17-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-04-2026

ਭਵਾਨੀਗੜ੍ਹ ਟਰੱਕ ਯੂਨੀਅਨ 'ਚ ਬੀਬੀ ਭਰਾਜ ਦੇ ਵਰਕਰਾਂ ਵਲੋਂ ਕੀਤੀ ਗੁੰਡਾਗਰਦੀ ਲਈ ਹੋਵੇ ਸਖ਼ਤ ਐਕਸ਼ਨ-ਸੁਨੀਲ ਗੋਇਲ ਡਿੰਪਲ <br/>

Ad Position 21
No active advertisement
ਅਜੀਤ ਡੈਸਕ 27-04-2026
ਸੰਗਰੂਰ, 26 ਅਪ੍ਰੈਲ (ਦਮਨਜੀਤ ਸਿੰਘ)-ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਸੁਨੀਲ ਗੋਇਲ ਡਿੰਪਲ ਨੇ ਕਿਹਾ ਹੈ ਕਿ ਭਵਾਨੀਗੜ੍ਹ ਦੀ ਸ੍ਰੀ ਗੁਰੂ ਤੇਗ ਬਹਾਦਰ ਟਰੱਕ ਯੂਨੀਅਨ ਦੀ ਪ੍ਰਧਾਨਗੀ ਨੂੰ ਲੈ ਕੇ ਬੀਤੀ ਕੱਲ੍ਹ ਇਲਾਕੇ ਵਿਚ ਮਾਹੌਲ ਕਾਫੀ ਤਣਾਅਪੂਰਨ ਰਿਹਾ ਅਤੇ ਆਮ ਆਦਮੀ ਪਾਰਟੀ ਦੇ ਵਰਕਰਾਂ ਵੱਲੋਂ ਸ਼ਰੇ੍ਹਆਮ ਗੁੰਡਾਗਰਦੀ ਦਾ ਨੰਗਾ ਨਾਚ ਕੀਤਾ ਗਿਆ | ਡਿੰਪਲ ਸੰਗਰੂਰ ਨੇ ਦੋਸ਼ ਲਗਾਇਆ ਕਿ ਆਮ ਆਦਮੀ ਪਾਰਟੀ ਦੀ ਵਿਧਾਇਕ ਨਰਿੰਦਰ ਕੌਰ ਭਰਾਜ ਦੇ ਸਮਰਥਕਾਂ ਵੱਲੋਂ ਟਰੱਕ ਯੂਨੀਅਨ ਦੀ ਚੋਣ ਹਾਰਨ ਤੋਂ ਬਾਅਦ ਇਹ ਗੁੰਡਾਗਰਦੀ ਕੀਤੀ ਗਈ | ਉਨ੍ਹਾਂ ਕਿਹਾ ਕਿ ਆਪਣੀ ਹਾਰ ਨੂੰ ਦੇਖ ਬੀਬੀ ਭਰਾਜ ਦੇ ਵਰਕਰਾਂ ਵੱਲੋਂ ਪੁਲਿਸ ਅਤੇ ਆਮ ਲੋਕਾਂ ਉੱਤੇ ਪੱਥਰਬਾਜ਼ੀ ਵੀ ਕੀਤੀ ਗਈ ਅਤੇ ਇਲਾਕੇ ਵਿੱਚ ਡਰ ਦਾ ਮਾਹੌਲ ਬਣਾਉਣ ਦੀ ਕੋਸ਼ਿਸ਼ ਕੀਤੀ ਗਈ | ਉਨ੍ਹਾਂ ਕਿਹਾ ਕਿ ਇਹ ਹਾਲਾਤ ਲੋਕਤੰਤਰ ਲਈ ਚਿੰਤਾਜਨਕ ਹਨ ਅਤੇ ਆਮ ਜਨਤਾ ਨੂੰ ਡਰਾਉਣ ਦੀ ਕੋਸ਼ਿਸ਼ ਬਿਲਕੁਲ ਬਰਦਾਸ਼ਤ ਨਹੀਂ ਕੀਤੀ ਜਾ ਸਕਦੀ | ਉਨ੍ਹਾਂ ਇਹ ਵੀ ਦੋਸ਼ ਲਗਾਇਆ ਕਿ ਇਹ ਉਹੀ ਟਰੱਕ ਯੂਨੀਅਨ ਹੈ ਜਿੱਥੇ ਪਿਛਲੇ ਸਾਲ ਪ੍ਰਧਾਨ ਬਣਨ ਲਈ 55 ਲੱਖ ਰੁਪਏ ਦੇ ਭਿ੍ਸ਼ਟਾਚਾਰ ਦੇ ਮਾਮਲੇ ਸਾਹਮਣੇ ਆਏ ਸਨ | ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਵਿਧਾਇਕ ਵੱਲੋਂ ਆਪਣੇ ਵਰਕਰਾਂ ਦੇ ਹੱਕ ਵਿੱਚ ਦਬਾਅ ਬਣਾਉਣ ਦੀਆਂ ਗੱਲਾਂ ਵੀ ਸਾਹਮਣੇ ਆਈਆਂ ਹਨ, ਜੋ ਕਿ ਕਾਨੂੰਨ ਦੇ ਵਿਰੁੱਧ ਹਨ | ਇਸ ਮੌਕੇ ਉਨ੍ਹਾਂ ਨਾਲ ਅਮਿਤ ਗੋਇਲ, ਮਨੋਜ ਕੁਮਾਰ ਅਤੇ ਮੁਨੀਸ਼ ਅਹੂਜਾ ਵੀ ਮੌਜੂਦ ਸਨ | ਸੁਨੀਲ ਗੋਇਲ ਡਿੰਪਲ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਮਾਮਲੇ ਦੀ ਨਿਰਪੱਖ ਜਾਂਚ ਕਰ ਕੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ ਤਾਂ ਜੋ ਆਮ ਲੋਕਾਂ ਦਾ ਕਾਨੂੰਨ ਵਿਚ ਵਿਸ਼ਵਾਸ ਹੋਰ ਮਜ਼ਬੂਤ ਹੋ ਸਕੇ | ਇਸ ਦੇ ਨਾਲ ਹੀ ਉਨ੍ਹਾਂ ਮੰਗ ਕੀਤੀ ਕਿ ਜਿਨ੍ਹਾਂ ਲੋਕਾਂ ਨੂੰ ਸੱਟਾਂ ਲੱਗੀਆਂ ਹਨ ਅਤੇ ਜਿਨ੍ਹਾਂ ਦੀਆਂ ਗੱਡੀਆਂ ਜਾਂ ਹੋਰ ਸਮਾਨ ਦਾ ਨੁਕਸਾਨ ਹੋਇਆ ਹੈ ਉਨ੍ਹਾਂ ਨੂੰ ਯੋਗ ਮੁਆਵਜ਼ਾ ਦਿੱਤਾ ਜਾਵੇ |

Ad Position 22
No active advertisement
ਪਿਛਲੀ ਖ਼ਬਰ ਕੈਬਨਿਟ ਮੰਤਰੀ ਅਮਨ ਅਰੋੜਾ ਵਲੋਂ ਹਲਕੇ ਦੇ ਵੱਖ-ਵੱਖ ਪਿੰਡਾਂ 'ਚ 20.32 ਕਰੋੜ ਰੁਪਏ ਦੇ ਵਿਕਾਸ ਪ੍ਰਾਜੈਕਟਾਂ ਦੀ ਸ਼ੁਰੂਆ... ਅਗਲੀ ਖ਼ਬਰ ਭਾਜਪਾ ਵਿੱਚ ਸ਼ਾਮਿਲ ਹੋਏ ਬਾਗ਼ੀ ਰਾਜ ਸਭਾ ਮੈਂਬਰਾਂ ਨੇ ਪੰਜਾਬ ਨਾਲ ਧੋਖਾ ਕੀਤਾ-'ਆਪ' ਆਗੂ <br/>
Ad Position 24