17-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-04-2026

ਭਾਜਪਾ ਵਿੱਚ ਸ਼ਾਮਿਲ ਹੋਏ ਬਾਗ਼ੀ ਰਾਜ ਸਭਾ ਮੈਂਬਰਾਂ ਨੇ ਪੰਜਾਬ ਨਾਲ ਧੋਖਾ ਕੀਤਾ-'ਆਪ' ਆਗੂ <br/>

Ad Position 21
No active advertisement
ਅਜੀਤ ਡੈਸਕ 27-04-2026
ਸੰਗਰੂਰ, 26 ਅਪ੍ਰੈਲ (ਧੀਰਜ ਪਸ਼ੌਰੀਆ)-ਭਾਜਪਾ ਵਿੱਚ ਸ਼ਾਮਿਲ ਹੋਏ ਸੱਤ ਬਾਗ਼ੀ ਰਾਜ ਸਭਾ ਮੈਂਬਰਾਂ ਨੂੰ ਲਾਹਨਤਾਂ ਪਾਉਂਦਿਆਂ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਮੈਂਬਰ ਗੁਲਜ਼ਾਰ ਸਿੰਘ ਬੌਬੀ, ਮਾਰਕਿਟ ਕਮੇਟੀ ਸੰਗਰੂਰ ਦੇ ਚੇਅਰਮੈਨ ਅਵਤਾਰ ਸਿੰਘ ਈਲਵਾਲ, ਜੋਨਲ ਮੀਡੀਆ ਇੰਚਾਰਜ ਅਤੇ ਬੁਲਾਰੇ ਅਬਜਿੰਦਰ ਸਿੰਘ ਸੰਘਾ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਰਣਬੀਰ ਸਿੰਘ ਢੀਂਡਸਾ ਅਤੇ ਸੁਖਦੇਵ ਸਿੰਘ ਕੋਹਰੀਆਂ ਨੇ ਕਿਹਾ ਕਿ ਇਹਨਾਂ ਬਾਗ਼ੀ ਰਾਜ ਸਭਾ ਮੈਂਬਰਾਂ ਨੇ ਪੰਜਾਬੀਆਂ ਨਾਲ ਧੋਖਾ ਕੀਤਾ ਹੈ ਅਤੇ ਆਮ ਆਦਮੀ ਪਾਰਟੀ ਦੀ ਪਿੱਠ ਵਿੱਚ ਛੁਰਾ ਮਾਰਿਆ ਹੈ | ਇਨ੍ਹਾਂ ਰਾਜ ਸਭਾ ਮੈਂਬਰਾਂ ਦੀ ਇਸ ਕਾਰਵਾਈ ਨੂੰ ਅਸੰਵਿਧਾਨਕ ਅਤੇ ਗੈਰ-ਕਾਨੂੰਨੀ ਦੱਸਦਿਆਂ ਆਪ ਆਗੂਆਂ ਨੇ ਕਿਹਾ ਕਿ ਪੰਜਾਬ ਦੇ ਲੋਕ ਇਨ੍ਹਾਂ ਰਾਜ ਸਭਾ ਮੈਂਬਰਾਂ ਨੂੰ ਕਦੇ ਵੀ ਮੁਆਫ਼ ਨਹੀਂ ਕਰਨਗੇ | ਦੂਜਾ ਭਾਜਪਾ ਵਿੱਚ ਨਿਰਾਸ਼ਤਾ ਦਾ ਮਾਹੌਲ ਹੈ ਇਸੇ ਨਿਰਾਸ਼ਾ ਕਾਰਨ ਹੀ ਇਨ੍ਹਾਂ ਰਾਜ ਸਭਾ ਮੈਂਬਰਾਂ ਨੂੰ ਆਪਣੇ ਵਿਚ ਰਲਾਇਆ ਹੈ | ਭਾਜਪਾ ਦੀ ਪੰਜਾਬ ਵਿੱਚ ਦਾਲ ਨਹੀਂ ਗਲ ਰਹੀ ਹੈ ਕਿਉਂਕਿ ਉਸ ਦੀ ਸੋਚ ਪੰਜਾਬ ਵਿਰੋਧੀ ਹੈ | ਆਪ ਆਗੂਆਂ ਨੇ ਕਿਹਾ ਕਿ ਪੰਜਾਬ ਵਾਸੀ ਭਾਜਪਾ ਦੀਆਂ ਧੱਕੇਸ਼ਾਹੀਆਂ ਦਾ ਮੂੰਹ ਤੋੜਵਾਂ ਜਵਾਬ ਦੇਣਗੇ |

Ad Position 22
No active advertisement
ਪਿਛਲੀ ਖ਼ਬਰ ਭਵਾਨੀਗੜ੍ਹ ਟਰੱਕ ਯੂਨੀਅਨ 'ਚ ਬੀਬੀ ਭਰਾਜ ਦੇ ਵਰਕਰਾਂ ਵਲੋਂ ਕੀਤੀ ਗੁੰਡਾਗਰਦੀ ਲਈ ਹੋਵੇ ਸਖ਼ਤ ਐਕਸ਼ਨ-ਸੁਨੀਲ ਗੋਇਲ ਡਿੰਪ... ਅਗਲੀ ਖ਼ਬਰ ਘਰ-ਘਰ ਪਹੁੰਚ ਕਰ ਕੇ ਅਕਾਲੀ ਦਲ ਦੀ ਸਰਕਾਰ ਬਣਾਵਾਂਗੇ-ਪਿ੍ੰਸੀਪਲ ਮੰਜੂਲਾ ਸ਼ਰਮਾ <br/>
Ad Position 24