17-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-04-2026

ਸਕੂਲ ਪੱਧਰੀ ਦਸਤਾਰ ਮੁਕਾਬਲੇ ਕਰਵਾਏ <br/>

Ad Position 21
No active advertisement
ਅਜੀਤ ਡੈਸਕ 27-04-2026
ਮਲੇਰਕੋਟਲਾ, 26 ਅਪ੍ਰੈਲ (ਮਨਜਿੰਦਰ ਸਿੰਘ ਸਰੌਦ) - ਵਿਰਸਾ ਸੰਭਾਲ ਸਰਦਾਰੀ ਲਹਿਰ ਪੰਜਾਬ ਵੱਲੋਂ ਆਓ ਦਸਤਾਰਾਂ ਸਜਾਈਏ ਮੁਹਿੰਮ ਤਹਿਤ ਨੌਜਵਾਨ ਪੀੜ੍ਹੀ ਨੂੰ ਦਸਤਾਰਾਂ ਪ੍ਰਤੀ ਜਾਗਰੂਕ ਕਰਨ ਦੇ ਮਕਸਦ ਨਾਲ ਸਕੂਲਾਂ, ਕਾਲਜਾਂ, ਯੂਨੀਵਰਸਿਟੀ, ਪਿੰਡਾਂ ਸ਼ਹਿਰਾਂ ਤੇ ਧਾਰਮਿਕ ਅਸਥਾਨਾਂ ਤੇ ਦਸਤਾਰ ਸਿਖਲਾਈ ਕੈਂਪ, ਦਸਤਾਰ ਮੁਕਾਬਲੇ ਆਦਿ ਕਰਵਾਏ ਜਾਂਦੇ ਹਨ | ਇਸ ਲੜੀ ਤਹਿਤ ਅੱਜ ਗੁਰੂ ਨਾਨਕ ਪਬਲਿਕ ਸਕੂਲ ਭੋਗੀਵਾਲ ਵਿਖੇ ਖ਼ਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਵਿਰਸਾ ਸੰਭਾਲ ਸਰਦਾਰੀ ਲਹਿਰ ਪੰਜਾਬ ਵੱਲੋਂ ਸਕੂਲ ਪੱਧਰੀ ਸੁੰਦਰ ਦਸਤਾਰ ਸਜਾਉਣ ਦੇ ਮੁਕਾਬਲੇ ਕਰਵਾਏ ਗਏ | ਜਾਣਕਾਰੀ ਦਿੰਦੇ ਹੋਏ ਵਿਰਸਾ ਸੰਭਾਲ ਸਰਦਾਰੀ ਲਹਿਰ ਪੰਜਾਬ ਦੇ ਕੌਮੀ ਪ੍ਰਧਾਨ ਭਾਈ ਮਨਦੀਪ ਸਿੰਘ ਖ਼ੁਰਦ ਨੇ ਦੱਸਿਆ ਕਿ ਸਕੂਲ ਪੱਧਰੀ ਦਸਤਾਰ ਮੁਕਾਬਲੇ ਵਿੱਚ ਗੁਰੂ ਨਾਨਕ ਪਬਲਿਕ ਸਕੂਲ ਭੋਗੀਵਾਲ ਦੇ ਸੈਂਕੜੇ ਬੱਚਿਆਂ ਨੇ ਭਾਗ ਲਿਆ ਜੇਤੂ ਬੱਚਿਆਂ ਨੂੰ ਸੰਸਥਾ ਵੱਲੋਂ ਦਸਤਾਰਾਂ ਤੇ ਯਾਦਗਾਰੀ ਸਨਮਾਨ ਚਿੰਨ੍ਹ ਨਾਲ ਸਨਮਾਨਿਤ ਕੀਤਾ ਗਿਆ | ਬੱਚਿਆਂ ਨੂੰ ਸੰਬੋਧਨ ਕਰਦੇ ਹੋਏ ਭਾਈ ਮਨਦੀਪ ਸਿੰਘ ਖ਼ੁਰਦ ਨੇ ਕਿਹਾ ਕਿ ਸਾਨੂੰ ਗੁਰੂ ਗੋਬਿੰਦ ਸਿੰਘ ਜੀ ਨੇ ਦੁਨੀਆ ਨਾਲੋਂ ਵੱਖਰਾ ਬਣਾਇਆ ਹੈ, ਸਾਡੀ ਪਹਿਚਾਣ ਦਸਤਾਰ ਨਾਲ ਹੈ | ਉਨ੍ਹਾਂ ਕਿਹਾ ਕਿ ~ਸਾਡਾ ਖ਼ੁਆਬ ਹੋਵੇ ਪੱਗਾਂ ਵਾਲਾ ਪੰਜਾਬ' ਦਸਤਾਰ ਸਜਾਉਣ ਲਈ ਪ੍ਰੇਰਿਤ ਕਰਨ ਲਈ ਘਰ ਘਰ ਜਾ ਕੇ ਬੱਚਿਆਂ ਨੂੰ ਪ੍ਰੇਰਿਤ ਕੀਤਾ ਜਾਵੇਗਾ | ਇਸ ਮੌਕੇ ਸਕੂਲ ਮੈਨੇਜਮੈਂਟ ਦੇ ਚੇਅਰਮੈਨ ਹੁਕਮ ਚੰਦ ਸਿੰਗਲਾ, ਪਿ੍ੰਸੀਪਲ ਅਸੀਸ ਸਿੰਗਲਾ, ਧਾਰਮਿਕ ਟੀਚਰ ਮੈਡਮ ਜਸਵੰਤ ਕੌਰ, ਵਿਰਸਾ ਸੰਭਾਲ ਸਰਦਾਰੀ ਲਹਿਰ ਪੰਜਾਬ ਦੇ ਇੰਟਰਨੈਸ਼ਨਲ ਦਸਤਾਰ ਕੋਚ ਹਰਵਿੰਦਰ ਸਿੰਘ ਅਮਰਗੜ੍ਹ, ਹਰਪ੍ਰੀਤ ਸਿੰਘ ਚੀਮਾਂ ਧਰਮਪ੍ਰੀਤ ਸਿੰਘ ਦੁਲਮਾ, ਜਸ਼ਨਦੀਪ ਸਿੰਘ ਮਲੌਦ ਆਦਿ ਹਾਜ਼ਰ ਸਨ |


Ad Position 22
No active advertisement
ਪਿਛਲੀ ਖ਼ਬਰ ਭਾਰਤ ਵਿਕਾਸ ਪ੍ਰੀਸ਼ਦ ਦੀ ਜਨਰਲ ਬਾਡੀ ਦੀ ਹੋਈ ਮੀਟਿੰਗ <br/> ਅਗਲੀ ਖ਼ਬਰ ਸਮਾਜ ਸੇਵਕ ਅਨਿਲ ਮਹਿਤਾ ਗਣੇਸ਼ ਮੰਦਰ ਦੇ ਸਥਾਪਨਾ ਦਿਵਸ 'ਤੇ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ <br/>
Ad Position 24