ਵਿਚੋਂ ਇੱਕ ਬਣਾਇਆ ਗਿਆ ਹੈ | ਬਰਿੰਦਰ ਗੋਇਲ ਨੇ ਕਿਹਾ 'ਆਪ' ਸਰਕਾਰ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਵਿੱਤਰਤਾ ਨੂੰ ਬਰਕਰਾਰ ਰੱਖਣ ਲਈ ਠੋਸ ਕਦਮ ਚੁੱਕੇ ਹਨ ਅਤੇ ਇਹ ਯਕੀਨੀ ਬਣਾਇਆ ਹੈ ਕਿ ਕੋਈ ਵੀ ਦੁਬਾਰਾ ਅਜਿਹੇ ਅਪਰਾਧ ਕਰਨ ਦੀ ਹਿੰਮਤ ਨਾ ਕਰੇ | ਉਨ੍ਹਾਂ ਕਿਹਾ ਕਿ ਸਮੁੱਚੇ ਸੰਸਾਰ, ਦੇਸ਼ ਭਰ ਸਮੇਤ ਪੰਜਾਬ ਅੰਦਰ ਸਿੱਖ ਸੰਗਤ ਵੱਲੋਂ ਗੁਰੂ ਸਾਹਿਬ ਦਾ ਸ਼ੁਕਰਾਨਾ ਕੀਤਾ ਜਾ ਰਿਹਾ ਹੈ | ਇਸ ਮੌਕੇ ਤੇ ਵਿਸ਼ਾਲ ਕਾਂਸਲ ਬਲਾਕ ਪ੍ਰਧਾਨ ਆਮ ਆਦਮੀ ਪਾਰਟੀ, ਰਣਜੀਤ ਸਿੰਘ ਨੰਬਰਦਾਰ ਉੱਘੇ ਸਮਾਜ ਸੇਵਕ, ਠੇਕੇਦਾਰ ਮਹਾਂਵੀਰ ਸਿੰਘ ਕੌਂਸਲਰ, ਬਰਜਿੰਦਰ ਸਿੰਘ ਕਾਰਜਸਾਧਕ ਅਫ਼ਸਰ, ਹਰਬੰਸ ਲਾਲ ਸੈਕਟਰੀ, ਜਸਵਿੰਦਰ ਸਿੰਘ ਜੱਸੂ, ਰੌਮੀ ਗੋਇਲ ਪ੍ਰਧਾਨ ਟਰੱਕ ਮਾਰਕੀਟ ਖਨੌਰੀ, ਬਾਬਾ ਪਵਿੱਤਰ ਸਿੰਘ, ਬਲਵਿੰਦਰ ਸਿੰਘ ਬਿਜਲੀ ਵਾਲੇ, ਅਨਿਲ ਗੋਇਲ, ਜ਼ੋਰਾਂ ਸਿੰਘ ਉੱਪਲ ਤੋਂ ਇਲਾਵਾ ਵੱਡੀ ਗਿਣਤੀ ਸੰਗਤ ਤੇ ਇਲਾਕਾ ਵਾਸੀਆਂ ਨੇ ਸ਼ਮੂਲੀਅਤ ਕੀਤੀ |

Ad Position 22
No active advertisement
ਪਿਛਲੀ ਖ਼ਬਰ ਅਮਨ ਅਰੋੜਾ ਵਲੋਂ ਵੱਖ-ਵੱਖ ਪਿੰਡਾਂ ਲਈ 25 ਕਰੋੜ ਰੁਪਏ ਤੋਂ ਵਧੇਰੇ ਦੀਆਂ ਗਰਾਂਟਾਂ ਦੇ ਗੱਫੇ ਕਰੋੜਾਂ ਦੀ ਲਾਗਤ ਵਾਲੇ ਸ... ਅਗਲੀ ਖ਼ਬਰ ਸੁਖਬੀਰ ਬਾਦਲ ਖ਼ਿਲਾਫ਼ ਇੱਕ ਵਫ਼ਦ ਅੱਜ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਮਿਲੇਗਾ-ਬਹਿਣੀਵਾਲ <br/>
Ad Position 24